24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਆਦਰਸ਼ ਸਕੂਲ ਸਾਹਨੇਵਾਲੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਝੁਨੀਰ, 14 ਅਗਸਤ (ਸੰਜੀਵ ਸਿੰਗਲਾ)- ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਕੇ.

Ad Position 21
No active advertisement
ਆਦਰਸ਼ ਸਕੂਲ ਸਾਹਨੇਵਾਲੀ ਵਿਖੇ ਤੀਆਂ ਦਾ ਤਿਉਹਾਰ ਮਨਾਉਣ ਮੌਕੇ ਵਿਦਿਆਰਥੀ ਅਧਿਆਪਕਾਵਾਂ ਨਾਲ। ਤਸਵੀਰ : ਸੰਜੀਵ ਸਿੰਗਲਾ 08-08-2026
ਝੁਨੀਰ, 14 ਅਗਸਤ (ਸੰਜੀਵ ਸਿੰਗਲਾ)- ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਕੇ.ਜੀ. ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਲੋਂ ਗਿੱਧਾ, ਭੰਗੜਾ, ਗੀਤ ਆਦਿ ਪੇਸ਼ਕਾਰੀਆਂ ਰਾਹੀਂ ਪੰਜਾਬੀ ਸੱਭਿਆਚਾਰ ਦੀ ਸੁੰਦਰ ਝਲਕ ਪੇਸ਼ ਕੀਤੀ ਗਈ। ਚੌਥੀ ਜਮਾਤ ਦੀ ਵਿਦਿਆਰਥਣ ਨਿਮਰਤ ਕੌਰ ਮਿਸ ਤੀਜ ਚੁਣੀ ਗਈ। ਕੇ.ਜੀ. ਤੋਂ 12ਵੀਂ ਜਮਾਤ ਤੱਕ ਦੀਆਂ ਅਧਿਆਪਕਾਵਾਂ ’ਚੋਂ ਅੰਮ੍ਰਿਤਪਾਲ ਕੌਰ, ਸੁਮਨਦੀਪ ਕੌਰ ਤੇ ਪਰਮਿੰਦਰ ਕੌਰ ਨੂੰ ਮਿਸ ਤੀਜ ਚੁਣਿਆ ਗਿਆ। ਪ੍ਰਿੰਸੀਪਲ ਵਿਨੇ ਕੁਮਾਰੀ ਨੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਅਜਿਹੇ ਸੱਭਿਆਚਾਰਕ ਤਿਉਹਾਰ ਬੱਚਿਆਂ ਨੂੰ ਆਪਣੀਆਂ ਸਮਾਜਿਕ ਅਤੇ ਸੱਭਿਆਚਾਰਕ ਰੀਤਾਂ-ਰਿਵਾਜਾਂ ਨਾਲ ਜੋੜਦੇ ਹਨ।
Ad Position 22
No active advertisement
ਪਿਛਲੀ ਖ਼ਬਰ ਪਾਵਰ-ਲਿਫਟਿੰਗ ਮੁਕਾਬਲਿਆਂ ’ਚ ਦਸਮੇਸ਼ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸੇਂਟ ਜ਼ੇਵੀਅਰਜ ਸਕੂਲ ਨੇ ਸੁਤੰਤਰਤਾ ਦਿਵਸ ਮਨਾਇਆ
Ad Position 24