02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪ੍ਰਧਾਨ ਪ੍ਰਦੀਪ ਸਿੰਗਲਾ ਦਾ ਇੰਸਟਾਲੇਸ਼ਨ ਸਮਾਰੋਹ ‘ਹਾਰਦਿਕ-ਅਭਿਨੰਦਨ’ ਕਰਵਾਇਆ

ਜੈਤੋ, 1 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਲਾਇਨਜ਼ ਕਲੱਬ ਜੈਤੋ ਗੰਗਸਰ ਦੇ ਨਵ-ਨਿਯੁਕਤ ਪ੍ਰਧਾਨ ਲਾਇਨ ਪ੍ਰਦੀਪ ਸਿੰਗਲਾ ਅਤੇ ਕਲੱਬ ਦੇ ਅਹੁਦੇਦਾਰਾਂ ਦਾ ਇੰਸਟਾਲੇਸ਼ਨ ਪ੍ਰੋਗਰਾਮ ਅਤੇ ਪਰਿਵਾਰ ਮਿਲਣ ਸਮਾਰੋਹ ‘ਹਾਰਦਿਕ-ਅਭਿਨੰਦਨ’ ਕਸੌਲੀ, ਹਿਮਾਚਲ ਪ੍ਰਦੇਸ਼ ਵਿਖੇ ਸ਼ਾਨਦਾਰ ਢੰਗ ਨਾਲ ਕਰਵਾਇਆ ਗਿਆ। ਇਸ ਸਮਾਰੋਹ ਵਿਚ ਕਲੱਬ ਦੇ ਮੈਂਬਰਾਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਵਿਸ਼ੇਸ਼ ਮਹਿਮਾਨਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਜੈਤੋ, 1 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਲਾਇਨਜ਼ ਕਲੱਬ ਜੈਤੋ ਗੰਗਸਰ ਦੇ ਨਵ-ਨਿਯੁਕਤ ਪ੍ਰਧਾਨ ਲਾਇਨ ਪ੍ਰਦੀਪ ਸਿੰਗਲਾ ਅਤੇ ਕਲੱਬ ਦੇ ਅਹੁਦੇਦਾਰਾਂ ਦਾ ਇੰਸਟਾਲੇਸ਼ਨ ਪ੍ਰੋਗਰਾਮ ਅਤੇ ਪਰਿਵਾਰ ਮਿਲਣ ਸਮਾਰੋਹ ‘ਹਾਰਦਿਕ-ਅਭਿਨੰਦਨ’ ਕਸੌਲੀ, ਹਿਮਾਚਲ ਪ੍ਰਦੇਸ਼ ਵਿਖੇ ਸ਼ਾਨਦਾਰ ਢੰਗ ਨਾਲ ਕਰਵਾਇਆ ਗਿਆ। ਇਸ ਸਮਾਰੋਹ ਵਿਚ ਕਲੱਬ ਦੇ ਮੈਂਬਰਾਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਵਿਸ਼ੇਸ਼ ਮਹਿਮਾਨਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਕਲੱਬ ਦੇ ਪੀ.ਆਰ.ਓ. ਲਾਇਨ ਸੰਜੀਵ ਸ਼ਰਮਾ ਨੇ ਦੱਸਿਆ ਕਿ ਇਹ ਸਮਾਗਮ ਲਾਇਨਜ਼ ਆਈ ਕੇਅਰ ਸੈਂਟਰ ਦੇ ਚੇਅਰਮੈਨ ਲਾਇਨ ਰਾਕੇਸ਼ ਰੋਮਾਣਾ ਦੀ ਸੁਚੱਜੀ ਅਗਵਾਈ ਹੇਠ ਕੀਤਾ ਗਿਆ। ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਲਾਇਨ ਅਸ਼ੋਕ ਗਰਗ, ਪ੍ਰੈਜ਼ੀਡੈਂਟ ਗਰੁੱਪ ਅਤੇ ਵਿਸ਼ੇਸ਼ ਮਹਿਮਾਨ ਵਜੋਂ ਲਾਇਨ ਰਾਜੇਸ਼ ਜਿੰਦਲ ਨੇ ਸ਼ਿਰਕਤ ਕੀਤੀ। ਇਸ ਮੌਕੇ ਕਲੱਬ ਦੇ ਸਕੱਤਰ ਲਾਇਨ ਮੰਨੂ ਵਰਮਾ, ਖ਼ਜ਼ਾਨਚੀ ਲਾਇਨ ਜੀਵਨ ਗਰਗ, ਪੀ.ਆਰ.ਓ. ਲਾਇਨ ਸੰਜੀਵ ਸ਼ਰਮਾ, ਐਡਮਿਨਿਸਟ੍ਰੇਟਰ ਲਾਇਨ ਸ਼ਕਤੀ ਮਿੱਤਲ, ਪ੍ਰੋਜੈਕਟ ਕਨਵੀਨਰ ਲਾਇਨ ਆਸ਼ੂ ਮਿੱਤਲ, ਪ੍ਰੋਜੈਕਟ ਚੇਅਰਮੈਨ ਸਪਨ ਕੋਠਾਰੀ ਅਤੇ ਉਪ-ਚੇਅਰਮੈਨ ਲਾਇਨ ਪੰਕਜ ਸ਼ਰਮਾ ਸਮੇਤ ਕਲੱਬ ਦੀ ਸਮੁੱਚੀ ਟੀਮ ਨੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਅਹਿਮ ਭੂਮਿਕਾ ਨਿਭਾਈ। ਲਾਇਨ ਰਾਮ ਅਵਤਾਰ ਵਰਮਾ ਨੇ ਮੰਚ ਸੰਚਾਲਨ ਕੀਤਾ। ਇਸ ਮੌਕੇ ਲਾਇਨ ਦਿਨੇਸ਼ ਗੋਇਲ, ਸਾਬਕਾ ਪ੍ਰਧਾਨ ਲਾਇਨ ਕੁਲਭੂਸ਼ਣ ਮਹੇਸ਼ਵਰੀ, ਲਾਇਨ ਪ੍ਰਵੀਨ ਜਿੰਦਲ, ਲਾਇਨ ਰਮੇਸ਼ ਵਰਮਾ ਅਤੇ ਲਾਇਨ ਸੁਰਿੰਦਰ ਮਹੇਸ਼ਵਰੀ ਨੇ ਨਵੀਂ ਟੀਮ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਲੱਬ ਦੀਆਂ ਭਵਿੱਖੀ ਸੇਵਾ ਗਤੀਵਿਧੀਆਂ ਲਈ ਆਪਣੇ ਆਸ਼ੀਰਵਚਨ ਦਿੱਤੇ। ਸੇਵਾ, ਸਮਰਪਣ ਅਤੇ ਮਨੁੱਖਤਾ ਦੀ ਸੇਵਾ ਲਈ ਵਚਨਬੱਧਤਾ ਕਲੱਬ ਦੇ ਪ੍ਰਧਾਨ ਲਾਇਨ ਪ੍ਰਦੀਪ ਸਿੰਗਲਾ ਨੇ ਸਮਾਰੋਹ ਦੀ ਸਫ਼ਲਤਾ ਲਈ ਸਾਰੇ ਲਾਇਨ ਸਾਥੀਆਂ, ਪਰਿਵਾਰਕ ਮੈਂਬਰਾਂ, ਮਾਤਰ ਸ਼ਕਤੀ, ਬੱਚਿਆਂ ਅਤੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਲੱਬ ਦੀ ਨਵੀਂ ਟੀਮ ਸਮਾਜ ਦੇ ਲੋੜਵੰਦ ਵਰਗਾਂ ਤੱਕ ਸੇਵਾ ਪਹੁੰਚਾਉਣ ਦੇ ਨਾਲ-ਨਾਲ ਸਿਹਤ, ਸਿੱਖਿਆ, ਵਾਤਾਵਰਨ ਅਤੇ ਲੋਕ ਭਲਾਈ ਨਾਲ ਸਬੰਧਿਤ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਕੌਮੀ ਵਾਲੀਬਾਲ ਖ਼ਿਡਾਰੀ ਜਗਮੀਤ ਸਿੰਘ ਪਦਉਨਤ ਹੋ ਕੇ ਬਣੇ ਏ.ਐਸ.ਆਈ. ਅਗਲੀ ਖ਼ਬਰ ਮਾਊਂਟ ਲਿਟਰਾ ਜ਼ੀ ਸਕੂਲ ਦੇ ਪਹਿਲਵਾਨਾਂ ਨੇ ਜ਼ਿਲ੍ਹਾ ਪੱਧਰੀ ਸਕੂਲ ਖ਼ੇਡਾਂ ’ਚ ਚਾਰ ਸੋਨ ਤਗਮੇ ਜਿੱਤੇ
Ad Position 24