24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

219 ਗ੍ਰਾਂਮ ਹੈਰੋਇਨ ਅਤੇ 10.82 ਕਿੱਲੋ ਗਾਂਜੇ ਸਮੇਤ 4 ਗ੍ਰਿਫ਼ਤਾਰ

ਬਠਿੰਡਾ, 23 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਪੁਲਿਸ ਵਲੋਂ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਸ਼ਹਿਰ ਦੇ ਅਲੱਗ-ਅਲੱਗ ਇਲਾਕੇ ਵਿਚ ਚਾਰ ਮੁਲਜ਼ਮਾਂ ઠ ਨੂੰ ਗ੍ਰਿਫ਼ਤਾਰ ਕਰਦੇ ઠ ਹੋਏ ਉਨ੍ਹਾਂ ਦੇ ਕਬਜ਼ੇ ਵਿਚੋਂ ਕੁਲ 219 ਗ੍ਰਾਮ ਹੈਰੋਇਨ ਅਤੇ 10. 82 ਕਿੱਲੋ ਗਾਜਾ ਬਰਾਮਦ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 24-08-2026
ਬਠਿੰਡਾ, 23 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਪੁਲਿਸ ਵਲੋਂ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਸ਼ਹਿਰ ਦੇ ਅਲੱਗ-ਅਲੱਗ ਇਲਾਕੇ ਵਿਚ ਚਾਰ ਮੁਲਜ਼ਮਾਂ ઠ ਨੂੰ ਗ੍ਰਿਫ਼ਤਾਰ ਕਰਦੇ ઠ ਹੋਏ ਉਨ੍ਹਾਂ ਦੇ ਕਬਜ਼ੇ ਵਿਚੋਂ ਕੁਲ 219 ਗ੍ਰਾਮ ਹੈਰੋਇਨ ਅਤੇ 10.82 ਕਿੱਲੋ ਗਾਜਾ ਬਰਾਮਦ ਕੀਤਾ ਗਿਆ ਹੈ। ਪੁਲਿਸ ਨੇ ਚਾਰੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਨਸ਼ਾ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਪਹਿਲੇ ਮਾਮਲੇ ਵਿਚ ਥਾਣਾ ਸਿਵਲ ਲਾਇਨ ਦੇ ਪੁਲਿਸ ਮੁਲਾਜ਼ਮ ਅਨੁਸਾਰ ਵਿਵਾਸ ਕੁਮਾਰ ਵਾਸੀ ਬੇਅੰਤ ਨਗਰ ਨੂੰ ਕੈਂਟ ਰੋਡ ਬਠਿੰਡਾ ਤੋਂ ਗ੍ਰਿਫ਼ਤਾਰ ਕਰਦੇ ਹੋਏ ਉਸ ਦੇ ਕਬਜ਼ੇ ਵਿਚੋਂ 10.82 ਕਿੱਲੋ ਗਾਂਜਾ ਬਰਾਮਦ ਹੋਇਆ ਹੈ। ਮੁਲਜ਼ਮ ਖ਼ਿਲਾਫ਼ ਥਾਣਾ ਸਿਵਲ ਲਾਇਨ ‘ਚ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਦੂਜੀ ਘਟਨਾ ਥਾਣਾ ਕੈਨਾਲ ਕਾਲੋਨੀ ਦੇ ਪੁਲਿਸ ਅਨੁਸਾਰ ਉਨ੍ਹਾਂ ਨੇ ਜਨਤਾ ਨਗਰ ਤੋਂ ਅਜੇ ਕੁਮਾਰ ਵਾਸੀ ਜਨਤਾ ਨੂੰ 10 ਗ੍ਰਾਂਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਦੇ ਹੋਏ ਮੁਲਜ਼ਮ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਤੀਸਰੇ ਮਾਮਲੇ ਵਿਚ ਥਾਣਾ ਸਦਰ ਪੁਲਿਸ ਨੇ ਬੀੜ ਤਲਾਬ ਤੋਂ ਪ੍ਰਿੰਸ ਵਾਸੀ ਪਿੰਡ ਕੱਟਿਆ ਵਾਲੀ ਸ਼੍ਰੀ ਮੁਕਤਸਰ ਸਾਹਿਬ ਨੂੰ ਗ੍ਰਿਫ਼ਤਾਰ ਕਰਦੇ ਹੋਏ ਮੁਲਜ਼ਮ ਕੋਲੋਂ 33 ਗ੍ਰਾਂਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਅਨੁਸਾਰ ਮੁਲਜ਼ਮ ਖ਼ਿਲਾਫ਼ ਮੁਕੱਦਮਾ ਦਰਜ ਕਰਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਚੌਥੇ ਮਾਮਲੇ ਵਿਚ ਥਾਣਾ ਸਦਰ ਪੁਲਿਸ ਨੇ ਬੀੜ ਤਲਾਬ ਤੋਂ ਪਾਲਾ ਸਿੰਘ ਵਾਸੀ ਬੀੜ ਤਲਾਬ ਨੂੰ ਗ੍ਰਿਫ਼ਤਾਰ ਕਰਦੇ ਹੋਏ ਉਸ ਦੇ ਕਬਜ਼ੇ ਵਿਚੋਂ 176 ਗ੍ਰਾਂਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਅਨੁਸਾਰ ਉਨ੍ਹਾਂ ਵਲੋਂ ਮੁਲਜ਼ਮ ਖ਼ਿਲਾਫ਼ ਨਸ਼ਾ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਦੋਸ਼ੀ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਮੌਜੂਦਾ ਮੀਤ ਪ੍ਰਧਾਨ ਬਲਜਿੰਦਰ ਸਿੰਘ ਵੱਲੋਂ ਥਾਣੇ ਅੱਗੇ ਧਰਨਾ ਅਗਲੀ ਖ਼ਬਰ ਵਾਹਨ ਚੋਰ ਗਰੋਹ ਦੇ ਤਿੰਨ ਮੈਂਬਰ ਸੱਤ ਦੋਪਹੀਆ ਵਾਹਨਾਂ ਸਮੇਤ ਗ੍ਰਿਫ਼ਤਾਰ
Ad Position 24