02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਆਯੂਸ਼ ਵਿਭਾਗ ਵਲੋਂ ਆਯੁਰਵੈਦਿਕ ਤੇ ਹੋਮਿਓਪੈਥੀ ਜਾਂਚ ਕੈਂਪ ਲਗਾਇਆ

ਗਿੱਦੜਬਾਹਾ, 2 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਡੀ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਗਿੱਦੜਬਾਹਾ, 2 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਡੀ.ਏ.ਯੂ.ਓ. ਸ੍ਰੀ ਮੁਕਤਸਰ ਸਾਹਿਬ ਡਾ. ਗੁਰਪ੍ਰੀਤ ਸਿੰਘ ਤੇ ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਗਿੱਦੜਬਾਹਾ ਵਿਖੇ ਆਯੂਸ਼ ਵਿਭਾਗ ਵਲੋਂ ਆਯੁਰਵੈਦਿਕ ਅਤੇ ਹੋਮਿਓਪੈਥੀ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਹਰ ਉਮਰ ਵਰਗ ਦੇ ਲੋਕਾਂ ਦੀ ਆਯੁਰਵੈਦਿਕ ਤੇ ਹੋਮਿਓਪੈਥਿਕ ਢੰਗ ਨਾਲ ਸਿਹਤ ਜਾਂਚ ਕੀਤੀ ਗਈ ਅਤੇ ਸਿਹਤ ਸੰਭਾਲ ਸੰਬੰਧੀ ਲੋੜੀਂਦੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਮੈਡੀਕਲ ਟੀਮ ਵਲੋਂ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਦਿਆਂ ਦੱਸਿਆ ਗਿਆ ਕਿ ਹਰ ਵਿਅਕਤੀ ਨੂੰ ਸਾਲ ਵਿਚ ਘੱਟੋ-ਘੱਟ ਇਕ ਵਾਰ ਬਲੱਡ ਪ੍ਰੈਸ਼ਰ ਤੇ ਸ਼ੂਗਰ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਇਸ ਤੋਂ ਇਲਾਵਾ ਮਾਨਸਿਕ ਪ੍ਰੇਸ਼ਾਨੀਆਂ ਸੰਬੰਧੀ ਜਾਂਚ ਅਤੇ ਕੈਂਸਰ ਸਕਰੀਨਿੰਗ ਵੀ ਸਮੇਂ-ਸਮੇਂ ’ਤੇ ਕਰਵਾਉਣੀ ਜ਼ਰੂਰੀ ਹੈ, ਤਾਂ ਜੋ ਗੰਭੀਰ ਬਿਮਾਰੀਆਂ ਦਾ ਸਮੇਂ ਸਿਰ ਪਤਾ ਲਗਾ ਕੇ ਉਨ੍ਹਾਂ ਤੋਂ ਬਚਾਅ ਕੀਤਾ ਜਾ ਸਕੇ। ਮੈਡੀਕਲ ਟੀਮ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਸੰਬੰਧੀ ਕੋਈ ਵੀ ਸਮੱਸਿਆ ਹੋਣ ’ਤੇ ਨਜ਼ਦੀਕੀ ਸਿਹਤ ਸੰਸਥਾ ਵਿਖੇ ਜਾਂਚ ਜ਼ਰੂਰ ਕਰਵਾਈ ਜਾਵੇ। ਕੈਂਪ ਦੌਰਾਨ ਆਯੁਰਵੈਦਿਕ ਟੀਮ ਵਲੋਂ 725 ਮਰੀਜ਼ਾਂ ਅਤੇ ਹੋਮਿਓਪੈਥਿਕ ਟੀਮ ਵਲੋਂ 353 ਮਰੀਜ਼ਾਂ ਸਮੇਤ ਕੁੱਲ 1078 ਮਰੀਜ਼ਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਡਾ. ਰੁਪਿੰਦਰ ਕੌਰ, ਡਾ. ਸੰਯੋਗਿਤਾ ਗਰੋਵਰ ਆਯੁਰਵੈਦਿਕ ਮੈਡੀਕਲ ਅਫ਼ਸਰ, ਉਪ ਵੈਦ ਧਲਵਿੰਦਰ ਸਿੰਘ, ਚਮਕੌਰ ਸਿੰਘ, ਡਾ. ਪ੍ਰੀਆ ਰਾਮਪਾਲ, ਰਮਨਦੀਪ ਕੌਰ ਹੋਮਿਓਪੈਥੀ ਮੈਡੀਕਲ ਅਫ਼ਸਰ, ਹੋਮਿਓਪੈਥੀ ਡਿਸਪੈਂਸਰ ਜਸਵਿੰਦਰ ਸਿੰਘ, ਗੁਰਦੀਪ ਸਿੰਘ, ਸੀਤਾ ਰਾਮ ਸਮੇਤ ਸਮੂਹ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਐਸ.ਆਈ.ਆਰ. ਤਹਿਤ ਸਰਹੱਦੀ ਖੇਤਰ ਦੇ 2367 ਵੋਟਰ ਇੰਦਰਾਜਾਂ ਦੀ ਪੜਤਾਲ ਸ਼ੁਰੂ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲਿਆਂ ’ਚ ਮਾਲਵਾ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24