03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸ਼੍ਰੋਮਣੀ ਅਕਾਲੀ ਦਲ (ਬ) ਦੀ ਏਕਤਾ ਹੀ ਵਿਧਾਨ ਸਭਾ ਚੋਣਾਂ ਲਈ ਸਫ਼ਲਤਾ ਦਾ ਸਾਧਨ ਬਣੇਗੀ: ਢਿੱਲੋਂ

ਬਾਜਾਖਾਨਾ, 2 ਸਤੰਬਰ (ਜੀਵਨ ਗਰਗ)-ਇਹ ਗੱਲ ਪੂਰੇ ਯਕੀਨ ਨਾਲ ਕਹੀ ਜਾ ਸਕਦੀ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬ) ਵਰਗੀ ਏਕਤਾ ਪੰਜਾਬ ਦੀ ਕਿਸੇ ਵੀ ਰਾਜਨੀਤਿਕ ਪਾਰਟੀ ’ਚ ਦੇਖਣ ਨੂੰ ਨਹੀਂ ਮਿਲ ਰਹੀ ਜੋ ਸ਼੍ਰੋਮਣੀ ਅਕਾਲੀ ਦਲ (ਬ) ਲਈ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਫ਼ਲਤਾ ਦਾ ਸਾਧਨ ਬਣੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕੋ ਇਕ ਅਜਿਹੀ ਪਾਰਟੀ ਹੈ ਜੋ ਆਪਣੇ ਹਰ ਛੋਟੇ ਵੱਡੇ ਆਗੂ ਤੇ ਵਰਕਰ ਦੀ ਸਮਾਂ ਆਉਣ ’ਤੇ ਪੂਰੀ ਮਦਦ ਕਰਦੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਬਾਜਾਖਾਨਾ, 2 ਸਤੰਬਰ (ਜੀਵਨ ਗਰਗ)-ਇਹ ਗੱਲ ਪੂਰੇ ਯਕੀਨ ਨਾਲ ਕਹੀ ਜਾ ਸਕਦੀ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬ) ਵਰਗੀ ਏਕਤਾ ਪੰਜਾਬ ਦੀ ਕਿਸੇ ਵੀ ਰਾਜਨੀਤਿਕ ਪਾਰਟੀ ’ਚ ਦੇਖਣ ਨੂੰ ਨਹੀਂ ਮਿਲ ਰਹੀ ਜੋ ਸ਼੍ਰੋਮਣੀ ਅਕਾਲੀ ਦਲ (ਬ) ਲਈ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਫ਼ਲਤਾ ਦਾ ਸਾਧਨ ਬਣੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕੋ ਇਕ ਅਜਿਹੀ ਪਾਰਟੀ ਹੈ ਜੋ ਆਪਣੇ ਹਰ ਛੋਟੇ ਵੱਡੇ ਆਗੂ ਤੇ ਵਰਕਰ ਦੀ ਸਮਾਂ ਆਉਣ ’ਤੇ ਪੂਰੀ ਮਦਦ ਕਰਦੀ ਹੈ। ਜਿਸ ਕਰਕੇ ਇਸ ਪਾਰਟੀ ਨਾਲ ਹਰ ਨੌਜਵਾਨ ਤੇ ਟਕਸਾਲੀ ਅਕਾਲੀ ਆਗੂ ਚਟਾਨ ਵਾਂਗ ਖੜੇ੍ ਹਨ ਕਿਉਂਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈਆਂ ਨਵੀਆਂ ਨਿਯੁਕਤੀਆ ’ਚ ਬਹੁਤ ਸਾਰੇ ਨੌਜਵਾਨਾਂ ਤੇ ਟਕਸਾਲੀ ਅਕਾਲੀ ਆਗੂਆਂ ਨੂੰ ਵੱਖ-ਵੱਖ ਅਹੁਦਿਆਂ ’ਤੇ ਨਿਯੁਕਤ ਕੀਤਾ ਗਿਆ ਹੈ। ਇਹ ਸਾਰੇ ਨਿਯੁਕਤ ਕੀਤੇ ਅਹੁਦੇਦਾਰ ਹੁਣ ਤੋਂ ਪਾਰਟੀ ਮਜ਼ਬੂਤੀ ਦੇ ਕੰਮ ’ਚ ਜੁਟ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਦੀ ਸਰਕਾਰ ਦੀ 4 ਸਾਲ ਤੋਂ ਉੱਪਰ ਦੇ ਸਮੇਂ ਦੀ ਕਾਰਗੁਜ਼ਾਰੀ ਦੇਖ ਚੁੱਕੇ ਹਨ। ਇਸ ਲਈ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਦਾ ਸਾਥ ਦੇਣਗੇ ਅਤੇ ਪੰਜਾਬ ’ਚ ਆਪ ਸਰਕਾਰ ਨੂੰ ਚੱਲਦਾ ਕਰਨਗੇ ਕਿਉਂਕਿ ਸ਼੍ਰੋਮਣੀ ਅਕਾਲੀ ਦਲ (ਬ) ਖੇਤਰੀ ਪਾਰਟੀ ਹੈ ਜੋ ਪੰਜਾਬ ਦੀ ਭਲਾਈ ਲਈ ਕੰਮ ਕਰ ਸਕਦੀ ਹੈ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਰਮਲ ਸਿੰਘ ਵੜਿੰਗ, ਹਰਿੰਦਰ ਸਿੰਘ ਬਿੱਲੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਰੋਜ਼ਾਨਾ ਵੱਧ ਰਹੀ ਮਹਿੰਗਾਈ ਨੇ ਗਰੀਬ ਤੇ ਮੱਧ ਵਰਗ ਦਾ ਜਿਊਣਾ ਮੁਹਾਲ ਕੀਤਾ: ਢਿੱਲਵਾਂ
Ad Position 24