ਸੇਂਟ ਜ਼ੇਵੀਅਰਜ ਸਕੂਲ ਨੇ ਸੁਤੰਤਰਤਾ ਦਿਵਸ ਮਨਾਇਆ
ਰਾਮਪੁਰਾ ਫੂਲ, 14 ਅਗਸਤ (ਹੇਮੰਤ ਕੁਮਾਰ ਸ਼ਰਮਾ)- ਰਾਮਪੁਰਾ ਫੂਲ ਦੇ ਨਾਮੀ ਸਕੂਲ ਸੇਂਟ ਜ਼ੇਵੀਅਰਜ ਸਕੂਲ ਨੇ ‘ਕੁਰਬਾਨੀ ਦਾ ਵਿਰਸਾ, ਭਵਿੱਖ ਦੀ ਆਸ’ ਥੀਮ ਨਾਲ ਸੁਤੰਤਰਤਾ ਦਿਵਸ ਮਨਾਇਆ । ਜਿਸ ਵਿਚ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।
ਸ
ਸੇਂਟ ਜ਼ੇਵੀਅਰਜ ਸਕੂਲ ਵਿਚ ਸੁਤੰਤਰਤਾ ਦਿਵਸ ਸਮਾਰੋਹ ਦੌਰਾਨ ਦੀ ਤਸਵੀਰ। ਤਸਵੀਰ: ਹੇਮੰਤ ਸ਼ਰਮਾ
08-08-2026
ਰਾਮਪੁਰਾ ਫੂਲ, 14 ਅਗਸਤ (ਹੇਮੰਤ ਕੁਮਾਰ ਸ਼ਰਮਾ)- ਰਾਮਪੁਰਾ ਫੂਲ ਦੇ ਨਾਮੀ ਸਕੂਲ ਸੇਂਟ ਜ਼ੇਵੀਅਰਜ ਸਕੂਲ ਨੇ ‘ਕੁਰਬਾਨੀ ਦਾ ਵਿਰਸਾ, ਭਵਿੱਖ ਦੀ ਆਸ’ ਥੀਮ ਨਾਲ ਸੁਤੰਤਰਤਾ ਦਿਵਸ ਮਨਾਇਆ । ਜਿਸ ਵਿਚ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਸਭ ਤੋਂ ਪਹਿਲਾਂ ਵਿਦਿਆਰਥੀਆਂ ਨੇ ਆਪਣੇ ਸਤਿਕਾਰਯੋਗ ਪ੍ਰਿੰਸੀਪਲ ਫਾਦਰ ਜੈਰੀ ਪੌਲ ਲੋਬੋ ਤੇ ਮੈਨੇਜਰ ਫਾਦਰ ਆਂਦਰੇ ਫਰਨਾਂਡਿਜ਼ ਦਾ ਸਵਾਗਤ ਕੀਤਾ। ਵਿਦਿਆਰਥੀਆਂ ਨੇ ਆਪਣੀ ਮਨਮੋਹਕ ਆਵਾਜ਼ ਨਾਲ ਸਵਾਗਤੀ ਗੀਤ ਗਾ ਕੇ ਪੰਡਾਲ ਵਿਚ ਬੈਠੇ ਸਾਰੇ ਸਰੋਤਿਆਂ ਦਾ ਸਵਾਗਤ ਕੀਤਾ। ਦੇਸ ਭਗਤੀ ਨੂੰ ਦਰਸਾਉਂਦਾ ਨਾਟਕ ਪੇਸ਼ ਕਰਕੇ ਵਿਦਿਆਰਥੀਆਂ ਨੇ ਦੇਸ ਦੇ ਆਜ਼ਾਦੀ ਘੁਲਾਟੀਆਂ ਨੂੰ ਸਿਜਦਾ ਕੀਤਾ। ਦੇਸ ਪ੍ਰਤੀ ਪ੍ਰੇਮ ਤੇ ਸਰਧਾ ਨੂੰ ਦੇਸ ਭਗਤੀ ਗੀਤਾਂ ਰਾਹੀਂ ਪ੍ਰਗਟਿਆ। ਸਕੂਲ ਦੇ ਪ੍ਰਿੰਸੀਪਲ ਫਾਦਰ ਜੈਰੀ ਪੌਲ ਲੋਬੋ ਨੇ ਆਪਣੇ ਪ੍ਰੇਰਣਾਦਾਇਕ ਭਾਸ਼ਣ ਰਾਹੀਂ ਵਿਦਿਆਰਥੀਆਂ ਨੂੰ ਆਜ਼ਾਦੀ ਦੀ ਮਹੱਤਤਾ ਦੱਸਦੇ ਹੋਏ ਆਜ਼ਾਦੀ ਘੁਲਾਟੀਆਂ ਬਾਰੇ ਵਿਸਥਾਰਪੂਰਵਕ ਦੱਸਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੇਸ ਪ੍ਰਤੀ ਵਫ਼ਾਦਾਰੀ , ਮਿਹਨਤ ਤੇ ਸੱਚੀ ਲਗਨ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਫਾਦਰ ਆਂਦਰੇ ਫਰਨਾਂਡਿਜ਼ ਨੇ ਵਿਦਿਆਰਥੀਆਂ ਨੂੰ ਦੇਸ ਦੇ ਆਜ਼ਾਦੀ ਘੁਲਾਟੀਆਂ ਤੋਂ ਸਿੱਖਿਆ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਬਿਨ੍ਹਾਂ ਕਿਸੇ ਸਵਾਰਥ ਤੋਂ ਦੇਸ ਭਗਤ ਸਾਨੂੰ ਆਜ਼ਾਦ ਕਰਵਾਉਣ ਲਈ ਆਪਣੀ ਆਪ ਕੁਰਬਾਨ ਕਰ ਗਏ। ਕੋਆਰਡੀਨੇਟਰ ਮੈਡਮ ਪ੍ਰੇਮ ਲਤਾ ਅਤੇ ਮੈਡਮ ਅੰਜੂ ਬਾਲਾ ਨੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਯੋਗ ਅ ਗਵਾਈ ਕੀਤੀ। ਡਿਪਟੀ ਹੈੱਡ ਗਰਲ ਨੇ ਪੰਡਾਲ ਵਿਚ ਬੈਠੇ ਸਾਰੇ ਸਰੋਤਿਆਂ ਦਾ ਧੰਨਵਾਦ ਕੀਤਾ। ਰਾਸ਼ਟਰੀ ਗੀਤ ਨਾਲ ਪ੍ਰੋਗਰਾਮ ਦੀ ਸਮਾਪਤੀ ਕੀਤੀ ਗਈ।