ਪਿੰਡ ਭੁੱਟੀਵਾਲਾ ਵਿਖੇ ਲੋਕ ਮੋਰਚਾ ਪੰਜਾਬ ਵਲੋਂ ਮੀਟਿੰਗ
ਦੋਦਾ, 2 ਸਤੰਬਰ (ਰਵੀਪਾਲ)-ਮਹਿੰਗਾਈ ਦੇ ਹੱਲੇ ਖ਼ਿਲਾਫ਼ ਲੋਕ ਮੋਰਚਾ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਪਿੰਡ ਭੁੱਟੀਵਾਲਾ ਵਿਖੇ ਮੀਟਿੰਗ ਕੀਤੀ ਗਈ। ਇਸ ਦੌਰਾਨ ਵਧ ਰਹੀ ਮਹਿੰਗਾਈ ਅਤੇ ਇਸ ਲਈ ਜ਼ਿੰਮੇਵਾਰ ਸਰਕਾਰੀ ਨੀਤੀਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਦੋਦਾ, 2 ਸਤੰਬਰ (ਰਵੀਪਾਲ)-ਮਹਿੰਗਾਈ ਦੇ ਹੱਲੇ ਖ਼ਿਲਾਫ਼ ਲੋਕ ਮੋਰਚਾ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਪਿੰਡ ਭੁੱਟੀਵਾਲਾ ਵਿਖੇ ਮੀਟਿੰਗ ਕੀਤੀ ਗਈ। ਇਸ ਦੌਰਾਨ ਵਧ ਰਹੀ ਮਹਿੰਗਾਈ ਅਤੇ ਇਸ ਲਈ ਜ਼ਿੰਮੇਵਾਰ ਸਰਕਾਰੀ ਨੀਤੀਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਗੰਨੇ ਨੂੰ ਖੰਡ ਬਣਾਉਣ ਦੀ ਬਜਾਏ, ਪੈਟਰੋਲ ਵਿਚ ਮਿਲਾਉਣ ਲਈ ਈਥੇਨੋਲ ਬਣਾਉਣ ਵੱਲ ਵੱਧ ਧਿਆਨ ਦਿੱਤੇ ਜਾਣ ਕਾਰਨ ਖੰਡ ਦੀ ਪੈਦਾਵਾਰ ਪ੍ਰਭਾਵਿਤ ਹੋਈ ਹੈ। ਇਸ ਦੇ ਨਤੀਜੇ ਵਜੋਂ ਖੰਡ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ। ਇਸੇ ਤਰ੍ਹਾਂ ਪਿਆਜ਼, ਗੁੜ, ਸਰ੍ਹੋਂ ਦੇ ਤੇਲ ਸਮੇਤ ਰੋਜ਼ਾਨਾ ਵਰਤੋਂ ਦੀਆਂ ਹੋਰ ਵਸਤਾਂ ਦੀਆਂ ਕੀਮਤਾਂ ਵੀ ਲਗਾਤਾਰ ਵਧ ਰਹੀਆਂ ਹਨ। ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਨੇ ਵੀ ਆਮ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਆਗੂਆਂ ਨੇ ਦੋਸ਼ ਲਗਾਇਆ ਕਿ ਮਹਿੰਗਾਈ ਵਧਾਉਣ ਵਾਲੀਆਂ ਨੀਤੀਆਂ ਦਾ ਸਭ ਤੋਂ ਵੱਧ ਖ਼ਮਿਆਜ਼ਾ ਕਿਸਾਨਾਂ, ਮਜ਼ਦੂਰਾਂ ਤੇ ਛੋਟੇ ਕਾਰੋਬਾਰੀਆਂ ਨੂੰ ਭੁਗਤਣਾ ਪੈ ਰਿਹਾ ਹੈ। ਮੀਟਿੰਗ ਵਿਚ ਲੈਂਡ ਪੂਲਿੰਗ ਨੀਤੀ ਬਾਰੇ ਵੀ ਚਰਚਾ ਕੀਤੀ ਗਈ। ਆਗੂਆਂ ਨੇ ਕਿਹਾ ਕਿ ਅਜਿਹੀਆਂ ਨੀਤੀਆਂ ਕਿਸਾਨਾਂ, ਮਜ਼ਦੂਰਾਂ ਤੇ ਛੋਟੇ ਰੁਜ਼ਗਾਰ ਨਾਲ ਜੁੜੇ ਲੋਕਾਂ ਲਈ ਖ਼ਤਰਾ ਪੈਦਾ ਕਰ ਸਕਦੀਆਂ ਹਨ। ਇਸ ਤੋਂ ਇਲਾਵਾ ਭਾਰਤ ਤੇ ਅਮਰੀਕਾ ਦਰਮਿਆਨ ਹੋਣ ਵਾਲੇ ਵਪਾਰਕ ਸਮਝੌਤਿਆਂ ਸੰਬੰਧੀ ਵੀ ਵਿਚਾਰ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਅਜਿਹੇ ਸਮਝੌਤਿਆਂ ਰਾਹੀਂ ਸਾਮਰਾਜੀ ਕੰਪਨੀਆਂ ਨੂੰ ਭਾਰਤੀ ਬਾਜ਼ਾਰ ਵਿਚ ਆਪਣਾ ਪ੍ਰਭਾਵ ਵਧਾਉਣ ਤੇ ਮੁਨਾਫ਼ਾ ਕਮਾਉਣ ਦੇ ਮੌਕੇ ਮਿਲ ਰਹੇ ਹਨ। ਇਸ ਮੀਟਿੰਗ ਨੂੰ ਲੋਕ ਮੋਰਚਾ ਪੰਜਾਬ ਦੇ ਜ਼ਿਲ੍ਹਾ ਆਗੂ ਪਿਆਰਾ ਲਾਲ ਦੋਦਾ, ਮੋਰਚਾ ਮੈਂਬਰ ਬਾਜ ਸਿੰਘ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਨੇ ਸੰਬੋਧਨ ਕੀਤਾ।