24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਅੱਪਗ੍ਰੇਡ ਹੋਏ ਸਕੂਲ ਅੰਦਰ ਸਟਾਫ਼ ਦੀ ਘਾਟ ਨੂੰ ਪੂਰਾ ਕਰਵਾਉਣ ਲਈ ਬੁਰਜ ਸੇਮਾ ਵਾਸੀ 25 ਨੂੰ ਲਗਾਉਣਗੇ ਧਰਨਾ

ਮੌੜ ਮੰਡੀ, 23 ਅਗਸਤ (ਗੁਰਜੀਤ ਸਿੰਘ ਕਮਾਲੂ)- ਪਿੰਡ ਬੁਰਜ ਸੇਮਾ ਦੇ ਮਿਡਲ ਤੋਂ ਅਪਗਰੇਡ ਹੋਏ ਸਰਕਾਰੀ ਸਕੂਲ ਨੂੰ ਫੰਕਸ਼ਨਲ ਕਰਾਉਣ ਅਤੇ ਅਧਿਆਪਕਾਂ ਦੀ ਕਮੀ ਪੂਰੀ ਕਰਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪਿੰਡ ਬੁਰਜ ਸੇਮਾ ਤੇ ਬੰਗੇਹਰ ਮੁਹੱਬਤ ਦੇ ਪਿੰਡ ਵਾਸੀਆਂ ਵਲੋਂ 25 ਅਗਸਤ ਨੂੰ ਸਕੂਲ ਅੱਗੇ ਧਰਨਾ ਲਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਜਸਵੀਰ ਸਿੰਘ ਬੁਰਜ ਸੇਮਾ ਨੇ ਦੱਸਿਆ ਕਿ ਪਿੰਡ ਦੇ ਇਸ ਸਰਕਾਰੀ ਸਕੂਲ ਨੂੰ ਮਿਡਲ ਤੋਂ ਅਪਗਰੇਡ ਹੋਇਆਂ ਤਾਂ ਸਰਕਾਰੀ ਹਾਈ ਸਕੂਲ ਨੂੰ ਪੰਜ ਸਾਲ ਹੋ ਗਏ ਹਨ ਪਰ ਇਸ ਨੂੰ ਫੰਕਸ਼ਨਲ ਨਹੀਂ ਕੀਤਾ ਗਿਆ ਅਤੇ ਨਾ ਹੀ ਪੋਸਟਾਂ ਭੇਜੀਆਂ ਹਨ।

Ad Position 21
No active advertisement
ਬੁਰਜ ਸੇਮਾ ਦੇ ਅਪਗ੍ਰੇਡ ਹੋਏ ਸਕੂਲ ਵਿਚ ਸਟਾਫ਼ ਦੀ ਕਮੀ ਨੂੰ ਪੂਰਾ ਕਰਵਾਉਣ ਲਈ 25 ਨੂੰ ਦਿੱਤੇ ਜਾ ਰਹੇ ਧਰਨੇ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਆਗੂ। 24-08-2026
ਮੌੜ ਮੰਡੀ, 23 ਅਗਸਤ (ਗੁਰਜੀਤ ਸਿੰਘ ਕਮਾਲੂ)- ਪਿੰਡ ਬੁਰਜ ਸੇਮਾ ਦੇ ਮਿਡਲ ਤੋਂ ਅਪਗਰੇਡ ਹੋਏ ਸਰਕਾਰੀ ਸਕੂਲ ਨੂੰ ਫੰਕਸ਼ਨਲ ਕਰਾਉਣ ਅਤੇ ਅਧਿਆਪਕਾਂ ਦੀ ਕਮੀ ਪੂਰੀ ਕਰਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪਿੰਡ ਬੁਰਜ ਸੇਮਾ ਤੇ ਬੰਗੇਹਰ ਮੁਹੱਬਤ ਦੇ ਪਿੰਡ ਵਾਸੀਆਂ ਵਲੋਂ 25 ਅਗਸਤ ਨੂੰ ਸਕੂਲ ਅੱਗੇ ਧਰਨਾ ਲਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਜਸਵੀਰ ਸਿੰਘ ਬੁਰਜ ਸੇਮਾ ਨੇ ਦੱਸਿਆ ਕਿ ਪਿੰਡ ਦੇ ਇਸ ਸਰਕਾਰੀ ਸਕੂਲ ਨੂੰ ਮਿਡਲ ਤੋਂ ਅਪਗਰੇਡ ਹੋਇਆਂ ਤਾਂ ਸਰਕਾਰੀ ਹਾਈ ਸਕੂਲ ਨੂੰ ਪੰਜ ਸਾਲ ਹੋ ਗਏ ਹਨ ਪਰ ਇਸ ਨੂੰ ਫੰਕਸ਼ਨਲ ਨਹੀਂ ਕੀਤਾ ਗਿਆ ਅਤੇ ਨਾ ਹੀ ਪੋਸਟਾਂ ਭੇਜੀਆਂ ਹਨ। ਹੁਣ ਇਸ ਸਕੂਲ ਵਿਚ ਦੋ ਸਰਕਾਰੀ ਅਧਿਆਪਕ ਰੈਗੂਲਰ ਹਨ ਜੋ ਛੇਵੀਂ ਤੋਂ ਦਸਵੀਂ ਕਲਾਸ ਦੇ ਬੱਚਿਆਂ ਨੂੰ ਪੜ੍ਹਾ ਰਹੇ ਹਨ। ਬਾਕੀ ਅਸਾਮੀਆਂ ਖਾਲੀ ਪਈਆਂ ਹਨ, ਜਿਸ ਕਰਕੇ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ। ਪਿੰਡ ਦੀ ਪੰਚਾਇਤ ਅਤੇ ਹੋਰ ਮੋਹਤਬਰਾਂ ਵਲੋਂ ਸਕੂਲ ਨੂੰ ਫੰਕਸ਼ਨਲ ਕਰਾਉਣ ਅਤੇ ਅਧਿਆਪਕਾਂ ਦੀਆਂ ਅਸਾਮੀਆਂ ਪੂਰੀਆਂ ਕਰਾਉਣ ਲਈ ਕਈ ਵਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫ਼ਤਰ ਮੁਹਾਲੀ ਦੇ ਉਚੇਰੇ ਸਿੱਖਿਆ ਅਫ਼ਸਰਾਂ ਨੂੰ ਮਿਲਿਆ ਜਾ ਚੁੱਕਾ ਹੈ ਪਰ ਹਾਲੇ ਤੱਕ ਸਰਕਾਰ ਜਾਂ ਸਿੱਖਿਆ ਵਿਭਾਗ ਵਲੋਂ ਸਕੂਲ ਨਾਲ ਸੰਬੰਧਿਤ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ, ਜਿਸ ਤੋਂ ਮਜਬੂਰ ਹੋ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਕੂਲ ਵਿਚ ਧਰਨਾ ਲਾਇਆ ਜਾਵੇਗਾ। ਇਸ ਲਈ ਦੀ ਤਿਆਰੀ ਲਈ ਅੱਜ ਪਿੰਡ ਵਿਚ ਘਰ ਘਰ ਸੁਨੇਹੇ ਲਾਏ ਗਏ। ਇਸ ਮੌਕੇ ਨਾਜ਼ਰ ਸਿੰਘ, ਰਾਮ ਸਿੰਘ, ਨੈਬ ਸਿੰਘ, ਗੁਰਦੀਪ ਸਿੰਘ, ਬਲਵਿੰਦਰ ਸਿੰਘ, ਮਹਿੰਦਰ ਸਿੰਘ, ਕਰਮਜੀਤ ਸਿੰਘ, ਜਗਸੀਰ ਸਿੰਘ, ਭੱਪਾ ਸਿੰਘ, ਗੁਰਮੇਲ ਸਿੰਘ, ਜਗਰੂਪ ਸਿੰਘ, ਮੇਵਾ ਸਿੰਘ ਅਤੇ ਹੋਰ ਪਿੰਡ ਵਾਸੀ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਪ੍ਰੇਮੀ ਪ੍ਰਿੰਸੀਪਲ ਹਰਬੰਸ ਸਿੰਘ ਬਰਾੜ ਨੇ ਬੂਟੇ ਵੰਡੇ ਅਗਲੀ ਖ਼ਬਰ ਰਣਦੀਪ ਸਿੰਘ ਮਾਰਕੀਟ ਕਮੇਟੀ ਨਥਾਣਾ ਦੇ ਚੇਅਰਮੈਨ ਨਿਯੁਕਤ
Ad Position 24