ਅਕਾਲੀ ਦਲ ਵਾਰਿਸ ਪੰਜਾਬ ਦੀ ਪਿੰਡ ਗੁਨੋਵਾਲ ਵਿਖੇ ਮੀਟਿੰਗ, ਕਰੀਬ 30 ਵਿਅਕਤੀ ਪਾਰਟੀ ’ਚ ਸ਼ਾਮਿਲ
ਜੰਡਿਆਲਾ ਗੁਰੂ, 29 ਨਵੰਬਰ (ਅੰਮ੍ਰਿਤ ਪਾਲ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੀ ਅਹਿਮ ਮੀਟਿੰਗ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਗੁਨੋਵਾਲ ਵਿਖੇ ਸਾਬਕਾ ਸਰਪੰਚ ਬਲਬੀਰ ਸਿੰਘ ਦੇ ਗ੍ਰਹਿ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਯੂਥ ਪ੍ਰਧਾਨ ਜੁਗਰਾਜ ਸਿੰਘ ਉਦੋਨੰਗਲ ਨੇ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਜੁਗਰਾਜ ਸਿੰਘ ਨੇ ਕਿਹਾ ਕਿ 2027 ਦੀਆਂ ਚੋਣਾਂ ਸਿਰਫ਼ ਸੱਤਾ ਬਦਲੀ ਦੀ ਲੜਾਈ ਨਹੀਂ, ਸਗੋਂ ਪੰਜਾਬ ਦੀ ਹੋਂਦ, ਨਸਲਾਂ ਅਤੇ ਫ਼ਸਲਾਂ ਨੂੰ ਬਚਾਉਣ ਦੀ ਲੜਾਈ ਹੈ।
ਮ
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਦਿਲਸ਼ੇਰ ਸਿੰਘ ਅਤੇ ਬਲਵਿੰਦਰ ਸਿੰਘ ਧਰਦਿਉ, ਪਾਰਟੀ ਵਿਚ ਨਵੇਂ ਸ਼ਾਮਿਲ ਹੋਏ ਵਿਅਕਤੀਆਂ ਦੇ ਨਾਲ ਦਿਲਸ਼ੇਰ ਸਿੰਘ ਅਤੇ ਹੋਰ ਪਾਰਟੀ ਦੇ ਅਹੁਦੇਦਾਰ। ਤਸਵੀਰ : ਅੰਮ੍ਰਿਤ ਪਾਲ ਸਿੰਘ
30-11-2026
ਜੰਡਿਆਲਾ ਗੁਰੂ, 29 ਨਵੰਬਰ (ਅੰਮ੍ਰਿਤ ਪਾਲ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੀ ਅਹਿਮ ਮੀਟਿੰਗ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਗੁਨੋਵਾਲ ਵਿਖੇ ਸਾਬਕਾ ਸਰਪੰਚ ਬਲਬੀਰ ਸਿੰਘ ਦੇ ਗ੍ਰਹਿ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਯੂਥ ਪ੍ਰਧਾਨ ਜੁਗਰਾਜ ਸਿੰਘ ਉਦੋਨੰਗਲ ਨੇ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਜੁਗਰਾਜ ਸਿੰਘ ਨੇ ਕਿਹਾ ਕਿ 2027 ਦੀਆਂ ਚੋਣਾਂ ਸਿਰਫ਼ ਸੱਤਾ ਬਦਲੀ ਦੀ ਲੜਾਈ ਨਹੀਂ, ਸਗੋਂ ਪੰਜਾਬ ਦੀ ਹੋਂਦ, ਨਸਲਾਂ ਅਤੇ ਫ਼ਸਲਾਂ ਨੂੰ ਬਚਾਉਣ ਦੀ ਲੜਾਈ ਹੈ। ਉਨ੍ਹਾਂ ਸੰਗਤਾਂ ਨੂੰ ਇਕਜੁੱਟ ਹੋ ਕੇ ਚੋਣਾਂ ਵਿਚ ਜਿੱਤ ਹਾਸਿਲ ਕਰਨ ਅਤੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ। ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਐਡਵੋਕੇਟ ਦਿਲਸੇਰ ਸਿੰਘ ਜੰਡਿਆਲਾ ਨੇ ਕਿਹਾ ਕਿ ਦਿੱਲੀ ਨਾਲ ਜੁੜੀਆਂ ਪਾਰਟੀਆਂ ਨੇ ਪੰਜਾਬ ਦੇ ਹਿੱਤਾਂ ਪ੍ਰਤੀ ਵਫ਼ਾਦਾਰੀ ਨਹੀਂ ਨਿਭਾਈ। ਕੰਪੇਨ ਇੰਚਾਰਜ ਗੁਰਪ੍ਰੀਤ ਸਿੰਘ ਢਪੱਈਆ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਪੰਜਾਬ ਦੇ ਲੋਕ ਇਕਜੁੱਟ ਹੋ ਕੇ ਆਪਣੀ ਜ਼ਿੰਮੇਵਾਰੀ ਨਿਭਾਉਣ । ਭਾਈ ਮਨਿੰਦਰ ਸਿੰਘ ਬੰਡਾਲਾ ਨੇ ਵੀ ਪੰਜਾਬ ਵਾਸੀਆਂ ਨੂੰ ਮਤਭੇਦ ਭੁਲਾ ਕੇ ਇਕੱਠੇ ਹੋਣ ਅਤੇ ਪੰਜਾਬ ਦੀ ਵਾਗਡੋਰ ਭਾਈ ਸਾਹਿਬ ਨੂੰ ਸੌਂਪਣ ਦਾ ਮੌਕਾ ਦੇਣ ਦੀ ਅਪੀਲ ਕੀਤੀ। ਬਾਬੂ ਸਿੰਘ ਜੰਡਿਆਲਾ ਨੇ ਕਿਹਾ ਕਿ ਪੰਜਾਬ ਦੀ ਵਾਗਡੋਰ ਪੰਜਾਬੀਆਂ ਦੇ ਹੱਥਾਂ ਵਿਚ ਹੋਣੀ ਚਾਹੀਦੀ ਹੈ । ਸਟੇਜ ਸਕੱਤਰ ਦੀ ਭੂਮਿਕਾ ਭਾਈ ਬਲਵਿੰਦਰ ਸਿੰਘ ਧਰਦਿਉ ਸਾਬਕਾ ਸਰਪੰਚ ਨੇ ਨਿਭਾਈ। ਮੀਟਿੰਗ ਵਿਚ ਪਹੁੰਚਣ ‘ਤੇ ਰਾਣਾ ਰਣਜੀਤ ਸਿੰਘ ਗੁਨੋਵਾਲ ਨੇ ਆਗੂਆਂ ਅਤੇ ਸੰਗਤਾਂ ਦਾ ਸਵਾਗਤ ਕੀਤਾ। ਮੀਟਿੰਗ ਦੀ ਸਮਾਪਤੀ ਮੌਕੇ ਬਲਬੀਰ ਸਿੰਘ ਸਾਬਕਾ ਸਰਪੰਚ ਗੁਨੋਵਾਲ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਕਰੀਬ 30 ਵਿਅਕਤੀਆਂ ਨੂੰ ਐਡਵੋਕੇਟ ਦਿਲਸੇਰ ਸਿੰਘ ਜੰਡਿਆਲਾ ਵਲੋਂ ਸਿਰੋਪਾਓ ਪਾ ਕੇ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ। ਇਸ ਮੌਕੇ ਭਾਈ ਬਚਿੱਤਰ ਸਿੰਘ ਤਰਸਿੱਕਾ, ਭਾਈ ਮਨਪ੍ਰੀਤ ਸਿੰਘ ਮਨੀ ਆਈ.ਟੀ. ਵਿੰਗ ਇੰਚਾਰਜ, ਮਨਪ੍ਰੀਤ ਸਿੰਘ ਤਾਰਾਗੜ੍ਹ, ਅਰਸ਼ਪ੍ਰੀਤ ਸਿੰਘ, ਗੁਰਦੇਵ ਸਿੰਘ, ਜਗਬੀਰ ਸਿੰਘ, ਬਲਵਿੰਦਰ ਸਿੰਘ, ਦਲਜੀਤ ਸਿੰਘ, ਲਖਵਿੰਦਰ ਸਿੰਘ ਧਰਦਿਉ, ਠੇਕੇਦਾਰ ਕਸ਼ਮੀਰ ਸਿੰਘ ਮਾਹਲਾ, ਨੰਬਰਦਾਰ ਤਰਸੇਮ ਸਿੰਘ, ਸਤਪਾਲ ਸਿੰਘ ਸੈਲੰਡਰਾ ਵਾਲਾ, ਲਖਬੀਰ ਸਿੰਘ, ਬਲਵਿੰਦਰ ਸਿੰਘ ਬਦੇਸ਼ਾ, ਅਜੀਤ ਸਿੰਘ ਵਿਰਕ, ਬਲਕਾਰ ਸਿੰਘ ਮਾਹਲਾ, ਫਹਿਤ ਸਿੰਘ ਆਦਿ ਹਾਜ਼ਰ ਸਨ।