ਰਣਜੀਤ ਸਿੰਘ ਮਲਕਾਣਾ ਅਕਾਲੀ ਦਲ (ਬ) ਦੀ ਰਾਜਸੀ ਮਾਮਲਿਆਂ ਦੀ ਕਮੇਟੀ ਮੈਂਬਰ ਨਿਯੁਕਤ
ਤਲਵੰਡੀ ਸਾਬੋ, 1 ਸਤੰਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਜਥੇਬੰਦਕ ਢਾਂਚੇ ਦੇ ਵਿਸਥਾਰ ਤਹਿਤ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਦੀ ਲੜੀ ਤਹਿਤ ਅਕਾਲੀ ਦਲ (ਬ) ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਲੰਘੇ ਦਿਨ ਪਾਰਟੀ ਦੀ ਰਾਜਸੀ ਮਾਮਲਿਆਂ ਦੀ ਕਮੇਟੀ (ਪੀ. ਏ.
ਭ
ਭਾਜਪਾ ਆਗੂ ਜਸਪਾਲ ਸਿੰਘ ਪੰਜਗਰਾਈਂ ਅਤੇ ਡਾ. ਬਲਵਿੰਦਰ ਸਿੰਘ ਸਿਵੀਆਂ।
02-09-2026
ਤਲਵੰਡੀ ਸਾਬੋ, 1 ਸਤੰਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਜਥੇਬੰਦਕ ਢਾਂਚੇ ਦੇ ਵਿਸਥਾਰ ਤਹਿਤ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਦੀ ਲੜੀ ਤਹਿਤ ਅਕਾਲੀ ਦਲ (ਬ) ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਲੰਘੇ ਦਿਨ ਪਾਰਟੀ ਦੀ ਰਾਜਸੀ ਮਾਮਲਿਆਂ ਦੀ ਕਮੇਟੀ (ਪੀ.ਏ.ਸੀ) ਦੇ ਨਵ ਨਿਯੁਕਤ ਅਹੁਦੇਦਾਰਾਂ ਦੀ ਜਾਰੀ ਸੂਚੀ ਮੁਤਾਬਿਕ ਇਤਿਹਾਸਿਕ ਨਗਰ ਤਲਵੰਡੀ ਸਾਬੋ ਦੇ ਪੁਰਾਣੇ ਅਕਾਲੀ ਆਗੂ ਰਣਜੀਤ ਸਿੰਘ ਮਲਕਾਣਾ ਸਾਬਕਾ ਕੌਂਸਲਰ ਨੂੰ ਵੀ ਰਾਜਸੀ ਮਾਮਲਿਆਂ ਦੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ । ਪਾਰਟੀ ਵਲੋਂ ਨਵੀਂ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਰਣਜੀਤ ਸਿੰਘ ਮਲਕਾਣਾ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਦੇ ਨਾਲ ਵਿਸ਼ੇਸ਼ ਤੌਰ ’ਤੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ ਯਕੀਨ ਦਿਵਾਇਆ ਕਿ ਉਹ ਪਾਰਟੀ ਦੀ ਹੋਰ ਮਜ਼ਬੂਤੀ ਲਈ ਦਿਨ ਰਾਤ ਇਕ ਕਰਕੇ ਮਿਹਨਤ ਤੇ ਦ੍ਰਿੜਤਾ ਨਾਲ ਕੰਮ ਕਰਨਗੇ । ਉੱਧਰ ਰਣਜੀਤ ਸਿੰਘ ਮਲਕਾਣਾ ਦੀ ਨਿਯੁਕਤੀ ’ਤੇ ਅਕਾਲੀ ਦਲ ਦੇ ਮੋਹਰੀ ਆਗੂਆਂ ਸਤਿੰਦਰ ਸਿੰਘ ਸਿੱਧੂ ਸੂਬਾ ਮੀਤ ਪ੍ਰਧਾਨ ਯੂਥ ਅਕਾਲੀ ਦਲ, ਦਵਿੰਦਰ ਸਿੰਘ ਕੋਟਬਖਤੂ ਹਲਕਾ ਆਬਜ਼ਰਵਰ, ਜਗਵਿੰਦਰ ਸਿੰਘ ਭਾਗੀਵਾਂਦਰ ਤੇ ਭਗਵਾਨ ਸਿੰਘ ਲੇਲੇਵਾਲਾ ਦੋਵੇਂ ਸਾਬਕਾ ਚੇਅਰਮੈਨ, ਜਸਵਿੰਦਰ ਸਿੰਘ ਜ਼ੈਲਦਾਰ, ਗੁਰਤੇਜ ਸਿੰਘ ਨਸੀਬਪੁਰਾ, ਰਵੀ ਕੁਮਾਰ ਕੋਕੀ ਕੌਂਸਲਰ, ਭਿੰਦਾ ਸਿੰਘ ਜੱਜਲ, ਹਰਮੋਹਿੰਦਰ ਸਿੰਘ ਸਾਰੇ ਸਰਕਲ ਪ੍ਰਧਾਨ, ਬੂਟਾ ਸਿੰਘ ਕੌਰੇਆਣਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਤੇਜਾ ਸਿੰਘ ਮਲਕਾਣਾ, ਸੁਰਜੀਤ ਸਿੰਘ ਭੱਮ, ਜਸ ਵਿੰਦਰ ਸਿੰਘ ਸਿੱਧੂ, ਡਾ.ਗੁਰਮੇਲ ਸਿੰਘ ਘਈ, ਗਿਆਨੀ ਨਛੱਤਰ ਸਿੰਘ ਜਗਾ, ਬਲਵਿੰਦਰ ਸਿੰਘ ਗਿੱਲ, ਪਾਲੀ ਸਿੰਘ ਗਿੱਲ, ਭੁਪਿੰਦਰ ਸਿੰਘ ਜੱਸਲ, ਲੀਲਾ ਸਿੰਘ ਧਾਲੀਵਾਲ, ਹਰਤਾਬਲ ਸਿੰਘ ਸੁੱਖੀ, ਸੰਦੀਪ ਸਿੰਘ ਨਿੱਕਾ, ਮਨਜੀਤ ਸਿੰਘ ਭਾਗੀਵਾਂਦਰ, ਬੂਟਾ ਸਿੰਘ ਮੈਂਬਰ ਬਲਾਕ ਸੰਮਤੀ, ਬਲਵੀਰ ਖਾਂ ਆਦਿ ਆਗੂਆਂ ਨੇ ਖ਼ੁਸ਼ੀ ਪ੍ਰਗਟ ਕਰਦਿਆਂ ਸਮੁੱਚੀ ਆਲਾਕਮਾਨ ਦਾ ਧੰਨਵਾਦ ਕੀਤਾ ਹੈ ।