15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਆਜ਼ਾਦੀ ਦਿਵਸ ਮੌਕੇ ਭਾਜਪਾ ਵਲੋਂ ਸਰੂਪ ਚੰਦ ਸਿੰਗਲਾ ਦੀ ਅਗਵਾਈ ’ਚ ਵਿਸ਼ਾਲ ‘ਤਿਰੰਗਾ ਯਾਤਰਾ’

ਬਠਿੰਡਾ, 14 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਆਜ਼ਾਦੀ ਦਿਵਸ ਸਬੰਧੀ ਭਾਰਤੀ ਜਨਤਾ ਪਾਰਟੀ ਦੀ ਬਠਿੰਡਾ ਜ਼ਿਲ੍ਹਾ ਇਕਾਈ ਵਲੋਂ ਸ਼ਹਿਰ ਵਿਚ ਵਿਸ਼ਾਲ ‘ਤਿਰੰਗਾ ਯਾਤਰਾ’ ਕੱਢੀ ਗਈ। ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਆਯੋਜਿਤ ਇਸ ਯਾਤਰਾ ਵਿਚ ਵੱਡੀ ਗਿਣਤੀ ਵਿਚ ਭਾਜਪਾ ਆਗੂਆਂ, ਅਹੁਦੇਦਾਰਾਂ ਅਤੇ ਕਾਰਕੁਨਾਂ ਤੋਂ ਇਲਾਵਾ ਆਮ ਲੋਕਾਂ ਨੇ ਵੀ ਸ਼ਮੂਲੀਅਤ ਕੀਤੀ।

Ad Position 21
No active advertisement
ਬਠਿੰਡਾ ਵਿਚ ਭਾਜਪਾ ਦੀ ‘ਤਿਰੰਗਾ ਯਾਤਰਾ’ ਦੌਰਾਨ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਤੇ ਸਮਰਥਕ। ਤਸਵੀਰ: ਲਵਲੀ 15-08-2026
ਬਠਿੰਡਾ, 14 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਆਜ਼ਾਦੀ ਦਿਵਸ ਸਬੰਧੀ ਭਾਰਤੀ ਜਨਤਾ ਪਾਰਟੀ ਦੀ ਬਠਿੰਡਾ ਜ਼ਿਲ੍ਹਾ ਇਕਾਈ ਵਲੋਂ ਸ਼ਹਿਰ ਵਿਚ ਵਿਸ਼ਾਲ ‘ਤਿਰੰਗਾ ਯਾਤਰਾ’ ਕੱਢੀ ਗਈ। ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਆਯੋਜਿਤ ਇਸ ਯਾਤਰਾ ਵਿਚ ਵੱਡੀ ਗਿਣਤੀ ਵਿਚ ਭਾਜਪਾ ਆਗੂਆਂ, ਅਹੁਦੇਦਾਰਾਂ ਅਤੇ ਕਾਰਕੁਨਾਂ ਤੋਂ ਇਲਾਵਾ ਆਮ ਲੋਕਾਂ ਨੇ ਵੀ ਸ਼ਮੂਲੀਅਤ ਕੀਤੀ। ਸਥਾਨਕ ਫਾਇਰ ਬ੍ਰਿਗੇਡ ਚੌਕ ਤੋਂ ਸ਼ੁਰੂ ਹੋਈ ਯਾਤਰਾ ਸ਼ਹਿਰ ਦੇ ਵੱਖ-ਵੱਖ ਪ੍ਰਮੁੱਖ ਮਾਰਗਾਂ ਅਤੇ ਬਾਜ਼ਾਰਾਂ ਵਿਚੋਂ ਹੁੰਦੀ ਹੋਈ ਮੁੜ ਫਾਇਰ ਬ੍ਰਿਗੇਡ ਚੌਂਕ ਵਿਖੇ ਪਹੁੰਚ ਕੇ ਸਮਾਪਤ ਹੋਈ। ਯਾਤਰਾ ਵਿਚ ਸ਼ਾਮਲ ਲੋਕਾਂ ਦੇ ਹੱਥਾਂ ਵਿਚ ‘ਤਿਰੰਗੇ ਝੰਡੇ’ ਲਹਿਰਾ ਰਹੇ ਸਨ ਅਤੇ ‘ਭਾਰਤ ਮਾਤਾ’ ਤੇ ‘ਦੇਸ਼ ਭਗਤੀ’ ਦੇ ਨਾਅਰਿਆਂ ਨਾਲ ਮਾਹੌਲ ਗੂੰਜਦਾ ਰਿਹਾ। ਵੱਖ-ਵੱਖ ਥਾਵਾਂ ‘ਤੇ ਸ਼ਹਿਰ ਵਾਸੀਆਂ ਵਲੋਂ ਯਾਤਰਾ ਦਾ ਸਵਾਗਤ ਵੀ ਕੀਤਾ ਗਿਆ। ਇਸ ਮੌਕੇ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲੱਖਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਦਾ ਨਤੀਜਾ ਹੈ। ਆਜ਼ਾਦੀ ਦਿਵਸ ਸਿਰਫ਼ ਜਸ਼ਨ ਮਨਾਉਣ ਦਾ ਦਿਨ ਨਹੀਂ, ਸਗੋਂ ਦੇਸ਼ ਪ੍ਰਤੀ ਆਪਣੇ ਫ਼ਰਜ਼ਾਂ ਨੂੰ ਯਾਦ ਕਰਨ ਦਾ ਵੀ ਮੌਕਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਆਪਸੀ ਭਾਈਚਾਰਾ ਮਜ਼ਬੂਤ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਸਿੰਗਲਾ ਨੇ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ‘ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਨਸ਼ੇ ਨੇ ਸੂਬੇ ਦੇ ਕਈ ਪਰਿਵਾਰਾਂ ਨੂੰ ਪ੍ਰਭਾਵਿਤ ਕੀਤਾ ਹੈ। ਇਸ ਬੁਰਾਈ ਦੇ ਖ਼ਾਤਮੇ ਲਈ ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਸਾਰਿਆਂ ਨੂੰ ਸਾਂਝੇ ਤੌਰ ’ਤੇ ਯਤਨ ਕਰਨ ਦੀ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਐਨ.ਆਈ.ਏ. ਵਲੋਂ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਪ੍ਰਭਾਕਰ ਦੀ ਹੱਤਿਆ ਮਾਮਲੇ ’ਚ ਲੋੜੀਂਦਾ ਰਾਜਾਸਾਂਸੀ ਹਵਾਈ ਅੱਡੇ ਤੋਂ ਗ੍ਰਿਫ਼ਤ... ਅਗਲੀ ਖ਼ਬਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਬਠਿੰਡਾ ਵਿਚ ਤੀਜ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ
Ad Position 24