ਸੂਬੇ ’ਚ ਅਗਲੀ ਸਰਕਾਰ ਅਕਾਲੀ -ਭਾਜਪਾ ਬਣਾਉਣ ’ਚ ਔਰਤਾਂ ਅਹਿਮ ਯੋਗਦਾਨ ਪਾਉਣਗੀਆਂ- ਗਨੀਵ ਮਜੀਠੀਆ
ਜੇਠੂਵਾਲ , 29 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਪੰਜਾਬ ਵਿਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੀਆਂ ਮਹਿਲਾਵਾਂ ਅਕਾਲੀ ਭਾਜਪਾ ਗੱਠਜੋੜ ਸਰਕਾਰ ਬਣਾਉਣ ’ਚ ਅਹਿਮ ਯੋਗਦਾਨ ਪਾਉਣਗੀਆਂ ਕਿਉਂਕਿ ਮਹਿਲਾਵਾਂ ਦੇ ਹੱਕਾਂ ਦੀ ਰੱਖਿਆ ਕਰਨ ਤੇ ਸਹੂਲਤਾਂ ਦੇਣ ਵਾਲੀ ਗੱਠਜੋੜ ਦੀ ਸਰਕਾਰ ਹੀ ਹਮਦਰਦ ਸਾਬਤ ਹੋਈ । ਇਹ ਪ੍ਰਗਟਾਵਾ ਮਜੀਠਾ ਹਲਕੇ ਦੀ ਅਕਾਲੀ ਦਲ ਦੀ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਨੇ ਕੀਤਾ।
ਜੇਠੂਵਾਲ , 29 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਪੰਜਾਬ ਵਿਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੀਆਂ ਮਹਿਲਾਵਾਂ ਅਕਾਲੀ ਭਾਜਪਾ ਗੱਠਜੋੜ ਸਰਕਾਰ ਬਣਾਉਣ ’ਚ ਅਹਿਮ ਯੋਗਦਾਨ ਪਾਉਣਗੀਆਂ ਕਿਉਂਕਿ ਮਹਿਲਾਵਾਂ ਦੇ ਹੱਕਾਂ ਦੀ ਰੱਖਿਆ ਕਰਨ ਤੇ ਸਹੂਲਤਾਂ ਦੇਣ ਵਾਲੀ ਗੱਠਜੋੜ ਦੀ ਸਰਕਾਰ ਹੀ ਹਮਦਰਦ ਸਾਬਤ ਹੋਈ । ਇਹ ਪ੍ਰਗਟਾਵਾ ਮਜੀਠਾ ਹਲਕੇ ਦੀ ਅਕਾਲੀ ਦਲ ਦੀ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਨੇ ਕੀਤਾ। ਗਨੀਵ ਮਜੀਠੀਆ ਨੇ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਹਿਲਾਵਾਂ ਨੂੰ ਆਪਣੇ ਵੱਲ ਕਰਨ ਲਈ ਅਖੀਰਲੇ ਕੁਝ ਮਹੀਨੇ ਪੈਸੇ ਦੇ ਕੇ ਲਾਲਚ ਦੇਣ ਦੀ ਕੋਸ਼ਿਸ਼ ਕੀਤੀ ਹੈ ਪਰ ਪੰਜਾਬ ਦੀਆਂ ਮਹਿਲਾਵਾਂ ਆਪ ਸਰਕਾਰ ’ਤੇ ਕਦੇ ਵੀ ਵਿਸ਼ਵਾਸ ਨਹੀਂ ਰੱਖਣਗੀਆਂ। ਗਨੀਵ ਮਜੀਠੀਆ ਨੇ ਹਲਕਾ ਮਜੀਠਾ ਦੇ ਲੋਕਾਂ ਤੇ ਮਹਿਲਾਵਾਂ ਨੂੰ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਸਰਕਾਰ ਬਣਾਉਣ ਲਈ ਹਲਕੇ ਦੇ ਘਰ ਘਰ ਜਾ ਕੇ ਲੋਕਾਂ ਨੂੰ ਲਾਮਬੰਦ ਕਰਨ।