29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਮੱਲੀਆਂ ਨੇ ਦੋ ਦਿਨਾ ਅਥਲੈਟਿਕਸ ਮੀਟ ਕਰਵਾਈ

ਜੰਡਿਆਲਾ ਗੁਰੂ, 29 ਨਵੰਬਰ (ਪ੍ਰਮਿੰਦਰ ਸਿੰਘ ਜੋਸਨ)- ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ, ਮੱਲੀਆਂ ਵਿਖੇ ਦੋ ਦਿਨਾਂ 16ਵੀਂ ਸਾਲਾਨਾ ਐਥਲੈਟਿਕ ਮੀਟ ਬੜੇ ਉਤਸ਼ਾਹ, ਜੋਸ਼ ਅਤੇ ਖੇਡ ਭਾਵਨਾ ਨਾਲ ਕਰਵਾਈ ਗਈ ਜਿਸ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਭਾਗ ਲਿਆ। ਇਸ ਅਥਲੈਟਿਕਸ ਮੀਟ ਵਿਚ 400 ਮੀਟਰ, 600 ਮੀਟਰ, 800 ਮੀਟਰ ਦੌੜ, ਰਿਲੇਅ ਰੇਸ, ਵਨ ਲੈੱਗ ਰੇਸ, ਜੰਪਿੰਗ ਰੇਸ, ਟੱਗ ਆਫ਼ ਵਾਰ ਅਤੇ ਹੋਰ ਕਈ ਦਿਲਚਸਪ ਮੁਕਾਬਲੇ ਕਰਵਾਏ ਗਏ।

Ad Position 21
No active advertisement
ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਮੱਲੀਆਂ ਦੀ ਅਥਲੈਟਿਕਸ ਮੀਟ ਦੀ ਸ਼ੁਰੂਆਤ ਗੁਬਾਰੇ ਛੱਡਕੇ ਕਰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਰਜੇਸ਼ ਕੁਮਾਰ ਸ਼ਰਮਾ ਅਤੇ ਨਾਲ ਹਨ ਪ੍ਰਿੰਸੀਪਲ ਡਾ.ਪਲਵਿੰਦਰਪਾਲ ਸਿੰਘ ਅਤੇ ਹੋਰ। ਤਸਵੀਰ : ਪ੍ਰਮਿੰਦਰ ਸਿੰਘ ਜੋਸਨ 30-11-2026
ਜੰਡਿਆਲਾ ਗੁਰੂ, 29 ਨਵੰਬਰ (ਪ੍ਰਮਿੰਦਰ ਸਿੰਘ ਜੋਸਨ)- ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ, ਮੱਲੀਆਂ ਵਿਖੇ ਦੋ ਦਿਨਾਂ 16ਵੀਂ ਸਾਲਾਨਾ ਐਥਲੈਟਿਕ ਮੀਟ ਬੜੇ ਉਤਸ਼ਾਹ, ਜੋਸ਼ ਅਤੇ ਖੇਡ ਭਾਵਨਾ ਨਾਲ ਕਰਵਾਈ ਗਈ ਜਿਸ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਭਾਗ ਲਿਆ। ਇਸ ਅਥਲੈਟਿਕਸ ਮੀਟ ਵਿਚ 400 ਮੀਟਰ, 600 ਮੀਟਰ, 800 ਮੀਟਰ ਦੌੜ, ਰਿਲੇਅ ਰੇਸ, ਵਨ ਲੈੱਗ ਰੇਸ, ਜੰਪਿੰਗ ਰੇਸ, ਟੱਗ ਆਫ਼ ਵਾਰ ਅਤੇ ਹੋਰ ਕਈ ਦਿਲਚਸਪ ਮੁਕਾਬਲੇ ਕਰਵਾਏ ਗਏ। ਚਾਰ ਹਾਊਸਾਂ ਦੇ ਇਨ੍ਹਾਂ ਮੁਕਾਬਲਿਆਂ ਵਿਚ ਹਾਊਸ ਵਾਈਜ਼ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਅਤੇ ਮਿਸਲ ਸ਼ਹੀਦਾਂ ਤਰਨਾ ਦਲ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਨੇ ਸਮਾਗਮ ਵਿਚ ਪਹੁੰਚੇ ਸਮੂਹ ਪਤਵੰਤੇ ਸੱਜਣਾਂ ਅਤੇ ਮਹਿਮਾਨਾਂ ਨੂੰ ਨਿੱਘਾ ਜੀ ਆਇਆਂ ਆਖਿਆ ਤੇ ਵਿਦਿਆਰਥੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ ਦੀ ਭਰਪੂਰ ਸ਼ਲਾਘਾ ਕਰਦਿਆਂ ਨਿਰੰਤਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਮੱਲੀਆਂ ਦੇ ਖੇਡ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸੁਹਿੰਦਰ ਕੌਰ (ਧਰਮ ਪਤਨੀ ਕੈਬਨਿਟ ਮੰਤਰੀ ਡਾ. ਹਰਭਜਨ ਸਿੰਘ ਈ. ਟੀ. ਓ.) ਕੰਚਨ ਮਲਹੋਤਰਾ ਪ੍ਰਿੰ: ਰਿਆਨ ਇੰਟਰਨੈਸ਼ਨਲ ਸਕੂਲ, ਜ਼ਿਲ੍ਹਾ ਸਿੱਖਿਆ ਅਫਸਰ ਰਜੇਸ਼ ਕੁਮਾਰ ਸ਼ਰਮਾ, ਡਾ. ਗੌਰਵ ਤੇਜਪਾਲ ਪ੍ਰਿੰ: ਅੰਮ੍ਰਿਤਸਰ ਇੰਜੀਨੀਅਰਿੰਗ ਕਾਲਜ, ਡਾ. ਮਨਮੀਤ ਸਿੰਘ, ਸੇਵਾ ਮੁਕਤ ਇੰਸਪੈਕਟਰ ਪ੍ਰਭ ਦਿਆਲ ਸਿੰਘ ਕਾਹਲੋਂ ਹਾਜ਼ਰ ਹੋਏ ਅਤੇ ਜੇਤੂਆਂ ਨੂੰ ਇਨਾਮਾਂ ਦੀ ਵੰਡ ਕੀਤੀ । ਪ੍ਰਿੰ: ਡਾ. ਪਲਵਿੰਦਰ ਪਾਲ ਸਿੰਘ ਨੇ ਸਮੂਹ ਪਤਵੰਤੇ ਸੱਜਣਾਂ ਅਤੇ ਮਹਿਮਾਨਾਂ ਦਾ ਰਸਮੀ ਸਵਾਗਤ ਕਰਦਿਆਂ ਉਨ੍ਹਾਂ ਦੀ ਆਮਦ ਲਈ ਧੰਨਵਾਦ ਕੀਤਾ । ਸਮੂਹ ਮਹਿਮਾਨਾਂ ਨੇ ਵਿਦਿਆਰਥੀਆਂ ਦੀ ਖੇਡ ਪ੍ਰਤਿਭਾ ਦੀ ਸ਼ਲਾਘਾ ਕੀਤੀ । ਇਸ ਮੌਕੇ ਇੰਦਰਪਾਲ ਸਿੰਘ ਸੇਵਾ ਮੁਕਤ ਸੁਪਰਡੈਂਟ, ਪ੍ਰਭ ਦਿਆਲ ਸਿੰਘ ਕਾਹਲੋਂ, ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਸਤਿੰਦਰ ਸਿੰਘ, ਅਮਨਦੀਪ ਕੌਰ ਮਾਨ, ਅਮਨਜੀਤ ਕੌਰ, ਮਨਪ੍ਰੀਤ ਕੌਰ , ਮਲਕੀਅਤ ਕੌਰ, ਜੁਗਰਾਜ ਸਿੰਘ ਅਤੇ ਦਲਜੀਤ ਕੌਰ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਨੇ ਸੀ. ਡੀ. ਪੀ. ਓ. ਤਰਸਿੱਕਾ ਦੇ ਦਫਤਰ ਸਾਹਮਣੇ ਪੁਤਲਾ ਫੂਕਿਆ ਅਗਲੀ ਖ਼ਬਰ ਸੁਖਬੀਰ ਸਿੰਘ ਨੇ ਨਵੇਂ ਡੀ.ਐੱਸ.ਪੀ. ਜੰਡਿਆਲਾ ਗੁਰੂ ਵਜੋਂ ਸੰਭਾਲਿਆ ਅਹੁਦਾ
Ad Position 24