ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
ਫ਼ਰੀਦਕੋਟ, 2 ਸਤੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਗੋਲੇਵਾਲਾ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਲਾਭ ਹੀਰਾ ਨਾਂਅ ਦੇ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੜਤਾਲ ਕੀਤੀ ਜਾ ਰਹੀ ਹੈ।
ਫ਼ਰੀਦਕੋਟ, 2 ਸਤੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਗੋਲੇਵਾਲਾ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਲਾਭ ਹੀਰਾ ਨਾਂਅ ਦੇ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਇੰਚਾਰਜ ਪੁਲਿਸ ਚੌਂਕੀ ਗੋਲੇਵਾਲਾ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਪਿੰਡ ਗੋਲੇਵਾਲਾ ਤੋਂ ਪਿੰਡ ਝਾੜੀਵਾਲਾ ਆਦਿ ਨੂੰ ਜਾ ਰਹੇ ਸੀ ਤਾਂ ਨੇੜੇ ਪੁਲ ਡਰੇਨ ਗੋਲੇਵਾਲਾ ਪਾਸ ਪੁੱਜੇ ਤਾਂ ਉੱਥੇ ਬੈਠੇ ਲਾਭ ਹੀਰਾ ਉਰਫ਼ ਲੱਭਾ ਪੁੱਤਰ ਮੱਸਾ ਸਿੰਘ ਵਾਸੀ ਬਾਜਾਪੱਤੀ ਗੋਲੇਵਾਲਾ ਨੂੰ ਸ਼ੱਕ ਆਧਾਰ ’ਤੇ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ ’ਤੇ 22 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਉਸ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।