ਡੀ.ਸੀ.ਐਮ ਸਕੂਲ ਜ਼ਿਲ੍ਹਾ ਪੱਧਰੀ ਖੇਡਾਂ ’ਚੋਂ ਪਹਿਲੇ ਸਥਾਨ ’ਤੇ ਰਿਹਾ
ਕੋਟਕਪੂਰਾ, 1 ਸਤੰਬਰ (ਮੋਹਰ ਸਿੰਘ ਗਿੱਲ, ਹਰਪ੍ਰੀਤ ਸਿੰਘ)-ਡੀ. ਸੀ.
ਕੋਟਕਪੂਰਾ, 1 ਸਤੰਬਰ (ਮੋਹਰ ਸਿੰਘ ਗਿੱਲ, ਹਰਪ੍ਰੀਤ ਸਿੰਘ)-ਡੀ.ਸੀ.ਐਮ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਜਾਂਦੇ ਖੇਡ ਮੁਕਾਬਲਿਆਂ ਵਿਚੋਂ ਪਹਿਲਾਂ ਜ਼ੋਨ ਪੱਧਰੀ ਖੇਡਾਂ ਵਿਚ ਵੱਡੀਆਂ ਪ੍ਰਾਪਤੀਆਂ ਕਰਕੇ ਵਾਹ-ਵਾਹ ਖੱਟੀ ਅਤੇ ਹੁਣ ਜ਼ਿਲ੍ਹਾ ਪੱਧਰੀ ਖੇਡਾਂ ਵਿਚੋਂ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚੋਂ ਪਹਿਲੇ ਨੰਬਰ ’ਤੇ ਰਹਿ ਕੇ ਵੱਖ-ਵੱਖ ਈਵੈਂਟਸ ਵਿਚ 70 ਗੋਲਡ, ਸਿਲਵਰ, ਕਾਂਸੇ ਦੇ ਮੈਡਲ ਪ੍ਰਾਪਤ ਕਰਕੇ ਪੂਰੇ ਜ਼ਿਲ੍ਹੇ ਵਿਚੋਂ ਟਾਪ ਕੀਤਾ। ਸਕੂਲ ਦੀ ਪ੍ਰਬੰਧਕ ਕਮੇਟੀ ਅਤੇ ਪਿ੍ਰੰਸੀਪਲ ਮੀਨਾਕਸ਼ੀ ਸ਼ਰਮਾ ਵਲੋਂ ਵਿਦਿਆਰਥੀਆਂ ਅਤੇ ਕੋਚ ਭੁਪਿੰਦਰ ਸਿੰਘ, ਰੋਹਿਤ ਕੁਮਾਰ ਦਾ ਸਕੂਲ ਪਹੁੰਚਣ ’ਤੇ ਸਵਾਗਤ ਕੀਤਾ। ਪਿ੍ਰੰਸੀਪਲ ਨੇ ਕਿਹਾ ਕਿ ਸਾਰੇ ਸਕੂਲਾਂ ’ਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰਕੇ ਆਪਣਾ, ਸਕੂਲ ਅਤੇ ਮਾਪਿਆਂ ਦਾ ਮਾਣ ਬੱਚਿਆਂ ਨੇ ਵਧਾਇਆ ਹੈ। ਲੜਕੀਆਂ ਰੱਸਾਕਸ਼ੀ ਮੁਕਾਬਲੇ ਵਿਚੋਂ ਅੰਡਰ-14, ਅੰਡਰ 17 ਅਤੇ ਅੰਡਰ 19 ਵਿਚੋਂ ਪਹਿਲਾ ਸਥਾਨ, ਨੈੱਟਬਾਲ ਵਿਚੋਂ ਅੰਡਰ-19 ਪਹਿਲਾ ਸਥਾਨ। ਲਾਅਨ ਟੈਨਿਸ ਅੰਡਰ-17 ਅਤੇ ਅੰਡਰ-19 ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਦੇ ਨਾਲ ਲੜਕੀਆਂ ਅੰਡਰ-17 ਪਹਿਲਾ ਸਥਾਨ ਅਤੇ ਅੰਡਰ 19 ਨੇ ਸਾਫ਼ਟ ਟੈਨਿਸ ਵਿਚੋਂ ਤੀਜਾ ਸਥਾਨ ਹਾਸਿਲ ਕਰਕੇ ਜ਼ਿਲ੍ਹੇ ਵਿਚੋਂ ਵੱਡੀ ਜਿੱਤ ਹਾਸਿਲ ਕਰਕੇ ਮੈਡਲ ਜਿੱਤੇ। ਸਕੂਲ ਦੀ ਸਭ ਤੋਂ ਵੱਡੀ ਜਿੱਤ ਪੂਰੇ ਕੈਂਪਸ ਵਿਚ ਮਨਾਈ ਗਈ। ਪਿ੍ਰੰਸੀਪਲ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਪੰਜਾਬ ਪੱਧਰੀ ਖੇਡਾਂ ਵਿਚੋਂ ਸ਼ਾਨਦਾਰ ਪ੍ਰਾਪਤੀਆਂ ਕਰਨ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ।