03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮਾਊਂਟ ਲਿਟਰਾ ਜ਼ੀ ਸਕੂਲ ਦੇ ਖ਼ਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ’ਚ ਕਾਂਸੀ ਦੇ ਤਗਮੇ ਜਿੱਤੇ

ਫ਼ਰੀਦਕੋਟ, 2 ਸਤੰਬਰ (ਜਸਵੰਤ ਸਿੰਘ ਪੁਰਬਾ)-ਮਾਊਂਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਦੇ ਖ਼ਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਟੂਰਨਾਮੈਂਟ ਵਿਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੀ ਟੀਮ ਨੇ ਅੰਡਰ-19 ਲੜਕਿਆਂ ਦੇ ਸਰਕਲ ਕਬੱਡੀ ਮੁਕਾਬਲੇ ਵਿਚ ਕਾਂਸੀ ਦਾ ਤਗਮਾ ਜਿੱਤਿਆ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਫ਼ਰੀਦਕੋਟ, 2 ਸਤੰਬਰ (ਜਸਵੰਤ ਸਿੰਘ ਪੁਰਬਾ)-ਮਾਊਂਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਦੇ ਖ਼ਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਟੂਰਨਾਮੈਂਟ ਵਿਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੀ ਟੀਮ ਨੇ ਅੰਡਰ-19 ਲੜਕਿਆਂ ਦੇ ਸਰਕਲ ਕਬੱਡੀ ਮੁਕਾਬਲੇ ਵਿਚ ਕਾਂਸੀ ਦਾ ਤਗਮਾ ਜਿੱਤਿਆ। ਕਬੱਡੀ ਟੀਮ ਦੇ ਸ਼ਾਨਦਾਰ ਖ਼ਿਡਾਰੀਆਂ ਵਿਚ ਕਰਨਜੀਤ ਸਿੰਘ, ਏਕ ਨੂਰ ਸਿੰਘ, ਬਲਕਰਨ ਸਿੰਘ, ਅਭਜੀਤ ਸਿੰਘ, ਪਵਨਦੀਪ ਸਿੰਘ ਅਤੇ ਅਭਜੀਤ ਸਿੰਘ ਸ਼ਾਮਿਲ ਸਨ, ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਦੇਖਦੇ ਹੋਏ ਇਨ੍ਹਾਂ ਖਿਡਾਰੀਆਂ ਨੂੰ ਰਾਜ ਪੱਧਰੀ ਮੁਕਾਬਲੇ ਲਈ ਚੁਣਿਆ ਗਿਆ, ਜੋ ਸਕੂਲ ਲਈ ਮਾਣ ਵਾਲੀ ਗੱਲ ਹੈ। ਅੰਡਰ-14 ਲੜਕਿਆਂ ਦੇ ਸ਼ਤਰੰਜ ਮੁਕਾਬਲੇ ਵਿਚ ਸਕੂਲ ਦੇ ਪ੍ਰਤਿਭਾਸ਼ਾਲੀ ਖਿਡਾਰੀ ਕਰਮਨਦੀਪ ਸਿੰਘ ਗੁਲਾਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਜਿੱਤਿਆ। ਸਕੂਲ ਦੇ ਚੇਅਰਮੈਨ ਇੰਜ. ਚਮਨ ਲਾਲ ਗੁਲਾਟੀ ਅਤੇ ਡਾਇਰੈਕਟਰ ਪ੍ਰਿੰਸੀਪਲ, ਡਾ. ਧਵਨ ਕੁਮਾਰ ਨੇ ਸਾਰੇ ਜੇਤੂ ਖ਼ਿਡਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਸਕੂਲ ਮੈਨੇਜਮੈਂਟ ਨੇ ਖਿਡਾਰੀਆਂ ਦੀ ਇਸ ਪ੍ਰਾਪਤੀ ਲਈ ਡੀਪੀਈ ਮਨਦੀਪ ਕੁਮਾਰ, ਮਨਜੋਧ ਸਿੰਘ ਅਤੇ ਅਮਨਦੀਪ ਸਿੰਘ ਨੂੰ ਵੀ ਦਿਲੋਂ ਵਧਾਈ ਦਿੱਤੀ। ਸਕੂਲ ਪਰਿਵਾਰ ਨੇ ਸਾਰੇ ਖਿਡਾਰੀਆਂ ਨੂੰ ਭਵਿੱਖ ਦੇ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਪ੍ਰਗਟਾਈ ਕਿ ਉਹ ਰਾਜ ਪੱਧਰ ’ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਨੇ ਰੇਲਵੇ ਸਟੇਸ਼ਨ ਤੋਂ ਕੋਰਟ ਰੋਡ ਦੀ ਸਫ਼ਾਈ ਕਰਵਾਈ ਅਗਲੀ ਖ਼ਬਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਰੀਵਿਊ ਮੀਟਿੰਗ ਹੋਈ ਭਾਕਿਯੂ ਸਿੱਧੂਪੁਰ ਦੇ ਆਗੂਆਂ ਨੇ ਧਰਨੇ ’ਚ ਕੀਤੀ ਭਰਵੀਂ ਸ਼ਮ...
Ad Position 24