ਪਿੰਡ ਪੱਕਾ ਕਲਾਂ ਦੇ ਇਕ ਦਰਜਨ ਪਰਿਵਾਰਾਂ ਵਲੋਂ ਭਾਜਪਾ ਨੂੰ ਸਮਰਥਨ
ਸੰਗਤ ਮੰਡੀ, 14 ਅਗਸਤ (ਅੰਮ੍ਰਿਤਪਾਲ ਸ਼ਰਮਾ)-ਪਿੰਡ ਪੱਕਾ ਕਲਾਂ ਵਿਖੇ ਅੱਜ ਭਾਜਪਾ ਨੂੰ ਉਸ ਸਮੇਂ ਵੱਡਾ ਸਮਰਥਨ ਮਿਲਿਆ, ਜਦੋਂ ਕਰੀਬ ਇਕ ਦਰਜਨ ਪਰਿਵਾਰਾਂ ਵਲੋਂ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਗਿਆ। ਉਨ੍ਹਾਂ ਐਨਜੀਜੀ ਟੀਮ ਦੀ ਅਗਵਾਈ ਹੇਠ ਹਲਕੇ ਪ੍ਰਤੀ ਨਵੀਂ ਸੋਚ ਨਾਲ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਨਾਲ ਜੁੜਨ ਦਾ ਐਲਾਨ ਕੀਤਾ।
ਸੰਗਤ ਮੰਡੀ, 14 ਅਗਸਤ (ਅੰਮ੍ਰਿਤਪਾਲ ਸ਼ਰਮਾ)-ਪਿੰਡ ਪੱਕਾ ਕਲਾਂ ਵਿਖੇ ਅੱਜ ਭਾਜਪਾ ਨੂੰ ਉਸ ਸਮੇਂ ਵੱਡਾ ਸਮਰਥਨ ਮਿਲਿਆ, ਜਦੋਂ ਕਰੀਬ ਇਕ ਦਰਜਨ ਪਰਿਵਾਰਾਂ ਵਲੋਂ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਗਿਆ। ਉਨ੍ਹਾਂ ਐਨਜੀਜੀ ਟੀਮ ਦੀ ਅਗਵਾਈ ਹੇਠ ਹਲਕੇ ਪ੍ਰਤੀ ਨਵੀਂ ਸੋਚ ਨਾਲ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਨਾਲ ਜੁੜਨ ਦਾ ਐਲਾਨ ਕੀਤਾ। ਇਸ ਮੌਕੇ ਸ਼ਾਮਿਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਹੁਣ ਆਪਣੇ ਇਲਾਕੇ ਦੇ ਨੌਜਵਾਨਾਂ ਅਤੇ ਸਥਾਨਕ ਆਗੂਆਂ ਨੂੰ ਅੱਗੇ ਲਿਆਉਣਾ ਚਾਹੁੰਦੇ ਹਨ। ਭਾਜਪਾ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਪਰਿਵਾਰ ਮੁਖੀ ਅਤੇ ਯੂਥ ਆਗੂ ਮਨਿੰਦਰ ਸਿੰਘ ਤੋਂ ਇਲਾਵਾ ਗੁਰਦੀਪ ਸਿੰਘ, ਮਨਪਾਲ ਸਿੰਘ, ਜਸਵੀਰ ਸਿੰਘ, ਬੀਰਾ ਸਿੰਘ, ਤੇਜਾ ਸਿੰਘ, ਮੰਗਾ ਸਿੰਘ, ਹਰਜੀਤ ਕੌਰ, ਨਿੰਦਰ ਕੌਰ, ਸੁਖਜੀਤ ਕੌਰ, ਅਰਸ਼ਦੀਪ ਕੌਰ ਅਤੇ ਜਗਮੀਤ ਕੌਰ ਦੇ ਨਾਮ ਸ਼ਾਮਲ ਹਨ। ਇਸ ਮੌਕੇ ਭਾਜਪਾ ਆਗੂਆਂ ਨੇ ਨਵੇਂ ਸ਼ਾਮਲ ਹੋਏ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੱਕਾ ਕਲਾਂ ਦੇ ਪਰਿਵਾਰਾਂ ਵਲੋਂ ਦਿੱਤਾ ਗਿਆ ਇਹ ਭਰੋਸਾ ਉਨ੍ਹਾਂ ਲਈ ਸਿਰਫ਼ ਸਿਆਸੀ ਸਮਰਥਨ ਹੀ ਨਹੀਂ, ਸਗੋਂ ਇਲਾਕੇ ਦੀ ਬਿਹਤਰੀ ਲਈ ਮਿਲੀ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਉਹ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣਗੇ ਅਤੇ ਨੌਜਵਾਨਾਂ ਨੂੰ ਅੱਗੇ ਲਿਆਉਣ ਲਈ ਯਤਨਸ਼ੀਲ ਰਹਿਣਗੇ।