03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਵਾਰ-ਵਾਰ ਤੰਗ ਪ੍ਰੇਸ਼ਾਨ ਕਰਨ ’ਤੇ ਨਾਬਾਲਗ ਲੜਕੀ ਨੇ ਕੀਤੀ ਖੁਦਕੁਸ਼ੀ

ਫ਼ਰੀਦਕੋਟ, 2 ਸਤੰਬਰ (ਸਰਬਜੀਤ ਸਿੰਘ)-ਇੱਥੋਂ ਦੇ ਇਕ ਪਿੰਡ ਦੀ ਇਕ ਨਾਬਾਲਿਗ ਲੜਕੀ ਨੂੰ ਪਿੰਡ ਦੇ ਹੀ ਇਕ ਨੌਜਵਾਨ ਵਲੋਂ ਆਉਂਦੇ ਜਾਂਦੇ ਤੰਗ ਪ੍ਰੇਸ਼ਾਨ ਕਰਨ ਤੋਂ ਦੁਖੀ ਆ ਕੇ ਲੜਕੀ ਵਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਮ੍ਰਿਤਕ ਲੜਕੀ ਦੀ ਮਾਤਾ ਦੇ ਬਿਆਨਾਂ ਦੇ ਆਧਾਰ ’ਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਫ਼ਰੀਦਕੋਟ, 2 ਸਤੰਬਰ (ਸਰਬਜੀਤ ਸਿੰਘ)-ਇੱਥੋਂ ਦੇ ਇਕ ਪਿੰਡ ਦੀ ਇਕ ਨਾਬਾਲਿਗ ਲੜਕੀ ਨੂੰ ਪਿੰਡ ਦੇ ਹੀ ਇਕ ਨੌਜਵਾਨ ਵਲੋਂ ਆਉਂਦੇ ਜਾਂਦੇ ਤੰਗ ਪ੍ਰੇਸ਼ਾਨ ਕਰਨ ਤੋਂ ਦੁਖੀ ਆ ਕੇ ਲੜਕੀ ਵਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਮ੍ਰਿਤਕ ਲੜਕੀ ਦੀ ਮਾਤਾ ਦੇ ਬਿਆਨਾਂ ਦੇ ਆਧਾਰ ’ਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਇਕ ਔਰਤ ਵਲੋਂ ਪੁਲਿਸ ਨੂੰ ਬਿਆਨ ਦਰਜ ਕਰਵਾਇਆ ਗਿਆ ਹੈ ਕਿ ਹਰਮਨ ਸਿੰਘ ਪੁੱਤਰ ਜਤਿੰਦਰ ਸਿੰਘ ਜੋ ਕਿ ਉਸ ਦੀ 16 ਸਾਲਾਂ ਦੀ ਨਾਬਾਲਗ ਲੜਕੀ ਨੂੰ ਆਉਂਦੇ ਜਾਂਦੇ ਹੋਏ ਤੰਗ ਪ੍ਰੇਸ਼ਾਨ ਕਰਦਾ ਰਹਿੰਦਾ ਸੀ। ਜਿਸ ਸਬੰਧੀ ਲੜਕੀ ਵਲੋਂ ਆਪਣੇ ਘਰ ਦੱਸਿਆ ਗਿਆ ਸੀ ਅਤੇ ਉਨ੍ਹਾਂ ਨੇ ਕਈ ਵਾਰ ਕਥਿਤ ਦੋਸ਼ੀ ਉਕਤ ਦੇ ਘਰ ਉਲਾਂਭਾ ਵੀ ਦਿੱਤਾ ਸੀ, ਪ੍ਰੰਤੂ ਕਥਿਤ ਦੋਸ਼ੀ ਉਕਤ ਫਿਰ ਵੀ ਆਪਣੀ ਹਰਕਤਾ ਤੋਂ ਬਾਜ਼ ਨਹੀਂ ਆਉਂਦਾ ਸੀ, ਜਿਸ ਕਰਕੇ ਉਸ ਦੀ ਲੜਕੀ ਉਸ ਨੂੰ ਕਹਿੰਦੀ ਸੀ ਕਿ ਮੈਂ ਇਸ ਤੋਂ ਤੰਗ ਆ ਕੇ ਮਰ ਜਾਣਾ ਹੈ। ਬੀਤੀ 31 ਅਗਸਤ ਨੂੰ ਸਕੂਲ ਤੋਂ ਛੁੱਟੀ ਹੋਣ ਉਪਰੰਤ ਕਥਿਤ ਦੋਸ਼ੀ ਵਲੋਂ ਉਸ ਦੀ ਲੜਕੀ ਨੂੰ ਫਿਰ ਰੋਕ ਕੇ ਤੰਗ ਪ੍ਰੇਸ਼ਾਨ ਕੀਤਾ ਗਿਆ, ਜਿਸ ’ਤੇ ਉਸ ਦੀ ਲੜਕੀ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਦਿੱਤੀ ਹੈ। ਸਹਾਇਕ ਥਾਣੇਦਾਰ ਗੁਰਮੀਤ ਕੁਮਾਰ ਨੇ ਦੱਸਿਆ ਕਿ ਲੜਕੀ ਦੀ ਲਾਸ਼ ਕਬਜ਼ੇ ਵਿਚ ਲੈ ਲਈ ਗਈ ਹੈ ਅਤੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੋਸਟ ਮਾਰਟਮ ਤੋਂ ਬਾਅਦ ਲੜਕੀ ਦੀ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ 06.80 ਗਰਾਮ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ ਅਗਲੀ ਖ਼ਬਰ ਫ਼ਰੀਦਕੋਟ ਵਿਖੇ ਕਿਸਾਨ ਮੇਲਾ 22 ਸਤੰਬਰ ਨੂੰ
Ad Position 24