30-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਮੰਗਾਂ ਨੂੰ ਲੈ ਕੇ ਬਿਜਲੀ ਕਾਮਿਆਂ ਵਲੋਂ ਦੋ ਦਿਨ ਦੀ ਸਮੂਹਿਕ ਛੁੱਟੀ ’ਤੇ ਜਾਣ ਦਾ ਫੈਸਲਾ

ਹਰਸਾ ਛੀਨਾ, 29 ਨਵੰਬਰ (ਕੜਿਆਲ)- ਬਿਜਲੀ ਕਾਮਿਆਂ ਦੀ ਸਿਰਮੌਰ ਜਥੇਬੰਦੀ ਟੈਕਨੀਕਲ ਸਰਵਿਿਸਜ਼ ਯੂਨੀਅਨ (ਰਜਿ.) ਦੀ ਸੂਬਾ ਕਮੇਟੀ ਵਲੋਂ ਕੀਤੇ ਫੈਸਲੇ ਅਨੁਸਾਰ ਬਿਜਲੀ ਕਾਮਿਆਂ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਅਤੇ ਪਵਾਰਕਾਮ ਪ੍ਰਬੰਧਨ ਵਲੋਂ ਅਣਗੌਲਿਆਂ ਕੀਤੇ ਜਾਣ ਦੇ ਵਿਰੋਧ ਵਿਚ ਸਮੂਹ ਬਿਜਲੀ ਕਾਮਿਆਂ ਵਲੋਂ 3 ਅਤੇ 4 ਦਸੰਬਰ ਨੂੰ ਦੋ ਦਿਨਾਂ ਸਮੂਹਿਕ ਛੁੱਟੀ ’ਤੇ ਜਾਣ ਦਾ ਫੈਸਲਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 30-11-2026
ਹਰਸਾ ਛੀਨਾ, 29 ਨਵੰਬਰ (ਕੜਿਆਲ)- ਬਿਜਲੀ ਕਾਮਿਆਂ ਦੀ ਸਿਰਮੌਰ ਜਥੇਬੰਦੀ ਟੈਕਨੀਕਲ ਸਰਵਿਿਸਜ਼ ਯੂਨੀਅਨ (ਰਜਿ.) ਦੀ ਸੂਬਾ ਕਮੇਟੀ ਵਲੋਂ ਕੀਤੇ ਫੈਸਲੇ ਅਨੁਸਾਰ ਬਿਜਲੀ ਕਾਮਿਆਂ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਅਤੇ ਪਵਾਰਕਾਮ ਪ੍ਰਬੰਧਨ ਵਲੋਂ ਅਣਗੌਲਿਆਂ ਕੀਤੇ ਜਾਣ ਦੇ ਵਿਰੋਧ ਵਿਚ ਸਮੂਹ ਬਿਜਲੀ ਕਾਮਿਆਂ ਵਲੋਂ 3 ਅਤੇ 4 ਦਸੰਬਰ ਨੂੰ ਦੋ ਦਿਨਾਂ ਸਮੂਹਿਕ ਛੁੱਟੀ ’ਤੇ ਜਾਣ ਦਾ ਫੈਸਲਾ ਕੀਤਾ ਗਿਆ। ਇਸ ਸੰਬੰਧੀ ਸਬ ਡਿਵੀਜਨ ਕੁਕੜਾਂਵਾਲਾ ਵਿਖੇ ਟੈਕਨੀਕਲ ਸਰਵਿਸਿਜ਼ ਯੁਨੀਅਨ ਦੀ ਇਕ ਵਿਸੇਸ਼ ਮੀਟਿੰਗ ਪ੍ਰਧਾਨ ਜੁਗਰਾਜ ਸਿੰਘ ਛੀਨਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਸਰਕਲ ਪ੍ਰਧਾਨ ਮਲਕੀਅਤ ਸਿੰਘ ਸਹਿੰਸਰਾ ਸਮੇਤ ਬਿਜਲੀ ਘਰ ਕੁਕੜਾਂਵਾਲਾ ਨਾਲ ਸੰਬੰਧਿਤ ਬਿਜਲੀ ਕਾਮਿਆਂ ਨੇ ਸ਼ਮੂਲੀਅਤ ਕੀਤੀ। ਬੁਲਾਰਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਅਤੇ ਪਾਵਰਕਾਮ ਪ੍ਰਬੰਧਨ ਵਲੋਂ ਬਿਜਲੀ ਕਾਮਿਆਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਬਿਜਲੀ ਕਾਮਿਆਂ ਵਲੋਂ ਸਮੂਹਿਕ ਛੁੱਟੀ ਵਿਚ ਵਾਧਾ ਵੀ ਕੀਤਾ ਜਾ ਸਕਦਾ ਹੈ। ਮੀਟਿੰਗ ਨੂੰ ਸਰਕਲ ਪ੍ਰਧਾਨ ਮਲਕੀਅਤ ਸਿੰਘ ਸਹਿੰਸਰਾ, ਪ੍ਰਧਾਨ ਜੁਗਰਾਜ ਸਿੰਘ ਛੀਨਾ, ਅਰਸ਼ਦੀਪ ਸਿੰਘ, ਪਰਮਿੰਦਰ ਸਿੰਘ ਅਦਲੀਵਾਲਾ, ਅਵਤਾਰ ਸਿੰਘ ਅਤੇ ਗਗਨਦੀਪ ਸਿੰਘ ਨੇ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਇਤਿਹਾਸਕ ਗੁਰਦੁਆਰਾ ਨਾਨਕਸਰ ਸੌੜੀਆਂ ਵਿਖੇ ਗੁਰਮਤਿ ਸਮਾਗਮ ਅਗਲੀ ਖ਼ਬਰ ਸ਼ਹੀਦ ਸ਼ਮਸ਼ੇਰ ਸਿੰਘ ਦੀ ਯਾਦ ਨੂੰ ਸਮਰਪਿਤ ਖੇਡ ਮੁਕਾਬਲੇ ਕਰਵਾਏ
Ad Position 24