ਮਿਡ ਡੇ-ਮੀਲ ਕਾਮਿਆਂ ਵਲੋਂ ਮੰਗਾਂ ਮਨਾਉਣ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ
ਕੋਟਕਪੂਰਾ , 1 ਸਤੰਬਰ ( ਮੋਹਰ ਸਿੰਘ ਗਿੱਲ )- ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਵਲੋਂ ਵਾਰ - ਵਾਰ ਰੈਗੂਲਰ ਦੇ ਕਰਨ ਦਾ ਭਰੋਸਾ ਵਫ਼ਾ ਨਾ ਹੋਣ ਕਾਰਨ ਕਰਮਚਾਰੀਆਂ ’ ਚ ਵਿਆਪਕ ਰੋਸ ਪਾਇਆ ਜਾ ਰਿਹਾ ਹੈ । ਲੰਬੇ ਸਮੇਂ ਤੋਂ ਰੈਗੂਲਰ ਕਰਨ ਦੀ ਫ਼ਾਈਲ ਵਿੱਤ ਵਿਭਾਗ ਵਿਚ ਲਟਕੀ ਹੋਈ ਹੈ ਅਤੇ ਮਨਜ਼ੂਰੀ ਦਾ ਇੰਤਜ਼ਾਰ ਕਰ ਰਹੀ ਹੈ ।
ਕੋਟਕਪੂਰਾ , 1 ਸਤੰਬਰ ( ਮੋਹਰ ਸਿੰਘ ਗਿੱਲ )- ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਵਲੋਂ ਵਾਰ - ਵਾਰ ਰੈਗੂਲਰ ਦੇ ਕਰਨ ਦਾ ਭਰੋਸਾ ਵਫ਼ਾ ਨਾ ਹੋਣ ਕਾਰਨ ਕਰਮਚਾਰੀਆਂ ’ ਚ ਵਿਆਪਕ ਰੋਸ ਪਾਇਆ ਜਾ ਰਿਹਾ ਹੈ । ਲੰਬੇ ਸਮੇਂ ਤੋਂ ਰੈਗੂਲਰ ਕਰਨ ਦੀ ਫ਼ਾਈਲ ਵਿੱਤ ਵਿਭਾਗ ਵਿਚ ਲਟਕੀ ਹੋਈ ਹੈ ਅਤੇ ਮਨਜ਼ੂਰੀ ਦਾ ਇੰਤਜ਼ਾਰ ਕਰ ਰਹੀ ਹੈ । ਮਿੱਡ ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਦੇ ਆਗੂ ਦੀਪਕ ਨਾਰੰਗ , ਸੋਨੀਆ ਗੁਪਤਾ , ਪੰਕਜ , ਗੁਰਪ੍ਰੀਤ ਸਿੰਘ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੀ ਸਰਕਾਰ ਨੇ ਕੱਚੇ ਮੁਲਾਜ਼ਮਾਂ ਦੀ ਜਵਾਨੀ ਰੋਲ ਕੇ ਰੱਖ ਦਿੱਤੀ ਹੈ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਕੱਚੇ ਮੁਲਾਜ਼ਮਾਂ ਦੇ ਭਵਿੱਖ ਨੂੰ ਰੋਲਣ ਦੀ ਤਿਆਰੀ ਕਰੀ ਬੈਠੀ ਹੈ । ਆਗੂਆਂ ਨੇ ਕਿਹਾ ਕਿ ਦਫ਼ਤਰੀ ਮੁਲਾਜ਼ਮ 01-04-2018 ਤੋਂ ਰੈਗੂਲਰ ਆਰਡਰ ਦੇਣ ਦੀ ਮੰਗ ਨੂੰ ਲੈ ਕੇ 2 ਸਤੰਬਰ ਨੂੰ ਸਮੂਹਿਕ ਛੁੱਟੀ ਲੈ ਕੇ ਸਿੱਖਿਆ ਭਵਨ , ਮੋਹਾਲੀ ਦਾ ਘਿਰਾਓ ਕਰਨਗੇ ਅਤੇ ਮੰਗਾਂ ’ ਤੇ ਠੋਸ ਕਾਰਵਾਈ ਨਾ ਹੋਣ ਦੀ ਸੂਰਤ ਵਿਚ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵੱਲ ਵੀ ਮਾਰਚ ਕਰਨਗੇ ।