ਫ਼ਰੀਦਕੋਟ ਵਿਖੇ ਕਿਸਾਨ ਮੇਲਾ 22 ਸਤੰਬਰ ਨੂੰ
ਫ਼ਰੀਦਕੋਟ, 2 ਸਤੰਬਰ (ਜਸਵੰਤ ਸਿੰਘ ਪੁਰਬਾ)-ਡਾ. ਕੁਲਦੀਪ ਸਿੰਘ ਨਿਰਦੇਸ਼ਕ ਪੀ.
ਫ਼ਰੀਦਕੋਟ, 2 ਸਤੰਬਰ (ਜਸਵੰਤ ਸਿੰਘ ਪੁਰਬਾ)-ਡਾ. ਕੁਲਦੀਪ ਸਿੰਘ ਨਿਰਦੇਸ਼ਕ ਪੀ.ਏ.ਯੂ ਖੇਤਰੀ ਖੋਜ ਕੇਂਦਰ ਫ਼ਰੀਦਕੋਟ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ 22 ਸਤੰਬਰ ਦਿਨ ਮੰਗਲਵਾਰ ਨੂੰ ਖੇਤਰੀ ਖੋਜ ਕੇਂਦਰ ਫ਼ਰੀਦਕੋਟ ਵਿਖੇ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਮੇਲੇ ਵਿਚ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੇ ਸੁਧਰੇ ਬੀਜ ਵੀ ਦਿੱਤੇ ਜਾਣਗੇ ਅਤੇ ਸਬਜ਼ੀਆਂ ਦੀਆਂ ਕਿੱਟਾਂ ਵੀ ਦਿੱਤੀਆਂ ਜਾਣਗੀਆਂ। ਕਿਸਾਨ ਮੇਲੇ ਵਿਚ ਖੇਤੀ ਸੰਬੰਧੀ ਪੁਸਤਕਾਂ ਅਤੇ ਖੇਤੀ ਸਬੰਧਿਤ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਯੂਨੀਵਰਸਿਟੀ ਮਾਹਿਰਾਂ ਵਲੋਂ ਸਾਉਣੀ ਦੀਆਂ ਫ਼ਸਲਾਂ ਸੰਬੰਧੀ ਮੁਸ਼ਕਿਲਾਂ ਦੇ ਹੱਲ ਵੀ ਦੱਸੇ ਜਾਣਗੇ ਅਤੇ ਬੀਬੀਆਂ ਨੂੰ ਘਰੇਲੂ ਕੰਮਾਂ ਸੰਬੰਧੀ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕਿਸਾਨ ਮੇਲੇ ਵਿਚ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਜਾਵੇਗਾ। ਕਿਸਾਨ ਮੇਲੇ ਵਿਚ ਕੰਪਨੀਆਂ, ਵਹੀਕਲ ਏਜੰਸੀਆਂ ਅਤੇ ਦੁਕਾਨਦਾਰਾਂ ਆਦਿ ਵਲੋਂ ਸਟਾਲ ਬੁੱਕ ਕਰਵਾਉਣ ਲਈ ਡਾ. ਕੁਲਦੀਪ ਸਿੰਘ ਨਾਲ ਸੰਪਰਕ ਕੀਤਾ ਜਾ ਸਕਦਾ ਹੈ।