15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸਿਕੰਦਰ ਸਿੰਘ ਬੇਗਾ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ (ਪੀ.ਏ.ਸੀ) ਮੈਂਬਰ ਨਿਯੁਕਤ

ਲਹਿਰਾ ਮੁਹੱਬਤ, 14 ਅਗਸਤ (ਸੁਖਪਾਲ ਸਿੰਘ ਸੁੱਖੀ)-ਵਿਧਾਨ ਸਭਾ ਹਲਕਾ ਭੁੱਚੋ ਤੋਂ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਬੇਗਾ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ. ਏ.

Ad Position 21
No active advertisement
ਅਜੀਤ ਡੈਸਕ 15-08-2026
ਲਹਿਰਾ ਮੁਹੱਬਤ, 14 ਅਗਸਤ (ਸੁਖਪਾਲ ਸਿੰਘ ਸੁੱਖੀ)-ਵਿਧਾਨ ਸਭਾ ਹਲਕਾ ਭੁੱਚੋ ਤੋਂ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਬੇਗਾ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ) ਮੈਂਬਰ ਨਿਯੁੱਕਤ ਕੀਤਾ ਹੈ। ਪਾਰਟੀ ਦੀਆਂ ਗਤੀਵਿਧੀਆਂ ਤੇ ਕਰਨ ਲਈ ਤਜ਼ਰਬੇਕਾਰ ਤੇ ਟਕਸਾਲੀ ਆਗੂਆਂ ਨੂੰ ਨੁਮਾਇੰਦਗੀ ਦਿੱਤੀ ਹੈ। ਇਸ ਦੌਰਾਨ ਟਕਸਾਲੀ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਬੇਗਾ ਨਵ-ਨਿਯੁੱਕਤ ਪੀ. ਏ. ਸੀ. ਮੈਂਬਰ ਨੇ ਪਾਰਟੀ ਹਾਈਕਮਾਂਡ ਸਮੇਤ ਬੀਬਾ ਹਰਸਿਮਰਤ ਕੌਰ ਬਾਦਲ ਸਾਬਕਾ ਕੇਂਦਰੀ ਮੰਤਰੀ ਤੇ ਲੋਕ ਸਭਾ ਮੈਂਬਰ ਬਠਿੰਡਾ ਤੇ ਜਗਸੀਰ ਸਿੰਘ ਜੱਗਾ ਕਲਿਆਣ ਜ਼ਿਲ੍ਹਾ ਪ੍ਰਧਾਨ ਦਿਹਾਤੀ ਅਕਾਲੀ ਦਲ ਤੇ ਡਾ: ਦਲਜੀਤ ਸਿੰਘ ਗੁਰੂ ਹਲਕਾ ਸੇਵਾਦਾਰ ਭੁੱਚੋ ਦਾ ਧੰਨਵਾਦ ਕਰਦਿਆਂ ਪਾਰਟੀ ਵਲੋਂ ਲਾਈਆਂ ਸੇਵਾਵਾਂ ਨੂੰ ਤਨਦੇਹੀ ਨਾਲ ਨਿਭਾਉਣ ਦਾ ਵਿਸ਼ਵਾਸ ਦਿਵਾਇਆ। ਇਸ ਨਿਯੁੱਕਤੀ ਲਈ ਹਲਕੇ ਦੇ ਸਮੂਹ ਅਕਾਲੀ ਆਗੂਆਂ ਤੇ ਵਰਕਰਾਂ ਨੇ ਭਰਵਾਂ ਸਵਾਗਤ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ਕਾਂਗਰਸ ਵਿਰੋਧੀ ਸੋਚ ਖ਼ਿਲਾਫ਼ ਸੜਕਾਂ ’ਤੇ ਉੱਤਰੇ ਕਾਂਗਰਸੀ, ਕੀਤਾ ਪੈਦਲ ਮਾਰਚ ਭਾਜਪਾ ਦਾ ਦਲਿਤ ਵਿਰੋਧੀ ਚਿਹਰਾ... ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਮੁਕਤੀਸਰ ਵੈੱਲਫ਼ੇਅਰ ਕਲੱਬ ਦਾ ਸਨਮਾਨ
Ad Position 24