15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਆਜ਼ਾਦੀ ਦੇ ਸੰਦਰਭ ’ਚ ਸਿੱਖਿਆ ਦਾ ਵੱਡਾ ਯੋਗਦਾਨ- ਇੰਜ. ਅਵਤਾਰ ਸਿੰਘ ਢਿੱਲੋਂ

ਚਾਉਕੇ, 14 ਅਗਸਤ (ਮਨਜੀਤ ਸਿੰਘ ਘੜੈਲੀ)- ਡੀ. ਐਮ.

Ad Position 21
No active advertisement
ਅਜੀਤ ਡੈਸਕ 15-08-2026
ਚਾਉਕੇ, 14 ਅਗਸਤ (ਮਨਜੀਤ ਸਿੰਘ ਘੜੈਲੀ)- ਡੀ.ਐਮ.ਗਰੁੱਪ ਆਫ਼ ਇੰਸਟੀਟਿਊਸ਼ਨਜ਼ ਦੇ ਚੇਅਰਮੈਨ ਇੰਜੀ. ਅਵਤਾਰ ਸਿੰਘ ਢਿੱਲੋਂ ਨੇ ਆਜ਼ਾਦੀ ਦੇ ਦਿਹਾੜੇ ਨੂੰ ਸਮਰਪਿਤ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਜਿੰਨੀ ਵੱਡੀ ਜ਼ਿੰਮੇਵਾਰੀ ਹੋਵੇਗੀ, ਉੱਨੀ ਹੀ ਵੱਡੀ ਆਜ਼ਾਦੀ ਹੋਵੇਗੀ ਕਿਉਂਕਿ ਇਕ ਜ਼ਿੰਮੇਵਾਰ ਵਿਅਕਤੀ ਦਾ ਸੰਬੰਧ ਹਮੇਸ਼ਾ ਉਸ ਦੀ ਉੱਚ ਪੱਧਰੀ ਸੋਚ ਅਤੇ ਗਹਿਰੇ ਤਲ ਦੇ ਬੌਧਿਕ ਪੱਧਰ ਨਾਲ ਹੁੰਦਾ ਹੈ। ਅਜਿਹੇ ਗੁਣਾਂ ਨੂੰ ਤਰਾਸ਼ਣ ਵਾਸਤੇ ਸਿੱਖਿਆ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਮਨੁੱਖ ਨੂੰ ਨਾ ਸਿਰਫ਼ ਪੜ੍ਹਨਾ-ਲਿਖਣਾ ਸਿਖਾਉਂਦੀ ਹੈ , ਸਗੋਂ ਉਸ ਨੂੰ ਸੋਚਣ, ਸਮਝਣ ਅਤੇ ਸਹੀ ਫ਼ੈਸਲੇ ਲੈਣ ਦੀ ਯੋਗਤਾ ਵੀ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਆਮ ਤੌਰ ‘ਤੇ ਗ਼ੁਲਾਮੀ ਦੀ ਤੁਲਨਾ ਹਨੇਰੇ ਨਾਲ ਕੀਤੀ ਜਾਂਦੀ ਹੈ, ਕਿਉਂਕਿ ਅਗਿਆਨੀ ਮਨੁੱਖ ਅਕਸਰ ਹੀ ਹਨੇਰੇ ਚ ਭਟਕਦਾ ਰਹਿੰਦਾ ਹੈ, ਜਿਸ ਨੂੰ ਸਹੀ ਰਸਤੇ ਦੀ ਸੋਝੀ ਪ੍ਰਦਾਨ ਕਰਨ ਵਾਸਤੇ ਸਿੱਖਿਆ ਰੂਪੀ ਚਾਨਣ ਦੀ ਜ਼ਰੂਰਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਮੁਕਾਬਲੇ ਭਰੇ ਯੁੱਗ ਚ ਸਿੱਖਿਆ ਦੀ ਭੂਮਿਕਾ ਹੋਰ ਵੀ ਵੱਧ ਗਈ ਹੈ ਕਿਉਂਕਿ ਜੇਕਰ ਕਿਸੇ ਨੌਜਵਾਨ ਕੋਲ ਗਿਆਨ ਅਤੇ ਸੋਚਣ, ਸਮਝਣ ਦਾ ਹੁਨਰ ਹੈ ਤਾਂ ਉਹ ਦੁਨੀਆਂ ਦੇ ਕਿਸੇ ਵੀ ਕੋਨੇ ‘ਚ ਆਪਣੀ ਪਹਿਚਾਣ ਬਣਾ ਸਕਦਾ ਹੈ। ਇਸ ਨਾਲ ਨਾ ਸਿਰਫ਼ ਵਿਅਕਤੀਗਤ ਵਿਕਾਸ ਹੁੰਦਾ ਹੈ ਸਗੋਂ ਸਮਾਜ ਤੇ ਦੇਸ਼ ਦੀ ਤਰੱਕੀ ਵੀ ਹੁੰਦੀ ਹੈ । ਇੰਜੀ. ਢਿੱਲੋਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਿੱਖਿਆ ਨੂੰ ਸਿਰਫ਼ ਡਿਗਰੀ ਹਾਸਲ ਕਰਨ ਦਾ ਸਾਧਨ ਨਾ ਸਮਝਣ ਸਗੋਂ ਉਸ ਨੂੰ ਆਪਣੀ ਜ਼ਿੰਦਗੀ ਸੰਵਾਰਨ ਦਾ ਮੂਲ ਮੰਤਰ ਵੀ ਬਣਾਉਣ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਦੀ ਸਿੱਖਿਆ ਵੱਲ ਖ਼ਾਸ ਧਿਆਨ ਦੇਣ ਅਤੇ ਉਚੇਰੀ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਨ। ਸਕੂਲਾਂ, ਕਾਲਜਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਵਿਦਿਆਰਥੀਆਂ ਨੂੰ ਨੈਤਿਕਤਾ ਅਤੇ ਪ੍ਰਯੋਗਿਕ ਗਿਆਨ ਨਾਲ ਜੋੜਨ ਤਾਂ ਕਿ ਅਸੀਂ ਅਗਿਆਨਤਾ ਤੋਂ ਆਜ਼ਾਦੀ ਪ੍ਰਾਪਤ ਕਰ ਸਕੀਏ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸਿਆਂ ਵਿਚ ਤਿੰਨ ਔਰਤਾਂ ਸਮੇਤ ਚਾਰ ਜ਼ਖ਼ਮੀ ਅਗਲੀ ਖ਼ਬਰ ਪਿੰਡ ਢੱਡੇ ਵਿਖੇ ਦੋ ਮੋਟਰਸਾਈਕਲਾਂ ਦੀ ਹੋਈ ਭਿਆਨਕ ਟੱਕਰ 91 ਵਰ੍ਹਿਆ ਦੇ ਬਜ਼ੁਰਗ ਗੁਰਦੇਵ ਸਿੰਘ ਖੋਖਰ ਦੀ ਮੌਤ
Ad Position 24