02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲਿਆਂ ’ਚ ਮਾਲਵਾ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਗਿੱਦੜਬਾਹਾ, 2 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਸਕੂਲ ਖੇਡਾਂ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲਿਆਂ ਵਿਚ ਬੀਬੀ ਸੁਰਿੰਦਰ ਕੌਰ ਬਾਦਲ ਮਾਲਵਾ ਸਕੂਲ ਗਿੱਦੜਬਾਹਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਮੁਕਾਬਲਿਆਂ ਦੇ ਨਤੀਜਿਆਂ ਅਨੁਸਾਰ ਅੰਡਰ-14 ਲੜਕੀਆਂ, ਅੰਡਰ-14 ਲੜਕੇ ਅਤੇ ਅੰਡਰ-17 ਲੜਕਿਆਂ ਦੀਆਂ ਟੀਮਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ।

Ad Position 21
repet_subhas-goyals [Copy P29]
7 ਖਿਡਾਰੀਆਂ ਦੀ ਸੂਬਾ ਪੱਧਰੀ ਚੈਂਪੀਅਨਸ਼ਿਪ ਲਈ ਚੋਣ 03-09-2026
ਗਿੱਦੜਬਾਹਾ, 2 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਸਕੂਲ ਖੇਡਾਂ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲਿਆਂ ਵਿਚ ਬੀਬੀ ਸੁਰਿੰਦਰ ਕੌਰ ਬਾਦਲ ਮਾਲਵਾ ਸਕੂਲ ਗਿੱਦੜਬਾਹਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਮੁਕਾਬਲਿਆਂ ਦੇ ਨਤੀਜਿਆਂ ਅਨੁਸਾਰ ਅੰਡਰ-14 ਲੜਕੀਆਂ, ਅੰਡਰ-14 ਲੜਕੇ ਅਤੇ ਅੰਡਰ-17 ਲੜਕਿਆਂ ਦੀਆਂ ਟੀਮਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਅੰਡਰ-17 ਲੜਕੀਆਂ ਦੀ ਟੀਮ ਨੇ ਵੀ ਦਮਦਾਰ ਪ੍ਰ ਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਿਲ ਕੀਤਾ। ਸਕੂਲ ਦੇ ਖਿਡਾਰੀਆਂ ਵਲੋਂ ਇਨ੍ਹਾਂ ਮੁਕਾਬਲਿਆਂ ਵਿਚ ਕੀਤੇ ਬਿਹਤਰੀਨ ਪ੍ਰਦਰਸ਼ਨ ਦੇ ਆਧਾਰ ’ਤੇ 7 ਖਿਡਾਰੀਆਂ ਵਾਰਿਸਬੀਰ ਸਿੰਘ, ਜੈਦੀਪ ਸਿੰਘ, ਲਵਿਨ ਸਿੰਗਲਾ, ਮਾਨਿਆ, ਸਹਿਜਵੀਰ ਕੌਰ, ਅਲੈਕਸਿਸ ਬਰਾੜ ਤੇ ਏਕਮ ਮੋਂਗਾ ਦੀ ਚੋਣ ਪੰਜਾਬ ਰਾਜ ਪੱਧਰੀ ਸ਼ਤਰੰਜ ਚੈਂਪੀਅਨਸ਼ਿਪ ਲਈ ਹੋਈ ਹੈ। ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਇਨ੍ਹਾਂ ਖਿਡਾਰੀਆਂ ਨੇ ਕੋਚ ਸ਼ੰਕਰ ਲਾਲ ਦੀ ਸੁਚੱਜੀ ਅਗਵਾਈ, ਸਿਖਲਾਈ ਤੇ ਮਿਹਨਤ ਸਦਕਾ ਇਹ ਕਾਮਯਾਬੀ ਹਾਸਿਲ ਕੀਤੀ। ਇਸ ਪ੍ਰਾਪਤੀ ’ਤੇ ਪ੍ਰਿੰ. ਕਰਨਲ ਸੁਧਾਂਸ਼ੂ ਆਰੀਆ (ਸੇਵਾ ਮੁਕਤ) ਨੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਕੋਚ ਨੂੰ ਵਧਾਈ ਦਿੱਤੀ। ਉਨ੍ਹਾਂ ਸੂਬਾ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ ਖਿਡਾਰੀਆਂ ਨੂੰ ਆਗਾਮੀ ਮੁਕਾਬਲਿਆਂ ਵਿਚ ਹੋਰ ਵੀ ਬਿਹਤਰ ਪ੍ਰਦਰਸ਼ਨ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਆਯੂਸ਼ ਵਿਭਾਗ ਵਲੋਂ ਆਯੁਰਵੈਦਿਕ ਤੇ ਹੋਮਿਓਪੈਥੀ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ’ਚ ਦੂਜਾ ਸਥਾਨ ਪ੍ਰਾਪਤ ਕੀਤਾ
Ad Position 24