ਸਕੂਲ ਟਰਾਂਸਪੋਰਟਰਾਂ ਦੀ ਸੂਬਾ ਪੱਧਰੀ ਮਹਾਂ ਪੰਚਾਇਤ 3 ਸਤੰਬਰ ਨੂੰ ਬਠਿੰਡਾ ’ਚ - ਗੋਰਾ ਸਿੰਘ ਔਲਖ
ਜੈਤੋ, 1 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਪੰਜਾਬ ਭਰ ਦੇ ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਦੇ ਬੱਸ ਆਪ੍ਰੇਟਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 3 ਸਤੰਬਰ 2026 ਨੂੰ ਬਠਿੰਡਾ ਦੀ ਅਨਾਜ ਮੰਡੀ ਵਿਖੇ ਸੂਬਾ ਪੱਧਰੀ ਮਹਾਂ ਪੰਚਾਇਤ ਕੀਤੀ ਜਾ ਰਹੀ ਹੈ। ਇਸ ਵਿਚ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਤੋਂ ਸਕੂਲ ਬੱਸਾਂ ਦੇ ਮਾਲਕ, ਡਰਾਈਵਰ ਅਤੇ ਕੰਡਕਟਰ ਸ਼ਾਮਿਲ ਹੋਣਗੇ।
ਜੈਤੋ, 1 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਪੰਜਾਬ ਭਰ ਦੇ ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਦੇ ਬੱਸ ਆਪ੍ਰੇਟਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 3 ਸਤੰਬਰ 2026 ਨੂੰ ਬਠਿੰਡਾ ਦੀ ਅਨਾਜ ਮੰਡੀ ਵਿਖੇ ਸੂਬਾ ਪੱਧਰੀ ਮਹਾਂ ਪੰਚਾਇਤ ਕੀਤੀ ਜਾ ਰਹੀ ਹੈ। ਇਸ ਵਿਚ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਤੋਂ ਸਕੂਲ ਬੱਸਾਂ ਦੇ ਮਾਲਕ, ਡਰਾਈਵਰ ਅਤੇ ਕੰਡਕਟਰ ਸ਼ਾਮਿਲ ਹੋਣਗੇ। ਯੂਨੀਅਨ ਵਲੋਂ ਇਸ ਦਿਨ ਪੰਜਾਬ ਭਰ ਦੇ ਸਕੂਲਾਂ ਅਤੇ ਕਾਲਜਾਂ ਦੀਆਂ ਬੱਸਾਂ ਤੇ ਵੈਨਾਂ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਕੂਲ ਅਤੇ ਕਾਲਜ ਪ੍ਰਾਈਵੇਟ ਬੱਸ ਟਰਾਂਸਪੋਰਟ ਯੂਨੀਅਨ ਜੈਤੋ ਦੇ ਪ੍ਰਧਾਨ ਗੋਰਾ ਸਿੰਘ ਔਲਖ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸਰਕਾਰਾਂ ਵਲੋਂ ਸਕੂਲ ਟਰਾਂਸਪੋਰਟਰਾਂ ਦੀਆਂ ਮੰਗਾਂ ਨੂੰ ਅੱਖੋਂ-ਪਰੋਖੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਅਤੇ ਸਰਕਾਰ ਦੇ ਮੰਤਰੀਆਂ ਵਲੋਂ ਵੀ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਲਈ ਸਮਾਂ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਕੂਲ ਬੱਸ ਆਪ੍ਰੇਟਰ ਹਜ਼ਾਰਾਂ ਪਰਿਵਾਰਾਂ ਨਾਲ ਜੁੜੇ ਹੋਏ ਹਨ ਅਤੇ ਬੱਚਿਆਂ ਨੂੰ ਸੁਰੱਖਿਅਤ ਢੰਗ ਨਾਲ ਸਕੂਲਾਂ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਨਿਭਾ ਰਹੇ ਹਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਸਰਕਾਰੀ ਨੀਤੀਆਂ ਅਤੇ ਵਿਭਾਗੀ ਕਾਰਵਾਈਆਂ ਕਾਰਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਡੀਆਂ ਬੱਸਾਂ ਲਈ ਬਣੀ ਟਰਾਂਸਪੋਰਟ ਪਾਲਿਸੀ ਸਕੂਲ ਬੱਸਾਂ ’ਤੇ ਵੀ ਲਾਗੂ ਕੀਤੀ ਜਾ ਰਹੀ ਹੈ, ਜਦਕਿ ਸਕੂਲ ਬੱਸਾਂ ਆਮ ਤੌਰ ’ਤੇ ਸੀਮਤ ਦੂਰੀ ਤੱਕ ਹੀ ਚਲਦੀਆਂ ਹਨ, ਇਸ ਲਈ ਛੋਟੇ ਸਕੂਲ ਟਰਾਂਸਪੋਰਟਰਾਂ ਲਈ ਵੱਖਰੀ ਟਰਾਂਸਪੋਰਟ ਪਾਲਿਸੀ ਬਣਾਈ ਜਾਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਯੂਨੀਅਨ ਦੀਆਂ ਮੁੱਖ ਮੰਗਾਂ ਵਿਚ ਸਕੂਲ ਟਰਾਂਸਪੋਰਟ ਲਈ ਵੱਖਰੀ ਪਾਲਿਸੀ ਬਣਾਉਣਾ, ਆਰ.ਟੀ.ਓ. ਦਫ਼ਤਰਾਂ ਅਤੇ ਸੜਕਾਂ ’ਤੇ ਟਰਾਂਸਪੋਰਟਰਾਂ ਨੂੰ ਪ੍ਰੇਸ਼ਾਨ ਕਰਨਾ ਬੰਦ ਕਰਨਾ, ਭਾਰੀ ਟੈਕਸਾਂ ਵਿਚ ਕਮੀ ਕਰਨਾ, ਬੱਸਾਂ ਦੀ ਲਾਈਫ਼ 15 ਸਾਲ ਤੋਂ ਵਧਾ ਕੇ 25 ਸਾਲ ਕਰਨਾ ਅਤੇ ਟੈਕਸਾਂ ਵਿਚ ਛੂਟ ਦੇਣਾ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ 3 ਸਤੰਬਰ ਨੂੰ ਬਠਿੰਡਾ ਵਿਖੇ ਹੋਣ ਵਾਲੀ ਮਹਾਂ ਪੰਚਾਇਤ ਰਾਹੀਂ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਈ ਜਾਵੇਗੀ। ਜੇਕਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਜ਼ਿਲ੍ਹਾ ਪੱਧਰ ਤੱਕ ਲਿਜਾਇਆ ਜਾਵੇਗਾ।