29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਅਜਨਾਲਾ ਦੇ ਵਾਰਡ ਨੰਬਰ 3 ਵਿਚ 2 ਦਰਜਨ ਨੌਜਵਾਨ ਰਵਾਇਤੀ ਪਾਰਟੀਆਂ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ

ਅਜਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਸਿਆਸੀ ਬਲ ਮਿਲਿਆ ਜਦੋਂ ਵਾਰਡ ਨੰਬਰ 3 ਵਿਖੇ ਨੌਜਵਾਨ ਆਗੂ ਦਾਨਿਸ ਵਲੋਂ ਆਪਣੇ ਗ੍ਰਹਿ ਵਿਖੇ ਰੱਖੀ ਮੀਟਿੰਗ ਦੌਰਾਨ ਵਾਰਡ ਨਾਲ ਸੰਬੰਧਿਤ ਨੌਜਵਾਨਾਂ ਨੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਦੀ ਅਗਵਾਈ ਹੇਠ ਰਵਾਇਤੀ ਪਾਰਟੀਆਂ ਨੂੰ ਆਖਰੀ ਫਤਹਿ ਬੁਲਾ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ। ਇਸ ਮੌਕੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਵਤਨ ਅਰੋੜਾ, ਬੋਨੀ ਅਰੋੜਾ, ਹਨੀ ਅਰੋੜਾ, ਜੁੱਗੀ ਅਰੋੜਾ, ਵੰਸ਼, ਨਿਤਿਸ਼, ਅੰਕੁਸ਼, ਸੂਜਨ ਅਤੇ ਕ੍ਰਿਸ਼ਨਾ ਸਮੇਤ ਹੋਰਨਾਂ ਨੂੰ ਪਾਰਟੀ ਚਿੰਨ ਵਾਲੇ ਮਫਲਰ ਭੇਂਟ ਕਰਕੇ ਸਨਮਾਨਿਤ ਕੀਤਾ।

Ad Position 21
No active advertisement
ਅਜੀਤ ਡੈਸਕ 30-11-2026
ਅਜਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਸਿਆਸੀ ਬਲ ਮਿਲਿਆ ਜਦੋਂ ਵਾਰਡ ਨੰਬਰ 3 ਵਿਖੇ ਨੌਜਵਾਨ ਆਗੂ ਦਾਨਿਸ ਵਲੋਂ ਆਪਣੇ ਗ੍ਰਹਿ ਵਿਖੇ ਰੱਖੀ ਮੀਟਿੰਗ ਦੌਰਾਨ ਵਾਰਡ ਨਾਲ ਸੰਬੰਧਿਤ ਨੌਜਵਾਨਾਂ ਨੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਦੀ ਅਗਵਾਈ ਹੇਠ ਰਵਾਇਤੀ ਪਾਰਟੀਆਂ ਨੂੰ ਆਖਰੀ ਫਤਹਿ ਬੁਲਾ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ। ਇਸ ਮੌਕੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਵਤਨ ਅਰੋੜਾ, ਬੋਨੀ ਅਰੋੜਾ, ਹਨੀ ਅਰੋੜਾ, ਜੁੱਗੀ ਅਰੋੜਾ, ਵੰਸ਼, ਨਿਤਿਸ਼, ਅੰਕੁਸ਼, ਸੂਜਨ ਅਤੇ ਕ੍ਰਿਸ਼ਨਾ ਸਮੇਤ ਹੋਰਨਾਂ ਨੂੰ ਪਾਰਟੀ ਚਿੰਨ ਵਾਲੇ ਮਫਲਰ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਹੋਏ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਜੋਧ ਸਿੰਘ ਸਮਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਸੂਬੇ ਦੇ ਲੋਕਾਂ ਦੇ ਹੱਕਾਂ ਦੀ ਆਵਾਜ਼ ਬਣ ਕੇ ਲੜਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਅਤੇ ਨੌਜਵਾਨਾਂ ਦੇ ਉਤਸ਼ਾਹ ਨਾਲ ਹਲਕਾ ਅਜਨਾਲਾ ਵਿਚ ਪਾਰਟੀ ਦੀ ਸਰਗਰਮੀ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਮਾਝਾ ਜ਼ੋਨ ਦੇ ਪ੍ਰਧਾਨ ਭਾਈ ਜੋਰਾਵਰ ਸਿੰਘ, ਪੀ.ਏ.ਸੀ ਕਮੇਟੀ ਮੈਂਬਰ ਐਡਵੋਕੇਟ ਮਨਜੀਤ ਸਿੰਘ ਨਿੱਝਰ, ਸਾਬਕਾ ਕੋਂਸਲਰ ਜਸਪਾਲ ਸਿੰਘ ਲਾਟੀ, ਸਾਬਕਾ ਸਰਪੰਚ ਪਰਗਟ ਸਿੰਘ ਚੱਕਬਾਲਾ, ਪੀ.ਏ ਪਵਿੱਤਰ ਸਿੰਘ ਫੈਂਸੀ ਪਵਿੱਤਰ ਸਿੰਘ ਫੈਂਸੀ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਪਾਰਟੀ ਦੀ ਨੀਂਹ ਹੋਰ ਹੋਵੇਗੀ ਮਜ਼ਬੂਤ- ਜਰਨੈਲ ਸੰਧੂ ਅਗਲੀ ਖ਼ਬਰ ਗੁ: ਧੇੜੇਆਣਾ ਸਾਹਿਬ ਸਠਿਆਲਾ ਵਿਖੇ ਸਮਾਜ ਸੇਵਕਾਂ ਵਲੋਂ ਲੋੜਵੰਦ ਪਰਿਵਾਰਾਂ ਨੂੰ ਕੰਬਲ ਵੰਡੇ
Ad Position 24