15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਚੋਰਾਂ ਨੇ ਖੇਤੀ ਸੰਦ ਕੀਤੇ ਚੋਰੀ

ਸੰਗਤ ਮੰਡੀ, 14 ਅਗਸਤ (ਸੁਖਤੇਜ ਧਾਲੀਵਾਲ)- ਬਠਿੰਡਾ ਬਾਦਲ ਰੋਡ ‘ਤੇ ਪੈਂਦੇ ਪਿੰਡ ਘੁੱਦਾ ਵਿਖੇ ਚੋਰਾਂ ਵੱਲੋਂ ਕਿਸਾਨਾਂ ਦੇ ਖੇਤਾਂ ਵਿਚ ਬਣੇ ਕੋਠਿਆਂ ਨੂੰ ਨਿਸ਼ਾਨਾ ਬਣਾਉਂਦਿਆਂ ਖੇਤੀਬਾੜੀ ਲਈ ਵਰਤੇ ਜਾਣ ਵਾਲੇ ਸਮਾਨ ਨੂੰ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਕਿਸਾਨਾਂ ਰਣਜੀਤ ਸਿੰਘ ਅਤੇ ਗੁਰਮੇਲ ਸਿੰਘ ਨੇ ਦੱਸਿਆ ਕਿ ਚੋਰ ਖੇਤਾਂ ਵਿਚ ਬਣੇ ਕੋਠਿਆਂ ਵਿਚੋਂ ਸੰਗਲ, ਸਪਰੇਅ, ਢੋਲੀਆਂ, ਕਰੌਸ ਸਮੇਤ ਹੋਰ ਖੇਤੀਬਾੜੀ ਦਾ ਸਮਾਨ ਚੋਰੀ ਕਰਕੇ ਲੈ ਗਏ।

Ad Position 21
No active advertisement
ਅਜੀਤ ਡੈਸਕ 15-08-2026
ਸੰਗਤ ਮੰਡੀ, 14 ਅਗਸਤ (ਸੁਖਤੇਜ ਧਾਲੀਵਾਲ)- ਬਠਿੰਡਾ ਬਾਦਲ ਰੋਡ ‘ਤੇ ਪੈਂਦੇ ਪਿੰਡ ਘੁੱਦਾ ਵਿਖੇ ਚੋਰਾਂ ਵੱਲੋਂ ਕਿਸਾਨਾਂ ਦੇ ਖੇਤਾਂ ਵਿਚ ਬਣੇ ਕੋਠਿਆਂ ਨੂੰ ਨਿਸ਼ਾਨਾ ਬਣਾਉਂਦਿਆਂ ਖੇਤੀਬਾੜੀ ਲਈ ਵਰਤੇ ਜਾਣ ਵਾਲੇ ਸਮਾਨ ਨੂੰ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਕਿਸਾਨਾਂ ਰਣਜੀਤ ਸਿੰਘ ਅਤੇ ਗੁਰਮੇਲ ਸਿੰਘ ਨੇ ਦੱਸਿਆ ਕਿ ਚੋਰ ਖੇਤਾਂ ਵਿਚ ਬਣੇ ਕੋਠਿਆਂ ਵਿਚੋਂ ਸੰਗਲ, ਸਪਰੇਅ, ਢੋਲੀਆਂ, ਕਰੌਸ ਸਮੇਤ ਹੋਰ ਖੇਤੀਬਾੜੀ ਦਾ ਸਮਾਨ ਚੋਰੀ ਕਰਕੇ ਲੈ ਗਏ। ਕਿਸਾਨਾਂ ਨੇ ਚੋਰੀ ਦੀ ਘਟਨਾ ਸਬੰਧੀ ਥਾਣਾ ਨੰਦਗੜ੍ਹ ਦੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਖੇਤ ਪਿੰਡ ਤੋਂ ਕਾਫ਼ੀ ਦੂਰ ਹਨ, ਜਿਸ ਕਾਰਨ ਖੇਤੀਬਾੜੀ ਦੇ ਜ਼ਿਆਦਾਤਰ ਸੰਦ ਅਤੇ ਹੋਰ ਸਮਾਨ ਖੇਤਾਂ ਵਿਚ ਬਣੇ ਕੋਠਿਆਂ ਵਿਚ ਹੀ ਰੱਖਣਾ ਪੈਂਦਾ ਹੈ। ਪੀੜਤ ਕਿਸਾਨਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਖੇਤਾਂ ਵਿਚ ਹੋ ਰਹੀਆਂ ਚੋਰੀ ਦੀਆਂ ਘਟਨਾਵਾਂ ਨੂੰ ਨੱਥ ਪਾਈ ਜਾਵੇ ਅਤੇ ਚੋਰਾਂ ਨੂੰ ਕਾਬੂ ਕਰਕੇ ਕਿਸਾਨਾਂ ਦਾ ਚੋਰੀ ਹੋਇਆ ਸਮਾਨ ਬਰਾਮਦ ਕਰਵਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਐੱਨ.ਐੱਫ.ਐੱਲ. ਦੇ ਮਜ਼ਦੂਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੇਜ ਕਰਾਂਗੇ... ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼- ਪ੍ਰਿੰਸੀਪਲ ਸ਼ਮਸ਼ੇਰ ਸਿੰਘ ਫੂਲ
Ad Position 24