30-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਾਲਾਨਾ ਜੋੜ ਮੇਲਾ ਕੱਲ੍ਹ

ਰਾਮ ਤੀਰਥ, 29 ਨਵੰਬਰ (ਧਰਵਿੰਦਰ ਸਿੰਘ ਔਲਖ)-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਅਵਤਾਰ ਪੁਰਬ ਦੇ ਸੰਬੰਧ ਵਿਚ ਸਾਲਾਨਾ ਜੋੜ ਮੇਲਾ ਪਹਿਲੀ ਦਸੰਬਰ, ਦਿਨ ਮੰਗਲਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ, ਖਿਆਲਾ ਚੌਂਕ ਛਾਉਣੀ ਮਿਸਲ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਤਰਨਾ ਦਲ ਵਿਖੇ ਜਥੇਦਾਰ ਬਾਬਾ ਰਘਬੀਰ ਸਿੰਘ ਖਿਆਲੇ ਵਾਲਿਆਂ ਦੀ ਅਗਵਾਈ ਹੇਠ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਬਾਬਾ ਧੰਨਾ ਸਿੰਘ ਖਿਆਲਾ ਨੇ ਦੱਸਿਆ ਕਿ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਦੌਰਾਨ ਦਲ ਪੰਥ ਦੇ ਕਥਾ ਵਾਚਕ ਬਾਬਾ ਮਹਿਤਾਬ ਸਿੰਘ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ।

Ad Position 21
No active advertisement
ਜਥੇਦਾਰ ਬਾਬਾ ਰਘਬੀਰ ਸਿੰਘ ਖਿਆਲੇ ਵਾਲਿਆ ਦੀ ਤਸਵੀਰ। 30-11-2026
ਰਾਮ ਤੀਰਥ, 29 ਨਵੰਬਰ (ਧਰਵਿੰਦਰ ਸਿੰਘ ਔਲਖ)-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਅਵਤਾਰ ਪੁਰਬ ਦੇ ਸੰਬੰਧ ਵਿਚ ਸਾਲਾਨਾ ਜੋੜ ਮੇਲਾ ਪਹਿਲੀ ਦਸੰਬਰ, ਦਿਨ ਮੰਗਲਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ, ਖਿਆਲਾ ਚੌਂਕ ਛਾਉਣੀ ਮਿਸਲ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਤਰਨਾ ਦਲ ਵਿਖੇ ਜਥੇਦਾਰ ਬਾਬਾ ਰਘਬੀਰ ਸਿੰਘ ਖਿਆਲੇ ਵਾਲਿਆਂ ਦੀ ਅਗਵਾਈ ਹੇਠ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਬਾਬਾ ਧੰਨਾ ਸਿੰਘ ਖਿਆਲਾ ਨੇ ਦੱਸਿਆ ਕਿ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਦੌਰਾਨ ਦਲ ਪੰਥ ਦੇ ਕਥਾ ਵਾਚਕ ਬਾਬਾ ਮਹਿਤਾਬ ਸਿੰਘ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਇਸ ਉਪਰੰਤ ਰਾਗੀ ਬਾਬਾ ਹਰਜੀਤ ਸਿੰਘ ਜਥਾ ਮਹਿਤਾ ਚੌਂਕ ਇੰਗਲੈਂਡ ਵਾਲੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਧਾਰਮਿਕ ਦੀਵਾਨ ਵਿਚ ਭਾਈ ਹਰਪ੍ਰੀਤ ਸਿੰਘ ਹਜ਼ੂਰੀ ਕਵੀਸ਼ਰ ਜਥਾ ਮਿਸਲ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਤਰਨਾ ਦਲ ਖਿਆਲਾ, ਗਿਆਨੀ ਸੁਖਬੀਰ ਸਿੰਘ ਕਵੀਸ਼ਰੀ ਜਥਾ ਮੜੀਆਂ ਵਾਲੇ, ਢਾਡੀ ਜਥਾ ਭਾਈ ਗੁਰਭੇਜ ਸਿੰਘ ਚਵਿੰਡਾ ਅਤੇ ਭਾਈ ਗੁਰਜੰਟ ਸਿੰਘ ਬੈਂਕਾ ਜਥਾ ਬਾਬਾ ਬਿਧੀ ਚੰਦ ਵਾਲੇ ਗੁਰ ਇਤਿਹਾਸ ਅਤੇ ਸਿੱਖ ਇਤਿਹਾਸ ਨਾਲ ਸੰਗਤਾਂ ਨੂੰ ਜੋੜਨਗੇ। ਦੁਪਹਿਰ 1 ਵਜੇ ਖੰਡੇ ਬਾਟੇ ਦੀ ਪਾਹੁਲ ਤਿਆਰ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਕੱਲ੍ਹ ਤੋਂ ਖੰਡ ਮਿੱਲ ਭਲਾ ਪਿੰਡ ਦੇ ਸ਼ੁਰੂ ਹੋਣ ਵਾਲੇ ਪਿੜਾਈ ਸੀਜ਼ਨ ਦੌਰਾਨ ਗੰਨਾ ਕਾਸ਼ਤਕਾਰਾਂ ਲਈ ਮੁਸੀਬਤ ਬਣ ਸਕਦੇ ਯਾਰਡ... ਅਗਲੀ ਖ਼ਬਰ ਇਤਿਹਾਸਕ ਗੁਰਦੁਆਰਾ ਨਾਨਕਸਰ ਸੌੜੀਆਂ ਵਿਖੇ ਗੁਰਮਤਿ ਸਮਾਗਮ
Ad Position 24