ਭਗਤਾ ਭਾਈਕਾ ਦੇ ਯੂਥ ਵਪਾਰ ਮੰਡਲ ਦਾ ਵਫ਼ਦ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਨੂੰ ਮਿਲਿਆ
ਭਗਤਾ ਭਾਈਕਾ, 14 ਅਗਸਤ (ਸੁਖਪਾਲ ਸਿੰਘ ਸੋਨੀ)- ਸਥਾਨਕ ਸ਼ਹਿਰ ਦੇ ਯੂਥ ਵਪਾਰ ਮੰਡਲ ਦੇ ਪ੍ਰਧਾਨ ਜਤਿੰਦਰ ਕੁਮਾਰ ‘ਸ਼ੈਂਕੀ’ ਗੋਇਲ ਦੀ ਅਗਵਾਈ ਹੇਠ ਵਫ਼ਦ ਵਲੋਂ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਵਫ਼ਦ ਵਲੋਂ ਸ਼ਹਿਰ ਵਾਸੀਆਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਭ
ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨਾਲ ਸ਼ੈਕੀ ਗੋਇਲ ਅਤੇ ਵਫ਼ਦ ਮੈਂਬਰ। ਤਸਵੀਰ: ਸੁਖਪਾਲ ਸਿੰਘ ਸੋਨੀ
15-08-2026
ਭਗਤਾ ਭਾਈਕਾ, 14 ਅਗਸਤ (ਸੁਖਪਾਲ ਸਿੰਘ ਸੋਨੀ)- ਸਥਾਨਕ ਸ਼ਹਿਰ ਦੇ ਯੂਥ ਵਪਾਰ ਮੰਡਲ ਦੇ ਪ੍ਰਧਾਨ ਜਤਿੰਦਰ ਕੁਮਾਰ ‘ਸ਼ੈਂਕੀ’ ਗੋਇਲ ਦੀ ਅਗਵਾਈ ਹੇਠ ਵਫ਼ਦ ਵਲੋਂ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਵਫ਼ਦ ਵਲੋਂ ਸ਼ਹਿਰ ਵਾਸੀਆਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਸ਼ਹਿਰ ਦੀ ਭਾਰਤ ਗੈਸ ਏਜੰਸੀ ਨੂੰ ਗ੍ਰਾਮੀਣ ਖੇਤਰ ਦੀ ਸ਼੍ਰੇਣੀ ਵਿਚੋਂ ਕੱਢ ਕੇ ਸ਼ਹਿਰੀ ਖੇਤਰ ਵਿਚ ਤਬਦੀਲ ਕਰਨ ਦਾ ਉਠਾਇਆ ਗਿਆ। ਵਫ਼ਦ ਨੇ ਦੱਸਿਆ ਕਿ ਭਗਤਾ ਭਾਈਕਾ ਇੱਕ ਵਿਕਸਤ ਹੋ ਰਿਹਾ ਸ਼ਹਿਰੀ ਖੇਤਰ ਹੈ ਅਤੇ ਇੱਥੋਂ ਦੇ ਵੱਡੀ ਗਿਣਤੀ ਵਿਚ ਲੋਕ ਗੈਸ ਏਜੰਸੀ ਦੀਆਂ ਸੇਵਾਵਾਂ ‘ਤੇ ਨਿਰਭਰ ਹਨ। ਗ੍ਰਾਮੀਣ ਖੇਤਰ ਦੀ ਸ਼੍ਰੇਣੀ ਕਾਰਨ ਗੈਸ ਸਪਲਾਈ ਨਾਲ ਸਬੰਧਿਤ ਨਿਯਮਾਂ ਅਤੇ ਡਿਲਿਵਰੀ ਪ੍ਰਬੰਧਾਂ ਵਿਚ ਸ਼ਹਿਰ ਵਾਸੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਫ਼ਦ ਵਲੋਂ ਭਗਤਾ ਸ਼ਹਿਰ ਦੀ ਮੌਜੂਦਾ ਸ਼ਹਿਰੀ ਸਥਿਤੀ ਅਤੇ ਵਧਦੀ ਆਬਾਦੀ ਨੂੰ ਧਿਆਨ ਵਿਚ ਰੱਖਦਿਆਂ ਗੈਸ ਏਜੰਸੀ ਨੂੰ ਸ਼ਹਿਰੀ ਸ਼੍ਰੇਣੀ ਵਿਚ ਸ਼ਾਮਿਲ ਕਰਨ ਦੀ ਅਪੀਲ ਕੀਤੀ ਗਈ, ਤਾਂ ਜੋ ਖਪਤਕਾਰਾਂ ਨੂੰ ਗੈਸ ਸਿਲੰਡਰ ਦੀ ਸਪਲਾਈ ਅਤੇ ਡਿਲਿਵਰੀ ਸਬੰਧੀ ਬਿਹਤਰ ਤੇ ਸੁਚਾਰੂ ਸਹੂਲਤਾਂ ਮਿਲ ਸਕਣ। ਪ੍ਰਧਾਨ ਸ਼ੈਂਕੀ ਗੋਇਲ ਨੇ ਦੱਸਿਆ ਕਿ ਭਾਜਪਾ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਵਫ਼ਦ ਦੀ ਗੱਲ ਨੂੰ ਧਿਆਨ ਪੂਰਵਕ ਸੁਣਿਆ ਅਤੇ ਇਸ ਮਾਮਲੇ ਦੀ ਮਹੱਤਤਾ ਨੂੰ ਸਮਝਦਿਆਂ ਸ਼ਹਿਰ ਵਾਸੀਆਂ ਦੀ ਮੰਗ ਦੇ ਹੱਲ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਬੰਧਿਤ ਜਾਇਜ਼ ਮੰਗਾਂ ਨੂੰ ਸਬੰਧਿਤ ਪੱਧਰ ‘ਤੇ ਉਠਾ ਕੇ ਉਨ੍ਹਾਂ ਦੇ ਹੱਲ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਆਉਣ ਵਾਲੇ ਸਮੇਂ ਵਿਚ ਵੀ ਸ਼ਹਿਰ ਦੇ ਲੋਕਾਂ ਦੀ ਬਿਹਤਰੀ ਅਤੇ ਸ਼ਹਿਰ ਦੇ ਵਿਕਾਸ ਲਈ ਯਤਨ ਜਾਰੀ ਰੱਖਣ ਦਾ ਭਰੋਸਾ ਦਿੱਤਾ। ਇਸ ਮੌਕੇ ਜੁਨੀਸ਼ ਗਰਗ, ਅਰਪਨ ਜੈਨ, ਸੁਦਰਸ਼ਨ ਕੁਮਾਰ, ਮੁਕੇਸ਼ ਗਰਗ ਸਮੇਤ ਯੂਥ ਵਪਾਰ ਮੰਡਲ ਦੇ ਹੋਰ ਮੈਂਬਰ ਵੀ ਹਾਜ਼ਰ ਸਨ।