24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਖ਼ਾਲਸਾ ਸਕੂਲ ਦੇ 250 ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਦੇ ਇਮਤਿਹਾਨ ’ਚ ਲਿਆ ਭਾਗ

ਫ਼ਰੀਦਕੋਟ, 23 ਅਗਸਤ (ਜਸਵੰਤ ਸਿੰਘ ਪੁਰਬਾ)-ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਵਿਦਿਆਰਥੀਆਂ ਦਾ ਨੈਤਿਕ ਸਿੱਖਿਆ ਦਾ ਇਮਤਿਹਾਨ ਕਰਵਾਇਆ ਗਿਆ। ਇਸ ਇਮਤਿਹਾਨ ਵਿਚ ਸਕੂਲ ਦੇ ਲਗਪਗ 250 ਵਿਦਿਆਰਥੀਆਂ ਨੇ ਉਤਸ਼ਾਹ ਅਤੇ ਪੂਰੀ ਰੁਚੀ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 24-08-2026
ਫ਼ਰੀਦਕੋਟ, 23 ਅਗਸਤ (ਜਸਵੰਤ ਸਿੰਘ ਪੁਰਬਾ)-ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਵਿਦਿਆਰਥੀਆਂ ਦਾ ਨੈਤਿਕ ਸਿੱਖਿਆ ਦਾ ਇਮਤਿਹਾਨ ਕਰਵਾਇਆ ਗਿਆ। ਇਸ ਇਮਤਿਹਾਨ ਵਿਚ ਸਕੂਲ ਦੇ ਲਗਪਗ 250 ਵਿਦਿਆਰਥੀਆਂ ਨੇ ਉਤਸ਼ਾਹ ਅਤੇ ਪੂਰੀ ਰੁਚੀ ਨਾਲ ਭਾਗ ਲਿਆ। ਵਿਦਿਆਰਥੀਆਂ ਨੂੰ ਨੈਤਿਕ ਸਿੱਖਿਆ ਦੇ ਇਮਤਿਹਾਨ ਲਈ ਤਿਆਰ ਕਰਵਾਉਣ ਵਿਚ ਕਾਊਂਸਲਰ ਸੁਖਦੀਪ ਕੌਰ, ਕੋਆਰਡੀਨੇਟਰ ਕਮਲਜੀਤ ਕੌਰ, ਜਸਜੀਤ ਕੌਰ, ਰੇਨੂ ਸ਼ਰਮਾ, ਜਗਸੀਰ ਸਿੰਘ ਅਤੇ ਮਨਜਿੰਦਰ ਸਿੰਘ ਵਲੋਂ ਵਿਸ਼ੇਸ਼ ਯੋਗਦਾਨ ਪਾਇਆ ਗਿਆ। ਸਕੂਲ ਵਲੋਂ ਸਮੂਹ ਅਧਿਆਪਕਾਂ ਨੂੰ ਇਸ ਉਪਰਾਲੇ ਲਈ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਸਕੂਲ ਦੇ ਚੇਅਰਮੈਨ ਸਵਰਨਜੀਤ ਸਿੰਘ ਗਿੱਲ ਨੇ ਕਿਹਾ ਕਿ ਅਜਿਹੇ ਉਪਰਾਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ—ਕੀਮਤਾਂ, ਚੰਗੇ ਸੰਸਕਾਰ, ਅਨੁਸ਼ਾਸਨ ਅਤੇ ਗੁਰਮਤਿ ਸਿਧਾਂਤਾਂ ਪ੍ਰਤੀ ਰੁਚੀ ਪੈਦਾ ਕਰਨਾ ਹੈ। ਸਕੂਲ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਚੰਗੇ ਇਨਸਾਨ ਬਣਾਉਣ ਲਈ ਅਜਿਹੀਆਂ ਗਤੀਵਿਧੀਆਂ ਲਗਾਤਾਰ ਕਰਵਾਈਆਂ ਜਾ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਪੀ.ਏ.ਸੀ. ਮੈਂਬਰ ਜਥੇਦਾਰ ਹੀਰਾ ਸਿੰਘ ਚੜੇਵਾਨ ਤੇ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ... ਅਗਲੀ ਖ਼ਬਰ ਲੋਕ ਵਿਰੋਧੀ ਆਰਥਿਕ ਨੀਤੀਆਂ ਨੇ ਅਮੀਰਾਂ ਤੇ ਗਰੀਬਾਂ ’ਚ ਪਾੜਾ ਵਧਾਇਆ-ਪਵਨਪ੍ਰੀਤ ਸਿੰਘ
Ad Position 24