30-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪੰਥਕ ਕਵੀਸ਼ਰ ਭਾਈ ਜੋਗਾ ਸਿੰਘ ਜੋਗੀ ਦੀ 9ਵੀਂ ਸਾਲਾਨਾ ਬਰਸੀ ਪਹਿਲੀ ਨੂੰ

ਬਾਬਾ ਬਕਾਲਾ ਸਾਹਿਬ, 29 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਕਵੀਸ਼ਰੀ ਜਗਤ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਪੰਥਕ ਕਵੀਸ਼ਰ ਭਾਈ ਜੋਗਾ ਸਿੰਘ ਜੋਗੀ ਦੀ 9ਵੀਂ ਸਾਲਾਨਾ ਬਰਸੀ ਐਤਕੀਂ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗੁਰਦੁਆਰਾ ਸਾਹਿਬ ਛੇਵੀਂ ਪਾਤਸ਼ਾਹੀ, ਸਾਹਿਬ ਵਿਖੇ 1 ਦਸੰਬਰ, ਦਿਨ ਮੰਗਲਵਾਰ ਨੂੰ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਦੀ ਅਗਵਾਈ ਹੇਠ ਕਵੀਸ਼ਰ ਸਭਾ ਪੰਜਾਬ ਵਲੋਂ ਸਾਧ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਮਨਾਈ ਜਾਵੇਗੀ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਥਕ ਕਵੀਸ਼ਰ ਭਾਈ ਗੁਰਮੁੁੱਖ ਸਿੰਘ ਐੱਮ.

Ad Position 21
No active advertisement
ਪੰਥਕ ਕਵੀਸ਼ਰ ਭਾਈ ਜੋਗਾ ਸਿੰਘ ਜੋਗੀ ਦੀ ਫਾਈਲ ਤਸਵੀਰ। 30-11-2026
ਬਾਬਾ ਬਕਾਲਾ ਸਾਹਿਬ, 29 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਕਵੀਸ਼ਰੀ ਜਗਤ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਪੰਥਕ ਕਵੀਸ਼ਰ ਭਾਈ ਜੋਗਾ ਸਿੰਘ ਜੋਗੀ ਦੀ 9ਵੀਂ ਸਾਲਾਨਾ ਬਰਸੀ ਐਤਕੀਂ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗੁਰਦੁਆਰਾ ਸਾਹਿਬ ਛੇਵੀਂ ਪਾਤਸ਼ਾਹੀ, ਸਾਹਿਬ ਵਿਖੇ 1 ਦਸੰਬਰ, ਦਿਨ ਮੰਗਲਵਾਰ ਨੂੰ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਦੀ ਅਗਵਾਈ ਹੇਠ ਕਵੀਸ਼ਰ ਸਭਾ ਪੰਜਾਬ ਵਲੋਂ ਸਾਧ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਮਨਾਈ ਜਾਵੇਗੀ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਥਕ ਕਵੀਸ਼ਰ ਭਾਈ ਗੁਰਮੁੁੱਖ ਸਿੰਘ ਐੱਮ.ਏ., ਕਵੀਸ਼ਰ ਸੁਲੱਖਣ ਸਿੰਘ ਰਿਆੜ, ਕਵੀਸ਼ਰ ਕੇਵਲ ਸਿੰਘ ਮਹਿਤਾ, ਕਵੀਸ਼ਰ ਦਲਜੀਤ ਸਿੰਘ ਸੇਖਵਾਂ, ਰਣਜੀਤ ਸਿੰਘ ਚੀਮਾ, ਜੁਗਰਾਜ ਸਿੰਘ ਅਡਨਾਵਾਲੀ ਨੇ ਦੱਸਿਆ ਹੈ ਕਿ ਕਵੀਸ਼ਰ ਭਾਈ ਜੋਗਾ ਸਿੰਘ ਜੋਗੀ, ਨੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਸੱਚਖੰਡ ਵਾਸੀ ਮੁਖੀ ਬਾਬਾ ਬਿਸ਼ਨ ਸਿੰਘ ਦੇ ਸੇਵਕ ਵਜੋਂ ਵੱਡੀਆਂ ਸੇਵਾਵਾਂ ਨਿਭਾਈਆਂ, ਜਿਸ ਨੂੰ ਲੈਕੇ ਮੌਜੂਦਾ ਮੁਖੀ ਬਾਬਾ ਜੋਗਾ ਸਿੰਘ ਵੀ ਉਨ੍ਹਾਂ ਦਾ ਵੱਡਾ ਸਤਿਕਾਰ ਕਰਦੇ ਹਨ । ਉਨ੍ਹਾਂ ਦੱਸਿਆ ਕਿ 1 ਦਸੰਬਰ, ਦਿਨ ਮੰਗਲਵਾਰ ਨੂੰ ਸਵੇਰੇ ਪਾਠ ਦੇ ਭੋਗ ਉਪਰੰਤ ਦੀਵਾਨ ਹਾਲ ਵਿਖੇ ਭਾਰੀ ਧਾਰਮਿਕ ਦੀਵਾਨ ਸੱਜਣਗੇ, ਜਿਸ ਵਿਚ ਉੱਘੇ ਰਾਗੀ-ਢਾਡੀ-ਕਵੀਸ਼ਰ, ਵੱਖ ਵੱਖ ਸਿੱਖ ਸੰਪਰਦਾਵਾਂ, ਧਾਰਮਿਕ ਸ਼ਖ਼ਸੀਅਤਾਂ ਅਤੇ ਸੰਤ ਮਹਾਂਪੁਰਖ ਪੁੱਜਣਗੇ ।
Ad Position 22
No active advertisement
ਪਿਛਲੀ ਖ਼ਬਰ 15 ਦਿਨਾਂ ਤੱਕ ਚੱਲਣ ਵਾਲਾ ਰਾਮ ਤੀਰਥ ਦਾ ਸਾਲਾਨਾ ਮੇਲਾ ਅੱਜ ਹੋਵੇਗਾ ਸੰਪੰਨ ਅਗਲੀ ਖ਼ਬਰ ਕੱਲ੍ਹ ਤੋਂ ਖੰਡ ਮਿੱਲ ਭਲਾ ਪਿੰਡ ਦੇ ਸ਼ੁਰੂ ਹੋਣ ਵਾਲੇ ਪਿੜਾਈ ਸੀਜ਼ਨ ਦੌਰਾਨ ਗੰਨਾ ਕਾਸ਼ਤਕਾਰਾਂ ਲਈ ਮੁਸੀਬਤ ਬਣ ਸਕਦੇ ਯਾਰਡ...
Ad Position 24