03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਆਕਸਫੋਰਡ ਸਕੂਲ ਦੇ ਖਿਡਾਰੀਆਂ ਨੇ ਜ਼ੋਨਲ ਖੋ-ਖੋ ਖੇਡਾਂ ’ਚ ਮੱਲਾਂ ਮਾਰੀਆਂ

ਸ੍ਰੀ ਮੁਕਤਸਰ ਸਾਹਿਬ, 2 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਸੂਬਾ ਕਮੇਟੀ ਦੇ ਸੱਦੇ ’ਤੇ ਕਰ ਮੁਕਤ ਡੇਅਰੀ ਫਾਰਮਿੰਗ ਸਮਝੌਤਾ ਵਾਰਤਾ, ਲੈਂਡ ਪੂਲਿੰਗ, ਨਿੱਜੀਕਰਨ ਦੀਆਂ ਨੀਤੀਆਂ ਵਿਰੁੱਧ ਕਿਸਾਨਾਂ-ਮਜ਼ਦੂਰਾਂ ਪੱਖੀ ਖੇਤੀ ਨੀਤੀ ਬਣਾਉਣ ਕਰਜ਼ਾ ਮੁਕਤੀ ਆਦਿ ਮੰਗਾਂ ਲਾਗੂ ਕਰਵਾਉਣ ਲਈ ਜ਼ਿਲ੍ਹਾ ਹੈੱਡ ਕੁਆਰਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਅਣਮਿੱਥੇ ਸਮੇਂ ਲਈ ਦਿਨ-ਰਾਤ ਪੱਕਾ ਮੋਰਚਾ ਚੌਥੇ ਦਿਨ ਵੀ ਜਾਰੀ ਰਿਹਾ। ਲੋਕ ਪੱਖੀ ਸੰਗੀਤ ਮੰਡਲੀ ਜੀਦਾ ਵਲੋਂ ਜਗਸੀਰ ਜੀਦਾ ਤੇ ਸਾਥੀਆਂ ਨੇ ਸ਼ਹੀਦ ਊਧਮ ਸਿੰਘ ਦੀਆਂ ਵਾਰਾਂ ਪੇਸ਼ ਕੀਤੀਆਂ ਅਤੇ ਲੋਕ ਪੱਖੀ ਪ੍ਰੋਗਰਾਮ ਪੇਸ਼ ਕਰਕੇ ਰੰਗ ਬੰਨਿ੍ਆ।

Ad Position 21
repet_subhas-goyals [Copy P29]
? 03-09-2026
ਸ੍ਰੀ ਮੁਕਤਸਰ ਸਾਹਿਬ, 2 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਸੂਬਾ ਕਮੇਟੀ ਦੇ ਸੱਦੇ ’ਤੇ ਕਰ ਮੁਕਤ ਡੇਅਰੀ ਫਾਰਮਿੰਗ ਸਮਝੌਤਾ ਵਾਰਤਾ, ਲੈਂਡ ਪੂਲਿੰਗ, ਨਿੱਜੀਕਰਨ ਦੀਆਂ ਨੀਤੀਆਂ ਵਿਰੁੱਧ ਕਿਸਾਨਾਂ-ਮਜ਼ਦੂਰਾਂ ਪੱਖੀ ਖੇਤੀ ਨੀਤੀ ਬਣਾਉਣ ਕਰਜ਼ਾ ਮੁਕਤੀ ਆਦਿ ਮੰਗਾਂ ਲਾਗੂ ਕਰਵਾਉਣ ਲਈ ਜ਼ਿਲ੍ਹਾ ਹੈੱਡ ਕੁਆਰਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਅਣਮਿੱਥੇ ਸਮੇਂ ਲਈ ਦਿਨ-ਰਾਤ ਪੱਕਾ ਮੋਰਚਾ ਚੌਥੇ ਦਿਨ ਵੀ ਜਾਰੀ ਰਿਹਾ। ਲੋਕ ਪੱਖੀ ਸੰਗੀਤ ਮੰਡਲੀ ਜੀਦਾ ਵਲੋਂ ਜਗਸੀਰ ਜੀਦਾ ਤੇ ਸਾਥੀਆਂ ਨੇ ਸ਼ਹੀਦ ਊਧਮ ਸਿੰਘ ਦੀਆਂ ਵਾਰਾਂ ਪੇਸ਼ ਕੀਤੀਆਂ ਅਤੇ ਲੋਕ ਪੱਖੀ ਪ੍ਰੋਗਰਾਮ ਪੇਸ਼ ਕਰਕੇ ਰੰਗ ਬੰਨਿ੍ਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਸੀਨੀਅਰ ਮੀਤ ਪ੍ਰਧਾਨ ਗੁਰਪਾਸ਼ ਸਿੰਘ ਸਿੰਘੇਵਾਲਾ ਅਤੇ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਪੰਜਾਬ ਤੇ ਕੇਂਦਰ ਸਰਕਾਰ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਜ਼ਮੀਨਾਂ ਖੋਹਣ ਵਾਲੀ ਲੁਟੇਰੀ ਲੈਂਡ ਪੂਲਿੰਗ ਨੀਤੀ ਦੁਬਾਰਾ ਲਿਆਂਦੀ ਜਾ ਰਹੀ ਹੈ, ਉੱਥੇ ਕੇਂਦਰ ਸਰਕਾਰ ਵਲੋਂ ਅਮਰੀਕਾ ਕਰ ਮੁਕਤ ਡੇਅਰੀ ਫਾਰਮਿੰਗ ਸਮਝੌਤਾ ਵਾਰਤਾ ਨੂੰ ਅੱਗੇ ਵਧਾਇਆ ਜਾ ਰਿਹਾ ਹੈ, ਜਿਸ ਨਾਲ ਦੇਸ਼ ਦੇ ਕਰੋੜਾਂ ਕਰੋੜ ਲੋਕਾਂ ’ਤੇ ਭਾਰੀ ਬੋਝ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਕਿਸਾਨਾਂ ਦੇ ਖੇਤਾਂ ਵਿਚ ਕੰਪਨੀਆਂ ਰਾਹੀਂ ਮੈਪ ਪੈਮਾਇਸ਼ ਲਈ ਡਰੋਨ ਚਲਾਏ ਜਾ ਰਹੇ ਹਨ। ਉਨ੍ਹਾਂ ਭਰਾਤਰੀ ਜਥੇਬੰਦੀਆਂ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਮਿਹਨਤਕਸ਼ ਲੋਕਾਂ ਨੂੰ ਮੋਰਚੇ ਵਿਚ ਵੱਡੀ ਗਿਣਤੀ ਸ਼ਾਮਿਲ ਹੋਣ ਦਾ ਸੱਦਾ ਵੀ ਦਿੱਤਾ। ਇਸ ਮੌਕੇ ਗਿੱਦੜਬਾਹਾ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਅਜੈਬ ਸਿੰਘ, ਬਿੱਟੂ ਮੱਲਣ, ਹਰਪਾਲ ਸਿੰਘ ਚੀਮਾ ਧੂਲਕੋਟ, ਲੰਬੀ ਬਲਾਕ ਦੇ ਜਨਰਲ ਸਕੱਤਰ ਮਲਕੀਤ ਸਿੰਘ ਗੱਗੜ, ਵਿੱਤ ਸਕੱਤਰ ਮਨੋਹਰ ਸਿੰਘ ਸਿੱਖਵਾਲਾ, ਗੁਰਤੇਜ ਸਿੰਘ ਖੁੱਡੀਆਂ, ਗੁਰਸੇਵਕ ਸਿੰਘ ਲੰਬੀ, ਸ੍ਰੀ ਮੁਕਤਸਰ ਸਾਹਿਬ ਬਲਾਕ ਦੇ ਪ੍ਰਧਾਨ ਰਾਜਾ ਸਿੰਘ ਮਹਾਂਬੱਧਰ, ਜਨਰਲ ਸਕੱਤਰ ਸੁਖਰਾਜ ਸਿੰਘ ਰਹੂੜਿਆਂਵਾਲੀ, ਕੁਲਬੀਰ ਸਿੰਘ ਭਾਗਸਰ, ਜਸਵੀਰ ਸਿੰਘ ਗੰਧੜ, ਖੁਸ਼ਹਾਲ ਸਿੰਘ ਵੰਗਲ, ਹਰਚਰਨ ਸਿੰਘ ਲੱਖੇਵਾਲੀ, ਬੋਹੜ ਸਿੰਘ, ਕੁਲਦੀਪ ਸਿੰਘ ਮਲੋਟ, ਪਿੰਡਾਂ ਦੇ ਪ੍ਰਧਾਨ, ਸਕੱਤਰ, ਸਰਗਰਮ ਵਰਕਰ, ਡੀ.ਟੀ.ਐੱਫ਼. ਦੇ ਮਾਸਟਰ ਰਾਮ ਸਵਰਨ ਸਿੰਘ ਲੱਖੇਵਾਲੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਨਗਰ ਕੌਂਸਲ ਦਫ਼ਤਰ ਦੇ ਸਾਹਮਣੇ ਹੀ ਕੂੜੇ ਦੇ ਢੇਰ, ਸ਼ਹਿਰ ’ਚ ਸਫ਼ਾਈ ਦੀ ਘਾਟ
Ad Position 24