30-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਇਤਿਹਾਸਕ ਗੁਰਦੁਆਰਾ ਨਾਨਕਸਰ ਸੌੜੀਆਂ ਵਿਖੇ ਗੁਰਮਤਿ ਸਮਾਗਮ

ਚੋਗਾਵਾਂ, 29 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਿਕ ਗੁਰਦੁਆਰਾ ਨਾਨਕਸਰ ਸੌੜੀਆਂ ਵਿਖੇ 12ਵਾਂ ਗੁਰਮਤਿ ਸਮਾਗਮ ਜਥੇਦਾਰ ਬਾਬਾ ਸਤਨਾਮ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲਿਆਂ ਦੀ ਰਹਿਨੁਮਾਈ ਹੇਠ ਸੇਵਾਦਾਰ ਬਾਬਾ ਕੁਲਬੀਰ ਸਿੰਘ ਅਤੇ ਬਾਬਾ ਸੇਵਾ ਸਿੰਘ ਦੀ ਅਗਵਾਈ ਹੇਠ ਸਮੂਹ ਪਿੰਡ ਅਤੇ ਇਲਾਕੇ ਦੀਆਂ ਸਾਧ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

Ad Position 21
No active advertisement
ਇਤਿਹਾਸਕ ਗੁਰਦੁਆਰਾ ਨਾਨਕਸਰ ਸੌੜੀਆਂ ਵਿਖੇ ਗੁਰਮਤਿ ਸਮਾਗਮ ਦੌਰਾਨ ਢਾਡੀ ਜਥਾ ਗੁਰ ਇਤਿਹਾਸ ਸੁਣਾਉਂਦੇ ਹੋਏ। ਤਸਵੀਰ : ਗੁਰਵਿੰਦਰ ਸਿੰਘ ਕਲਸੀ 30-11-2026
ਚੋਗਾਵਾਂ, 29 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਿਕ ਗੁਰਦੁਆਰਾ ਨਾਨਕਸਰ ਸੌੜੀਆਂ ਵਿਖੇ 12ਵਾਂ ਗੁਰਮਤਿ ਸਮਾਗਮ ਜਥੇਦਾਰ ਬਾਬਾ ਸਤਨਾਮ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲਿਆਂ ਦੀ ਰਹਿਨੁਮਾਈ ਹੇਠ ਸੇਵਾਦਾਰ ਬਾਬਾ ਕੁਲਬੀਰ ਸਿੰਘ ਅਤੇ ਬਾਬਾ ਸੇਵਾ ਸਿੰਘ ਦੀ ਅਗਵਾਈ ਹੇਠ ਸਮੂਹ ਪਿੰਡ ਅਤੇ ਇਲਾਕੇ ਦੀਆਂ ਸਾਧ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਜੇ ਖੁੱਲੇ ਦੀਵਾਨ ਵਿਚ ਗਿਆਨੀ ਮਿਲਖਾ ਸਿੰਘ ਮੌਜੀ ਦਾ ਢਾਡੀ ਜਥਾ, ਹਜ਼ੂਰੀ ਰਾਗੀ ਭਾਈ ਹਰਜਿੰਦਰ ਸਿੰਘ, ਭਾਈ ਗੁਰਪ੍ਰੀਤ ਸਿੰਘ ਖਾਲਸਾ ਸੌੜੀਆਂ ਦਾ ਇੰਟਰਨੈਸ਼ਨਲ ਕਵਿਸ਼ਰੀ ਜਥਾ, ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲੇ ਕਥਾਵਾਚਕ ਆਦਿ ਜਥਿਆਂ ਨੇ ਕਥਾ ਕੀਰਤਨ ਤੇ ਸੂਰਬੀਰ ਯੋਧਿਆਂ ਦਾ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਆਏ ਹੋਏ ਜਥਿਆਂ ਤੇ ਸੰਤ ਮਹਾਂਪੁਰਸ਼ਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੇਵਾਦਾਰ ਬਾਬਾ ਕੁਲਬੀਰ ਸਿੰਘ ਬਾਬਾ ਸੇਵਾ ਸਿੰਘ , ਬਾਬਾ ਸੁਬੇਗ ਸਿੰਘ, ਬਾਬਾ ਸਤਨਾਮ ਸਿੰਘ ਨਿੱਕਾ ਆਦਿ ਸਮੇਤ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਾਲਾਨਾ ਜੋੜ ਮੇਲਾ ਕੱਲ੍ਹ ਅਗਲੀ ਖ਼ਬਰ ਮੰਗਾਂ ਨੂੰ ਲੈ ਕੇ ਬਿਜਲੀ ਕਾਮਿਆਂ ਵਲੋਂ ਦੋ ਦਿਨ ਦੀ ਸਮੂਹਿਕ ਛੁੱਟੀ ’ਤੇ ਜਾਣ ਦਾ ਫੈਸਲਾ
Ad Position 24