07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

ਲੰਬੀ, 5 ਸਤੰਬਰ (ਮੇਵਾ ਸਿੰਘ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫਤਿਹਪੁਰ ਮਨੀਆਂ ਵਿਖੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਰਾਧਾਕ੍ਰਿਸ਼ਨਨ ਦੇ ਜਨਮ ਦਿਨ ਮੌਕੇ ਅਧਿਆਪਕ ਦਿਵਸ ਮਨਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਲੰਬੀ, 5 ਸਤੰਬਰ (ਮੇਵਾ ਸਿੰਘ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫਤਿਹਪੁਰ ਮਨੀਆਂ ਵਿਖੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਰਾਧਾਕ੍ਰਿਸ਼ਨਨ ਦੇ ਜਨਮ ਦਿਨ ਮੌਕੇ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀਆਂ ਵਲੋਂ ਪ੍ਰੋਗਰਾਮ ਦੀ ਸ਼ੁਰੂਆਤ ਕੇਕ ਕੱਟ ਕੇ ਕੀਤੀ ਗਈ। ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਬੱਚਿਆਂ ਦੇ ਭਾਸ਼ਣ ਤੇ ਬੱਚਿਆਂ ਵਲੋਂ ਅਧਿਆਪਕ ਜੀਵਨ ਨੂੰ ਸਰਮਪਿਤ ਕਵਿਤਾਵਾਂ ਵੀ ਬੋਲੀਆਂ ਗਈਆਂ। ਪ੍ਰਿੰਸੀਪਲ ਪਰਦੀਪ ਕੌਰ ਸੰਦੂ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਸਮਾਜ ਅੰਦਰ ਅਧਿਆਪਕ ਦਾ ਰੁਤਬਾ ਬਹੁਤ ਹੀ ਉਚਾ ਤੇ ਸੁੱਚਾ ਹੈ। ਸਕੂਲ ਐਜੂਕੇਸ਼ਨ ਕਮੇਟੀ ਦੇ ਚੇਅਰਮੈਨ ਪ੍ਰਤਾਪ ਸੰਦੂ ਨੇ ਕਿਹਾ ਕਿ ਦੇਸ਼ ਦਾ ਭਾਵੇਂ ਡਾਕਟਰ, ਇੰਜੀਨੀਅਰ, ਐਡਵੋਕੇਟ, ਸਾਇੰਸਟਿਸਟ, ਆਈ.ਏ.ਐੱਸ. ਤੇ ਆਈ.ਪੀ.ਐੱਸ. ਸੀਨੀਅਰ ਅਧਿਕਾਰੀਆ ਦਾ ਮਾਰਗ ਦਰਸ਼ਨ ਵੀ ਅਧਿਆਪਕ ਵਲੋਂ ਕੀਤਾ ਜਾਂਦਾ ਹੈ। ਇਸ ਮੌਕੇ ਸੰਦੀਪਪਾਲ, ਗੁਰਿੰਦਰਪਾਲ ਕੌਰ, ਰਜਵੰਤ ਕੌਰ, ਗਗਨਦੀਪ ਨੇ ਵੀ ਸੰਬੋਧਨ ਕੀਤਾ। ਪ੍ਰੋਗਰਾਮ ਦੇ ਆਖ਼ਰ ਵਿਚ ਵਧੀਆ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਦੇਸ਼ ਭਗਤ ਗਲੋਬਲ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਸੀ.ਐੱਚ.ਸੀ. ਲੰਬੀ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ
Ad Position 24