08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਕੋਟਕਪੂਰਾ-ਮੋਗਾ ਰੋਡ ਮਾਰਗ ’ਤੇ ਚੱਲਦੀ ਕਾਰ ’ਤੇ ਸਫ਼ੈਦਾ ਡਿੱਗਿਆ

ਮਲੋਟ, 5 ਸਤੰਬਰ (ਪਾਟਿਲ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਮਲੋਟ ਦੀ ਮੀਟਿੰਗ ਪ੍ਰਧਾਨ ਸੇਵਾ ਮੁਕਤ ਇੰਸਪੈਕਟਰ ਦਰਸ਼ਨ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਮਲੋਟ ਸਥਿਤ ਦਫ਼ਤਰ ਵਿਖੇ ਹੋਈ। ਮੀਟਿੰਗ ਵਿਚ ਸੇਵਾ ਮੁਕਤ ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਮਲੋਟ, 5 ਸਤੰਬਰ (ਪਾਟਿਲ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਮਲੋਟ ਦੀ ਮੀਟਿੰਗ ਪ੍ਰਧਾਨ ਸੇਵਾ ਮੁਕਤ ਇੰਸਪੈਕਟਰ ਦਰਸ਼ਨ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਮਲੋਟ ਸਥਿਤ ਦਫ਼ਤਰ ਵਿਖੇ ਹੋਈ। ਮੀਟਿੰਗ ਵਿਚ ਸੇਵਾ ਮੁਕਤ ਡੀ.ਐੱਸ.ਪੀ. ਤਰਲੋਕ ਸਿੰਘ, ਵੀਰ ਚੰਦ, ਸੇਵਾ ਮੁਕਤ ਇੰਸਪੈਕਟਰ ਜਸਬੀਰ ਸਿੰਘ ਸੰਧੂ, ਬਲਦੇਵ ਸਿੰਘ, ਸੰਤਾ ਸਿੰਘ, ਜੀਤ ਸਿੰਘ, ਸੁਖਦੇਵ ਸਿੰਘ ਭੁੱਲਰ, ਗੁਰਮੀਤ ਸਿੰਘ, ਗੁਰਨਾਮ ਸਿੰਘ, ਤਰਸੇਮ ਸਿੰਘ ਸਰਾਵਾਂ ਬੋਦਲਾਂ, ਕਾਰਜ ਸਿੰਘ ਢਿੱਲੋਂ ਅਤੇ ਦਰਸ਼ਨ ਸਿੰਘ ਚੰਨੂ ਸਮੇਤ ਕਰੀਬ 45 ਹੋਰ ਸੇਵਾ ਮੁਕਤ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। ਮੀਟਿੰਗ ’ਚ ਪਿਛਲੇ ਦਿਨੀਂ ਸਵਰਗਵਾਸ ਹੋਏ ਸਾਬਕਾ ਇੰਸਪੈਕਟਰ ਪੂਰਨ ਚੰਦ ਅਤੇ ਸੇਵਾ ਮੁਕਤ ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਉਸਤਾਦ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਭਾਵ-ਭਿੰਨੀ ਸ਼ਰਧਾਂਜਲੀ ਭੇਟ ਕੀਤੀ। ਮੀਟਿੰਗ ਦੌਰਾਨ ਸੇਵਾ ਕਰ ਰਹੇ ਤੇ ਸੇਵਾ ਮੁਕਤ ਪੁਲਿਸ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਤੇ ਮੁਸ਼ਕਲਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਪ੍ਰਧਾਨ ਦਰਸ਼ਨ ਸਿੰਘ ਸੰਧੂ ਨੇ ਦੱਸਿਆ ਕਿ ਮੁਲਾਜ਼ਮਾਂ ਦੇ ਬਕਾਇਆ ਡੀ.ਏ. ਦੀ ਜਲਦ ਅਦਾਇਗੀ ਤੇ ਪੈਨਸ਼ਨਰਾਂ ਦੀਆਂ ਹੋਰ ਮੰਗਾਂ ਸੰਬੰਧੀ ਪੰਜਾਬ ਪੱਧਰੀ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਦੀ ਪੰਜਾਬ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੈ ਅਤੇ ਜਲਦ ਹੀ ਚੰਗੀ ਖ਼ਬਰ ਮਿਲਣ ਦੀ ਉਮੀਦ ਹੈ। ਇਸ ਮੌਕੇ ਪੰਜਾਬ ਸਰਕਾਰ ਵਲੋਂ ਹਾਈਕੋਰਟ ਦੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਐਸੋਸੀਏਸ਼ਨ ਨੇ ਸਰਕਾਰ ਦੇ ਇਸ ਰਵੱਈਏ ਦਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਜਵਾਬ ਦੇਣ ਦੀ ਗੱਲ ਵੀ ਆਖੀ। ਅੰਤ ਵਿਚ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਤੋਂ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਇੰਨ-ਬਿੰਨ ਲਾਗੂ ਕਰਨ, ਡੀ.ਏ. ਦੀਆਂ ਬਕਾਇਆ ਕਿਸ਼ਤਾਂ ਤੁਰੰਤ ਜਾਰੀ ਕਰਨ, ਸੇਵਾ ਕਰ ਰਹੇ ਪੁਲਿਸ ਮੁਲਾਜ਼ਮਾਂ ਦੀ ਤਰਜ਼ ’ਤੇ ਸੇਵਾ ਮੁਕਤ ਪੁਲਿਸ ਮੁਲਾਜ਼ਮਾਂ ਨੂੰ ਵੀ ਸਰਕਾਰੀ ਬੱਸਾਂ ਵਿਚ ਮੁਫ਼ਤ ਸਫ਼ਰ ਦੀ ਸਹੂਲਤ ਦੇਣ ਅਤੇ ਚੋਣਾਂ ਤੋਂ ਪਹਿਲਾਂ ਸਾਬਕਾ ਪੁਲਿਸ ਕਰਮਚਾਰੀਆਂ ਦੇ ਲਾਇਸੰਸੀ ਅਸਲ੍ਹੇ ਜਮ੍ਹਾਂ ਨਾ ਕਰਵਾਉਣ ਦੀ ਪੁਰਜ਼ੋਰ ਮੰਗ ਕੀਤੀ ਗਈ। ਪ੍ਰਧਾਨ ਦਰਸ਼ਨ ਸਿੰਘ ਸੰਧੂ ਨੇ ਮੀਟਿੰਗ ਵਿਚ ਸ਼ਾਮਿਲ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅਮਨਦੀਪ ਸਿੰਘ ਮਨੂ ਵਾੜਾ ਭਾਈਕਾ ਜ਼ਿਲ੍ਹਾ ਜੂਨੀਅਰ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਵਿਦਿਆਰਥੀ ਚੋਣਾਂ ਦੇ ਸ਼ਾਨਦਾਰ ਨਤੀਜੇ ਨਾਲ ਭਾਜਪਾ ਬਿਹਤਰੀ ਵੱਲ : ਸਿੱਖਾਂ ਵਾਲਾ
Ad Position 24