ਦਰਸ਼ਨ ਸਿੰਘ ਕੋਟ ਫੱਤਾ ਦਾ ਭਾਜਪਾ ਵਿਚ ਸ਼ਾਮਿਲ ਹੋਣਾ 2027 ਵਿਚ ਪੰਜਾਬ ‘ਚ ਸਰਕਾਰ ਬਣਨ ਦਾ ਸੰਕੇਤ- ਹਰਬੰਸ ਸਿੰਘ ਸੁਖਲੱਧੀ
ਰਾਮਾਂ ਮੰਡੀ, 14 ਅਗਸਤ (ਤਰਸੇਮ ਸਿੰਗਲਾ)- ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਦੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ‘ਤੇ ਉਨ੍ਹਾਂ ਦਾ ਸੁਆਗਤ ਕਰਦਿਆਂ ਭਾਜਪਾ ਐਸ. ਸੀ.
ਰਾਮਾਂ ਮੰਡੀ, 14 ਅਗਸਤ (ਤਰਸੇਮ ਸਿੰਗਲਾ)- ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਦੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ‘ਤੇ ਉਨ੍ਹਾਂ ਦਾ ਸੁਆਗਤ ਕਰਦਿਆਂ ਭਾਜਪਾ ਐਸ.ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਭਾਰੀ ਹਰਬੰਸ ਸਿੰਘ ਸੁਖਲੱਧੀ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਦਾ ਜਨ ਆਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਵਰਕਰਾਂ ਦੇ ਨਾਲ-ਨਾਲ ਵੱਖ-ਵੱਖ ਆਗੂਆਂ ਵਲੋਂ ਵੀ ਲਗਾਤਾਰ ਭਾਜਪਾ ਵਿਚ ਸ਼ਾਮਿਲ ਹੋਣਾ ਪਾਰਟੀ ਪ੍ਰਤੀ ਵੱਧ ਰਹੇ ਲੋਕਾਂ ਦੇ ਭਰੋਸੇ ਦਾ ਪ੍ਰਤੀਕ ਹੈ। ਸ੍ਰ. ਸੁਖਲੱਧੀ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਸਥਿਤੀ ਦਿਨੋਂ-ਦਿਨ ਮਜ਼ਬੂਤ ਹੋ ਰਹੀ ਹੈ ਅਤੇ ਵੱਡੀ ਗਿਣਤੀ ਵਿਚ ਆਗੂਆਂ ਤੇ ਵਰਕਰਾਂ ਦਾ ਪਾਰਟੀ ਨਾਲ ਜੁੜਨਾ ਆਉਣ ਵਾਲੇ ਸਮੇਂ ਵਿਚ ਭਾਜਪਾ ਲਈ ਮਜ਼ਬੂਤ ਸੰਕੇਤ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਹਾਲਾਤ ਇਸ ਗੱਲ ਵੱਲ ਇਸ਼ਾਰਾ ਕਰ ਰਹੇ ਹਨ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਮਜ਼ਬੂਤ ਧਿਰ ਵਜੋਂ ਉਭਰੇਗੀ ਅਤੇ ਸੂਬੇ ਵਿਚ ਆਪਣੀ ਸਰਕਾਰ ਬਣਾਉਣ ਵੱਲ ਅੱਗੇ ਵਧੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਪਾਰਟੀ ਨਾਲ ਜੁੜ ਰਹੇ ਹਨ।