02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸਵੱਛਤਾ ਅਭਿਆਨ ਤਹਿਤ ਜੈਤੋ ਵਿਖੇ ਕਰਵਾਈ ਸਫ਼ਾਈ ਸ਼ਹਿਰ ਵਾਸੀਆਂ ਨੂੰ ਸਫ਼ਾਈ ਮੁਹਿੰਮ ’ ਚ ਸਹਿਯੋਗ ਦੇਣ ਵਿਧਾਇਕ ਅਮੋਲਕ ਸਿੰਘ ਨੇ ਕੀਤੀ ਅਪੀਲ

ਜੈਤੋ, 1 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਚਲਾਈ ਜਾ ਰਹੀ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਤਹਿਤ ਵਿਧਾਇਕ ਜੈਤੋ ਅਮੋਲਕ ਸਿੰਘ ਨੇ ਅੱਜ ਜੈਤੋ ਵਿਖੇ ਸਫ਼ਾਈ ਮੁਹਿੰਮ ਦੀ ਅਗਵਾਈ ਕੀਤੀ। ਵਿਧਾਇਕ ਅਮੋਲਕ ਸਿੰਘ ਨੇ ਨਗਰ ਕੌਂਸਲ ਦੀ ਟੀਮ ਅਤੇ ਸਫ਼ਾਈ ਸੇਵਕਾਂ ਦੇ ਸਹਿਯੋਗ ਨਾਲ ਬਿਜਲੀ ਬੋਰਡ ਦਫ਼ਤਰ ਦੇ ਸਾਹਮਣੇ ਬਣੇ ਡੰਪ ਨੂੰ ਸਾਫ਼ ਕਰਵਾਇਆ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਜੈਤੋ, 1 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਚਲਾਈ ਜਾ ਰਹੀ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਤਹਿਤ ਵਿਧਾਇਕ ਜੈਤੋ ਅਮੋਲਕ ਸਿੰਘ ਨੇ ਅੱਜ ਜੈਤੋ ਵਿਖੇ ਸਫ਼ਾਈ ਮੁਹਿੰਮ ਦੀ ਅਗਵਾਈ ਕੀਤੀ। ਵਿਧਾਇਕ ਅਮੋਲਕ ਸਿੰਘ ਨੇ ਨਗਰ ਕੌਂਸਲ ਦੀ ਟੀਮ ਅਤੇ ਸਫ਼ਾਈ ਸੇਵਕਾਂ ਦੇ ਸਹਿਯੋਗ ਨਾਲ ਬਿਜਲੀ ਬੋਰਡ ਦਫ਼ਤਰ ਦੇ ਸਾਹਮਣੇ ਬਣੇ ਡੰਪ ਨੂੰ ਸਾਫ਼ ਕਰਵਾਇਆ। ਉਨ੍ਹਾਂ ਸਫ਼ਾਈ ਸੇਵਕਾਂ ਵਲੋਂ ਨਿਭਾਈ ਜਾ ਰਹੀ ਸੇਵਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿਚ ਸਫ਼ਾਈ ਕਰਮਚਾਰੀਆਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਫ਼ਾਈ ਟੀਮਾਂ ਨੂੰ ਪੂਰਨ ਸਹਿਯੋਗ ਦੇਣ ਅਤੇ ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਸੁੱਟਣ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਿਆ ਜਾਵੇ ਅਤੇ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਬਣਾਈ ਰੱਖਣ ਲਈ ਹਰ ਨਾਗਰਿਕ ਆਪਣੀ ਜ਼ਿੰਮੇਵਾਰੀ ਸਮਝੇ। ਵਿਧਾਇਕ ਨੇ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਨਗਰ ਕੌਂਸਲ ਦੀਆਂ ਟੀਮਾਂ ਵਲੋਂ ਸ਼ਹਿਰ ਦੀਆਂ ਗਲੀਆਂ, ਮੁਹੱਲਿਆਂ ਅਤੇ ਜਨਤਕ ਥਾਵਾਂ ਦੀ ਵਿਸ਼ੇਸ਼ ਸਫ਼ਾਈ ਕੀਤੀ ਜਾਵੇਗੀ ਅਤੇ ਇਕੱਠੇ ਕੀਤੇ ਕੂੜੇ ਦਾ ਯੋਗ ਤਰੀਕੇ ਨਾਲ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਯਤਨਾਂ ਦੇ ਨਾਲ-ਨਾਲ ਲੋਕਾਂ ਦੀ ਭਾਈ ਚਾਰਕ ਭਾਗੀਦਾਰੀ ਵੀ ਸ਼ਹਿਰ ਨੂੰ ਸਾਫ਼ ਅਤੇ ਸੁੰਦਰ ਬਣਾਉਣ ਲਈ ਬੇਹੱਦ ਜ਼ਰੂਰੀ ਹੈ। ਇਸ ਮੌਕੇ ਨਗਰ ਕੌਂਸਲ ਦੀ ਪ੍ਰਧਾਨ ਨਿਰਮਲਾ ਦੇਵੀ, ਨੋਡਲ ਅਫ਼ਸਰ ਨਾਇਬ ਸਿੰਘ, ਸ਼ੈਲੀ ਗਰਗ, ਸ਼ੈਰੀ ਅਰੋੜਾ ਅਤੇ ਸਵੱਛ ਮਿਸ਼ਨ ਦੀ ਟੀਮ ਦੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੱਠਜੋੜ ਦੀਆਂ ਅਫ਼ਵਾਹਾਂ ਤੋਂ ਭਾਜਪਾ ਆਗੂ ਤੇ ਵਰਕਰ ਸੁਚੇਤ ਰਹਿਣ :ਪੰਜਗਰਾਈਂ, ਡਾ. ਸਿਵੀਆਂ ਅਗਲੀ ਖ਼ਬਰ ਸਕੂਲ ਟਰਾਂਸਪੋਰਟਰਾਂ ਦੀ ਸੂਬਾ ਪੱਧਰੀ ਮਹਾਂ ਪੰਚਾਇਤ 3 ਸਤੰਬਰ ਨੂੰ ਬਠਿੰਡਾ ’ਚ - ਗੋਰਾ ਸਿੰਘ ਔਲਖ
Ad Position 24