ਭਾਜਪਾ ਦੀ ਕਾਂਗਰਸ ਵਿਰੋਧੀ ਸੋਚ ਖ਼ਿਲਾਫ਼ ਸੜਕਾਂ ’ਤੇ ਉੱਤਰੇ ਕਾਂਗਰਸੀ, ਕੀਤਾ ਪੈਦਲ ਮਾਰਚ ਭਾਜਪਾ ਦਾ ਦਲਿਤ ਵਿਰੋਧੀ ਚਿਹਰਾ ਨੰਗਾ ਹੋਇਆ - ਰਾਜਨ ਗਰਗ / ਪ੍ਰੀਤਮ ਕੋਟਭਾਈ
ਬਠਿੰਡਾ, 14 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਕਾਂਗਰਸ ਵਿਰੋਧੀ ਸੋਚ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਵਰਕਰ ਸੜਕਾਂ ‘ਤੇ ਉੱਤਰ ਆਏ ਹਨ, ਜਿਨ੍ਹਾਂ ਵਲੋਂ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਬਠਿੰਡਾ ‘ਚ ਪੈਦਲ ਮਾਰਚ ਕੀਤਾ ਗਿਆ। ਕੈਂਡਲ ਮਾਰਚ ਦੀ ਅਗਵਾਈ ਕਰਦਿਆਂ ਬਠਿੰਡਾ ਸ਼ਹਿਰੀ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਨ ਗਰਗ ਅਤੇ ਬਠਿੰਡਾ ਦਿਹਾਤੀ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੇ ਕਿਹਾ ਕਿ ਭਾਜਪਾ ਨੇ ਸਿਰਫ਼ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕ ਅਰਜੁਨ ਖੜਗੇ ਦਾ ਨਹੀਂ ਸਗੋਂ ਪੂਰੇ ਦਲਿਤ ਸਮਾਜ ਦਾ ਅਪਮਾਨ ਕੀਤਾ ਹੈ ਪਰ ਭਾਜਪਾ ਨੂੰ ਸੋਚ ਲੈਣਾ ਚਾਹੀਦੀ ਹੈ ਕਿ ਖੜਗੇ ਇਕੱਲੇ ਨਹੀਂ, ਹਰ ਦਲਿਤ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜਾ ਹੈ।
ਬ
ਬਠਿੰਡਾ ‘ਚ ਪੈਦਲ ਮਾਰਚ ਕਰਨ ਸਮੇਂ ਕਾਂਗਰਸ ਪਾਰਟੀ ਦੇ ਆਗੂ ਤੇ ਵਰਕਰ। (ਸੱਜੇ ) ਮਾਰਚ ਉਪਰੰਤ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਤੇ ਪ੍ਰੀਤਮ ਕੋਟਭਾਈ। ਤਸਵੀਰ: ਲਵਲੀ
15-08-2026
ਬਠਿੰਡਾ, 14 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਕਾਂਗਰਸ ਵਿਰੋਧੀ ਸੋਚ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਵਰਕਰ ਸੜਕਾਂ ‘ਤੇ ਉੱਤਰ ਆਏ ਹਨ, ਜਿਨ੍ਹਾਂ ਵਲੋਂ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਬਠਿੰਡਾ ‘ਚ ਪੈਦਲ ਮਾਰਚ ਕੀਤਾ ਗਿਆ। ਕੈਂਡਲ ਮਾਰਚ ਦੀ ਅਗਵਾਈ ਕਰਦਿਆਂ ਬਠਿੰਡਾ ਸ਼ਹਿਰੀ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਨ ਗਰਗ ਅਤੇ ਬਠਿੰਡਾ ਦਿਹਾਤੀ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੇ ਕਿਹਾ ਕਿ ਭਾਜਪਾ ਨੇ ਸਿਰਫ਼ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕ ਅਰਜੁਨ ਖੜਗੇ ਦਾ ਨਹੀਂ ਸਗੋਂ ਪੂਰੇ ਦਲਿਤ ਸਮਾਜ ਦਾ ਅਪਮਾਨ ਕੀਤਾ ਹੈ ਪਰ ਭਾਜਪਾ ਨੂੰ ਸੋਚ ਲੈਣਾ ਚਾਹੀਦੀ ਹੈ ਕਿ ਖੜਗੇ ਇਕੱਲੇ ਨਹੀਂ, ਹਰ ਦਲਿਤ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਤਾਂ ਇਤਿਹਾਸ ਰਚੇਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦਾ ਅਪਮਾਨ ਕੀਤਾ ਪਰ ਹੁਣ ਘਟੀਆ ਸੋਚ ਦੀ ਰਾਜਨੀਤੀ ਕਰਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸ਼ੋਭਾ ਨਹੀਂ ਦਿੰਦੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ‘ਚ ਅਮਨ ਸ਼ਾਂਤੀ, ਭਾਈਚਾਰਕ ਸਾਂਝ ਮਜ਼ਬੂਤ ਬਣਾਉਣ, ਹਰ ਵਰਗ ਦਾ ਸਤਿਕਾਰ ਕਰਨ ਤੇ ਦੇਸ਼ ਦੀ ਸੁਰੱਖਿਆ ਲਈ ਵਚਨਬੱਧ ਹੈ। ਲੋਕ ਸਭਾ ‘ਚ ਰਾਹੁਲ ਗਾਂਧੀ ਦੀ ਅਗਵਾਈ ਵਿਚ ਕਾਂਗਰਸ ਹਮੇਸ਼ਾ ਦੇਸ਼ ਦੀ ਆਵਾਜ਼ ਬਣ ਕੇ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਆਪਣੀ ਮਾਨਸਿਕਤਾ ਦਾ ਸ਼ੁਧੀਕਰਨ ਕਰੇ, ਜਾਤੀਵਾਦ ਸੋਚ ਤੋਂ ਪਾਸੇ ਹੋਵੇ, ਹਲਦਵਾਨੀ ਦੀ ਘਟਨਾ ਲੋਕਤੰਤਰ ਲਈ ਇਕ ਸ਼ਰਮਨਾਕ ਘਟਨਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ઠ ਕੇ.ਕੇ. ਅਗਰਵਾਲ ਸਾਬਕਾ ਚੇਅਰਮੈਨ, ਅਸ਼ੋਕ ਕੁਮਾਰ ਸਾਬਕਾ ਕਾਰਜਕਾਰੀ ਮੇਅਰ, ਟਹਿਲ ਸਿੰਘ ਸੰਧੂ ਡਾਇਰੈਕਟਰ ਮਾਰਕਫੈੱਡ ਪੰਜਾਬ, ਪਵਨ ਮਾਨੀ ਡੈਲੀਗੇਟ, ਡਾ. ਜੀਵਨਜੋਤ ਕੌਰ ਭੱਟੀ, ਦਰਸ਼ਨ ਸਿੰਘ ਜੀਦਾ ਤੇ ਅਵਤਾਰ ਸਿੰਘ ਗੋਨਿਆਣਾ ਸੀਨੀਅਰ ਕਾਂਗਰਸੀ ਆਗੂ, ਸੁਰਿੰਦਰਜੀਤ ਸਿੰਘ ਸਾਹਨੀ ਸੀਨੀਅਰ ਮੀਤ ਪ੍ਰਧਾਨ, ਰੁਪਿੰਦਰ ਬਿੰਦਰਾ ਮੀਤ ਪ੍ਰਧਾਨ, ਮਾਧਵ ਸ਼ਰਮਾ ਬਲਾਕ ਪ੍ਰਧਾਨ ਬਠਿੰਡਾ, ਹਰਪਾਲ ਸਿੰਘ ਬਾਜਵਾ, ਸੁਰਜੀਤ ਮੋਖਾ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਮੌਜੂਦ ਸਨ।