02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਹਨੀ ਫ਼ੱਤਣਵਾਲਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਬਣਾਏ ਜਾਣ ’ਤੇ ਵਧਾਈ ਦਿੱਤੀ

ਸ੍ਰੀ ਮੁਕਤਸਰ ਸਾਹਿਬ, 2 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਪਾਰਟੀ ਵਰਕਰਾਂ ਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਹਨੀ ਫ਼ੱਤਣਵਾਲਾ ਨੂੰ ਵਧਾਈ ਦੇਣ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਵਫ਼ਦ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚਿਆ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਸ੍ਰੀ ਮੁਕਤਸਰ ਸਾਹਿਬ, 2 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਪਾਰਟੀ ਵਰਕਰਾਂ ਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਹਨੀ ਫ਼ੱਤਣਵਾਲਾ ਨੂੰ ਵਧਾਈ ਦੇਣ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਵਫ਼ਦ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚਿਆ। ਇਸ ਮੌਕੇ ਵਰਕਰਾਂ ਨੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਉਂਦਿਆਂ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਹਨੀ ਫ਼ੱਤਣਵਾਲਾ ਨੇ ਸਮੂਹ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਹੈ, ਉਹ ਉਸ ਨੂੰ ਪੂਰੀ ਮਿਹਨਤ ਤੇ ਲਗਨ ਨਾਲ ਨਿਭਾਉਣਗੇ। ਇਸ ਮੌਕੇ ਮਨਜੀਤ ਸਿੰਘ ਫ਼ੱਤਣਵਾਲਾ ਸਾਬਕਾ ਚੇਅਰਮੈਨ ਸ਼ੂਗਰ ਮਿੱਲ ਫ਼ਰੀਦਕੋਟ, ਜੈ ਰਾਜ ਸਿੰਘ ਫ਼ੱਤਣਵਾਲਾ ਕੌਮੀ ਮੀਤ ਪ੍ਰਧਾਨ ਯੂਥ, ਵਰਿੰਦਰ ਸਿੰਘ ਗਿੱਲ ਰਹੂੜਿਆਂਵਾਲੀ ਤੋਂ ਇਲਾਵਾ ਬਲਜਿੰਦਰ ਸਿੰਘ, ਇਕਬਾਲ ਸਿੰਘ ਸੰਗੂਧੌਣ, ਗੁਰਮੀਤ ਸਿੰਘ ਸੰਗੂਧੌਣ, ਸ਼ਮਿੰਦਰ ਸਿੰਘ ਸੰਧੂ, ਗੁਰਦੀਪ ਸਿੰਘ ਔਲਖ, ਕੁਲਦੀਪ ਸਿੰਘ ਕੋਟਲੀ ਸੰਘਰ, ਲਖਵੀਰ ਸਿੰਘ ਅਟਾਰੀ, ਗੁਰਜੀਤ ਸਿੰਘ ਸੰਧੂ, ਡਾ. ਬੇਅੰਤ ਸਿੰਘ, ਪ੍ਰੀਤਮ ਸਿੰਘ ਕੋਟਲੀ ਦੇਵਨ, ਅਜੀਤ ਸਿੰਘ ਮੈਂਬਰ, ਅੰਗਰੇਜ਼ ਸਿੰਘ ਬੂੜਾ ਗੁੱਜਰ, ਗੁਰਦਰਸ਼ਨ ਸਿੰਘ ਸੰਧੂ ਰਾਮਗੜ੍ਹ ਚੂੰਘਾਂ, ਰਸ਼ਪਾਲ ਸਿੰਘ ਸੰਗਰਾਣਾ ਅਤੇ ਰਜਨਦੀਪ ਸਿੰਘ ਸੰਗਰਾਣਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਯਾਦਵਿੰਦਰ ਸਿੰਘ ਹਰੀਕੇ ਕਲਾਂ ਨੂੰ ਨਸ਼ਾ ਮੁਕਤੀ ਮੋਰਚੇ ਦਾ ਜ਼ਿਲ੍ਹਾ ਪ੍ਰਧਾਨ ਬਣਾਇਆ ਅਗਲੀ ਖ਼ਬਰ ਜੇਲ੍ਹ ’ਚ ਬੰਦ ਇਕ ਹੋਰ ਕਿਸਾਨ ਦੀ ਹੋਈ ਸਿਹਤ ਖ਼ਰਾਬ
Ad Position 24