29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਰਾਜਾਸਾਂਸੀ ’ਚ 10 ਨੂੰ ਮੁੱਖ ਮੰਤਰੀ ਦੀ ਲੋਕ ਮਿਲਣੀ ਨੂੰ ਲੈ ਕੇ ਸੋਨੀਆ ਮਾਨ ਨੇ ਪਿੰਡਾਂ ਵਿਚ ਵਿੱਢੀਆਂ ਤਿਆਰੀਆਂ

ਅਜਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ 10 ਦਸੰਬਰ ਨੂੰ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਅਦਲੀਵਾਲਾ ਵਿਖੇ ਹੋਣ ਵਾਲੀ ਲੋਕ ਮਿਲਣੀ ਨੂੰ ਲੈ ਕੇ ਆਮ ਆਦਮੀ ਪਾਰਟੀ ਹਲਕਾ ਰਾਜਾਸਾਂਸੀ ਦੇ ਇੰਚਾਰਜ਼ ਸੋਨੀਆ ਮਾਨ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਉਨ੍ਹਾਂ ਵਲੋਂ ਪਿੰਡਾਂ ਵਿਚ ਜਾ ਕੇ ਸਰਪੰਚਾਂ, ਪੰਚਾਇਤ ਮੈਂਬਰਾਂ ਅਤੇ ਆਮ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 30-11-2026
ਅਜਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ 10 ਦਸੰਬਰ ਨੂੰ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਅਦਲੀਵਾਲਾ ਵਿਖੇ ਹੋਣ ਵਾਲੀ ਲੋਕ ਮਿਲਣੀ ਨੂੰ ਲੈ ਕੇ ਆਮ ਆਦਮੀ ਪਾਰਟੀ ਹਲਕਾ ਰਾਜਾਸਾਂਸੀ ਦੇ ਇੰਚਾਰਜ਼ ਸੋਨੀਆ ਮਾਨ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਉਨ੍ਹਾਂ ਵਲੋਂ ਪਿੰਡਾਂ ਵਿਚ ਜਾ ਕੇ ਸਰਪੰਚਾਂ, ਪੰਚਾਇਤ ਮੈਂਬਰਾਂ ਅਤੇ ਆਮ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਹਲਕੇ ਦੇ ਪਿੰਡ ਪੰਜੂ ਕਲਾਲ ਵਿਖੇ ਕੀਤੀ ਵਿਸ਼ੇਸ਼ ਮੀਟਿੰਗ ਦੌਰਾਨ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਸੋਨੀਆ ਮਾਨ ਨੇ ਦੱਸਿਆ ਕਿ ਉਹ ਖ਼ੁਦ ਪਿੰਡਾਂ ਵਿਚ ਜਾ ਕੇ ਲੋਕ ਮਿਲਣੀਆਂ ਕਰ ਰਹੇ ਹਨ ਅਤੇ ਸਰਪੰਚਾਂ ਤੇ ਪੰਚਾਇਤ ਮੈਂਬਰਾਂ ਨੂੰ ਮੁੱਖ ਮੰਤਰੀ ਦੀ ਆਮਦ ਸੰਬੰਧੀ ਸੱਦਾ ਪੱਤਰ ਦੇ ਰਹੇ ਹਨ। ਸੋਨੀਆ ਮਾਨ ਨੇ ਕਿਹਾ ਕਿ ਚੋਣਾਂ ਦਾ ਸਮਾਂ ਨੇੜੇ ਆਉਣ ਕਾਰਨ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ । ਉਨ੍ਹਾਂ ਕਿਹਾ ਕਿ ਹਲਕਾ ਰਾਜਾਸਾਂਸੀ ਦੇ ਲੋਕ ਲੰਮੇ ਸਮੇਂ ਤੋਂ ਆਪਣੇ ਹਰਮਨ ਪਿਆਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਆਮਦ ਦੀ ਉਡੀਕ ਕਰ ਰਹੇ ਸਨ ਅਤੇ ਹੁਣ 10 ਦਸੰਬਰ ਨੂੰ ਉਨ੍ਹਾਂ ਦੇ ਹਲਕੇ ਵਿਚ ਪਹੁੰਚਣ ਨੂੰ ਲੈ ਕੇ ਪਾਰਟੀ ਵਰਕਰਾਂ ਅਤੇ ਲੋਕਾਂ ਵਿਚ ਖ਼ੁਸ਼ੀ ਦਾ ਮਾਹੌਲ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਅਤੇ ਅਕਾਲੀ ਦਲ-ਭਾਜਪਾ ਦੇ ਹਾਲ ਹੀ ਵਿਚ ਹੋਏ ਗੱਠਜੋੜ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਿਆਸੀ ਗੱਠਜੋੜਾਂ ਦਾ ਜਵਾਬ ਪੰਜਾਬ ਦੇ ਲੋਕ ਅਤੇ ਕਿਸਾਨ ਚੋਣਾਂ ਸਮੇਂ ਦੇਣਗੇ। ਇਸ ਮੌਕੇ ਬਲਾਕ ਪ੍ਰਧਾਨ ਰੋਬੀ ਕੜਿਆਲ, ਬਲਾਕ ਪ੍ਰਧਾਨ ਰਾਜਬੀਰ ਸਿੰਘ ਪੰਜੂ ਕਲਾਲ, ਸੀਨੀਅਰ ‘ਆਪ’ ਆਗੂ ਮਨਦੀਪ ਸਿੰਘ, ਵਿਰਸਾ ਸਿੰਘ ਹੰਸ, ਸਤਪਾਲ ਸਿੰਘ ਸੱਤਾ, ਬਾਜ ਸਿੰਘ, ਦਿਲਪ੍ਰੀਤ ਸਿੰਘ ਮੋੜੇ, ਮੈਂਬਰ ਪੰਚਾਇਤ ਤਰਸੇਮ ਸਿੰਘ, ਗੁਰਮੇਲ ਸਿੰਘ, ਕੁਲਵਿੰਦਰ ਕੌਰ ਅਤੇ ਦਲਬੀਰ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਉਮੀਦਵਾਰ ਸੋਨੀਆ ਮਾਨ ਵਲੋਂ ਪਿੰਡ ਤੱਲਾਂ ਵਿਖੇ ਲੋਕ ਮਿਲਣੀ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਪਾਰਟੀ ਦੀ ਨੀਂਹ ਹੋਰ ਹੋਵੇਗੀ ਮਜ਼ਬੂਤ- ਜਰਨੈਲ ਸੰਧੂ
Ad Position 24