ਸਰਕਾਰੀ ਕਾਲਜ ਵਿਖੇ ਗੁਰੂ ਰਵਿਦਾਸ ਜੀ ਦੇ ਉਪਦੇਸ਼ਾਂ ਸੰਬੰਧੀ ਸੈਮੀਨਾਰ ਕਰਵਾਇਆ
ਸ੍ਰੀ ਮੁਕਤਸਰ ਸਾਹਿਬ , 2 ਸਤੰਬਰ ( ਰਣਜੀਤ ਸਿੰਘ ਢਿੱਲੋਂ )- ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪੰਜਾਬੀ ਵਿਭਾਗ ਵਲੋਂ ਪ੍ਰਿੰਸੀਪਲ ਪ੍ਰੋ . ਮੰਜੂ ਕਪੂਰ ਦੀ ਸਰਪ੍ਰਸਤੀ ਹੇਠ ਭਗਤ ਰਵਿਦਾਸ ਜੀ ਦੇ ਜੀਵਨ , ਵਿਚਾਰਧਾਰਾ ਤੇ ਉਪਦੇਸ਼ਾਂ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ ।
ਸ੍ਰੀ ਮੁਕਤਸਰ ਸਾਹਿਬ , 2 ਸਤੰਬਰ ( ਰਣਜੀਤ ਸਿੰਘ ਢਿੱਲੋਂ )- ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪੰਜਾਬੀ ਵਿਭਾਗ ਵਲੋਂ ਪ੍ਰਿੰਸੀਪਲ ਪ੍ਰੋ . ਮੰਜੂ ਕਪੂਰ ਦੀ ਸਰਪ੍ਰਸਤੀ ਹੇਠ ਭਗਤ ਰਵਿਦਾਸ ਜੀ ਦੇ ਜੀਵਨ , ਵਿਚਾਰਧਾਰਾ ਤੇ ਉਪਦੇਸ਼ਾਂ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ । ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੀ ਸਮਾਜ ਸੁਧਾਰਕ ਸੋਚ , ਮਨੁੱਖੀ ਬਰਾਬਰੀ ਅਤੇ ਸਾਂਝੀਵਾਲਤਾ ਦੇ ਸੰਦੇਸ਼ ਤੋਂ ਜਾਣੂ ਕਰਵਾਉਣਾ ਸੀ । ਸੈਮੀਨਾਰ ਵਿਚ ਪ੍ਰੋਫ਼ੈਸਰ ਦੀਪਇੰਦਰ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ । ਉਨ੍ਹਾਂ ਭਗਤ ਰਵਿਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਬਾਣੀ ਦੇ ਵੱਖ - ਵੱਖ ਪੱਖਾਂ ’ ਤੇ ਵਿਸਥਾਰਪੂਰਵਕ ਚਾਨਣਾ ਪਾਇਆ । ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਵਿਚਾਰਧਾਰਾ ਸਮੁੱਚੀ ਮਨੁੱਖਤਾ ਨੂੰ ਬਰਾਬਰੀ , ਭਾਈਚਾਰੇ , ਸੱਚ , ਨਿਮਰਤਾ ਅਤੇ ਮਿਹਨਤ ਦਾ ਸੰਦੇਸ਼ ਦਿੰਦੀ ਹੈ । ਪ੍ਰਿੰਸੀਪਲ ਪ੍ਰੋ . ਮੰਜੂ ਕਪੂਰ ਨੇ ਕਿਹਾ ਕਿ ਵਿਦਿਅਕ ਸੰਸਥਾਵਾਂ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਵਿਦਿਅਕ ਗਿਆਨ ਪ੍ਰਦਾਨ ਕਰਨਾ ਹੀ ਨਹੀਂ , ਸਗੋਂ ਉਨ੍ਹਾਂ ਅੰਦਰ ਮਨੁੱਖੀ ਤੇ ਨੈਤਿਕ ਕਦਰਾਂ - ਕੀਮਤਾਂ ਦਾ ਵਿਕਾਸ ਕਰਨਾ ਵੀ ਹੈ । ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਬਾਣੀ ਵਿਦਿਆਰਥੀਆਂ ਨੂੰ ਸਮਾਨਤਾ , ਸਹਿਣਸ਼ੀਲਤਾ ਤੇ ਮਨੁੱਖਤਾ ਦੀ ਸੇਵਾ ਲਈ ਪ੍ਰੇਰਿਤ ਕਰਦੀ ਹੈ । ਪੰਜਾਬੀ ਵਿਭਾਗ ਵਲੋਂ ਕਰਵਾਇਆ ਗਿਆ ਇਹ ਸੈਮੀਨਾਰ ਵਿਦਿਆਰਥੀਆਂ ਲਈ ਗਿਆਨਵਰਧਕ ਤੇ ਪ੍ਰੇਰਨਾਦਾਇਕ ਸਾਬਤ ਹੋਇਆ । ਇਸ ਪ੍ਰੋਗਰਾਮ ਵਿਚ ਪ੍ਰੋ . ਵੀਰਪਾਲ ਕੌਰ , ਪ੍ਰੋਫ਼ੈਸਰ ਕੰਵਰਜੀਤ ਸਿੰਘ , ਪ੍ਰੋ . ਸ਼ਿੰਦਰਪਾਲ ਕੌਰ , ਪ੍ਰੋ . ਜਸਕਰਨ ਸਿੰਘ ਅਤੇ ਸਮੂਹ ਕਾਲਜ ਦੇ ਵਿਦਿਆਰਥੀਆਂ ਵਲੋਂ ਸ਼ਿਰਕਤ ਕੀਤੀ ਗਈ ।