15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਖ਼ੁਫ਼ੀਆ ਵਿੰਗ ਸਬ-ਯੂਨਿਟ ਸੰਗਤ ਦੇ ਇੰਚਾਰਜ ਇੰਸਪੈਕਟਰ ਗੁਰਮੀਤ ਸਿੰਘ ਹੋਣਗੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ

ਸੰਗਤ ਮੰਡੀ, 14 ਅਗਸਤ (ਅੰਮ੍ਰਿਤਪਾਲ ਸ਼ਰਮਾ)- ਸੁਤੰਤਰਤਾ ਦਿਵਸ ਮੌਕੇ ਖ਼ੁਫ਼ੀਆ ਵਿੰਗ ਸਬ-ਯੂਨਿਟ ਸੰਗਤ ਦੇ ਇੰਚਾਰਜ ਇੰਸਪੈਕਟਰ ਗੁਰਮੀਤ ਸਿੰਘ ਗਰੇਵਾਲ ਨੂੰ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਕਰਨ ਵਾਲੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਰ ਸਾਲ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਦੀ ਲੜੀ ਤਹਿਤ ਇਸ ਵਾਰ ਬਠਿੰਡਾ ਜ਼ਿਲ੍ਹੇ ਦੇ ਖ਼ੁਫ਼ੀਆ ਵਿੰਗ-ਸਬ ਯੂਨਿਟ ਸੰਗਤ ਦੇ ਇੰਚਾਰਜ ਇੰਸਪੈਕਟਰ ਗੁਰਮੀਤ ਸਿੰਘ ਗਰੇਵਾਲ ਨੂੰ ਇਸ ਵੱਕਾਰੀ ਮੈਡਲ ਲਈ ਚੁਣਿਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 15-08-2026
ਸੰਗਤ ਮੰਡੀ, 14 ਅਗਸਤ (ਅੰਮ੍ਰਿਤਪਾਲ ਸ਼ਰਮਾ)- ਸੁਤੰਤਰਤਾ ਦਿਵਸ ਮੌਕੇ ਖ਼ੁਫ਼ੀਆ ਵਿੰਗ ਸਬ-ਯੂਨਿਟ ਸੰਗਤ ਦੇ ਇੰਚਾਰਜ ਇੰਸਪੈਕਟਰ ਗੁਰਮੀਤ ਸਿੰਘ ਗਰੇਵਾਲ ਨੂੰ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਕਰਨ ਵਾਲੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਰ ਸਾਲ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਦੀ ਲੜੀ ਤਹਿਤ ਇਸ ਵਾਰ ਬਠਿੰਡਾ ਜ਼ਿਲ੍ਹੇ ਦੇ ਖ਼ੁਫ਼ੀਆ ਵਿੰਗ-ਸਬ ਯੂਨਿਟ ਸੰਗਤ ਦੇ ਇੰਚਾਰਜ ਇੰਸਪੈਕਟਰ ਗੁਰਮੀਤ ਸਿੰਘ ਗਰੇਵਾਲ ਨੂੰ ਇਸ ਵੱਕਾਰੀ ਮੈਡਲ ਲਈ ਚੁਣਿਆ ਗਿਆ ਹੈ। ਜਾਣਕਾਰੀ ਅਨੁਸਾਰ ਇੰਸਪੈਕਟਰ ਗੁਰਮੀਤ ਸਿੰਘ ਗਰੇਵਾਲ ਨੂੰ ਡਿਊਟੀ ਦੌਰਾਨ ਦਿਖਾਈ ਗਈ ਨਿੱਡਰਤਾ, ਮਿਹਨਤ ਅਤੇ ਸ਼ਾਨਦਾਰ ਕਾਰਗੁਜ਼ਾਰੀ ਦੇ ਆਧਾਰ ‘ਤੇ ਇਹ ਮੈਡਲ ਦਿੱਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੁਤੰਤਰਤਾ ਦਿਵਸ ਮੌਕੇ ਫ਼ਿਰੋਜ਼ਪੁਰ ਵਿਖੇ ਕਰਵਾਏ ਜਾਣ ਵਾਲੇ ਸੂਬਾ ਪੱਧਰੀ ਸਮਾਗਮ ਦੌਰਾਨ ਇੰਸਪੈਕਟਰ ਗੁਰਮੀਤ ਸਿੰਘ ਗਰੇਵਾਲ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਸਨਮਾਨ ਨਾਲ ਸਮੁੱਚੇ ਬਠਿੰਡਾ ਪੁਲਿਸ ਅਤੇ ਖ਼ਾਸ ਕਰਕੇ ਸੰਗਤ ਇਲਾਕੇ ‘ਚ ਖ਼ੁਸ਼ੀ ਦੀ ਲਹਿਰ ਹੈ। ਪੁਲਿਸ ਅਧਿਕਾਰੀਆਂ ਨੇ ਇੰਸਪੈਕਟਰ ਗੁਰਮੀਤ ਸਿੰਘ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸਿਕੰਦਰ ਸਿੰਘ ਬੇਗਾ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ (ਪੀ.ਏ.ਸੀ) ਮੈਂਬਰ ਨਿਯੁਕਤ ਅਗਲੀ ਖ਼ਬਰ ਪੀ.ਏ.ਸੀ. ਵਿਚ ਸੁਖਰਾਜ ਸਿੰਘ ਰਾਜ਼ੀ ਮਹਿਮਾ ਸਰਕਾਰੀ ਦੀ ਸ਼ਮੂਲੀਅਤ ਨਾਲ ਹਲਕਾ ਭੁੱਚੋ ਦੇ ਅਕਾਲੀ ਵਰਕਰਾਂ ਵਿਚ ਖ਼ੁਸ਼ੀ
Ad Position 24