07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਦੇਸ਼ ਭਗਤ ਗਲੋਬਲ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 5 ਸਤੰਬਰ (ਹਰਮਹਿੰਦਰ ਪਾਲ)-ਦੇਸ਼ ਭਗਤ ਕੈਂਪਸ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾਕਟਰ ਜੋਰਾ ਸਿੰਘ ਤੇ ਪ੍ਰੋ. ਚਾਂਸਲਰ ਡਾਕਟਰ ਤੇਜਿੰਦਰ ਕੌਰ ਦੀ ਅਗਵਾਈ, ਪ੍ਰਿੰਸੀਪਲ ਡਾਕਟਰ ਸੰਜੀਵ ਜਿੰਦਲ ਅਤੇ ਵਾਈਸ ਪ੍ਰਿੰਸੀਪਲ ਡਾਕਟਰ ਪਰਮਪ੍ਰੀਤ ਕੌਰ ਦੀ ਦੇਖ-ਰੇਖ ਹੇਠ ਦੇਸ਼ ਭਗਤ ਗਲੋਬਲ ਸਕੂਲ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਸ੍ਰੀ ਮੁਕਤਸਰ ਸਾਹਿਬ, 5 ਸਤੰਬਰ (ਹਰਮਹਿੰਦਰ ਪਾਲ)-ਦੇਸ਼ ਭਗਤ ਕੈਂਪਸ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾਕਟਰ ਜੋਰਾ ਸਿੰਘ ਤੇ ਪ੍ਰੋ. ਚਾਂਸਲਰ ਡਾਕਟਰ ਤੇਜਿੰਦਰ ਕੌਰ ਦੀ ਅਗਵਾਈ, ਪ੍ਰਿੰਸੀਪਲ ਡਾਕਟਰ ਸੰਜੀਵ ਜਿੰਦਲ ਅਤੇ ਵਾਈਸ ਪ੍ਰਿੰਸੀਪਲ ਡਾਕਟਰ ਪਰਮਪ੍ਰੀਤ ਕੌਰ ਦੀ ਦੇਖ-ਰੇਖ ਹੇਠ ਦੇਸ਼ ਭਗਤ ਗਲੋਬਲ ਸਕੂਲ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਅਧਿਆਪਕਾਂ ਪ੍ਰਤੀ ਸਤਿਕਾਰ ਤੇ ਧੰਨਵਾਦ ਦੀ ਭਾਵਨਾ ਨਾਲ ਕੀਤੀ ਗਈ। ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਪ੍ਰਤੀ ਪਿਆਰ ਤੇ ਸਨਮਾਨ ਪ੍ਰਗਟ ਕਰਦਿਆਂ ਵੱਖ-ਵੱਖ ਗਤੀਵਿਧੀਆਂ, ਸੱਭਿਆਚਾਰਕ ਪੇਸ਼ਕਾਰੀਆਂ ਅਤੇ ਮਨੋਰੰਜਕ ਪ੍ਰੋਗਰਾਮ ਪੇਸ਼ ਕੀਤੇ। ਸਮਾਗਮ ਦੌਰਾਨ ਅਧਿਆਪਕਾਂ ਲਈ ਵਿਸ਼ੇਸ਼ ਗਤੀਵਿਧੀਆਂ ਤੇ ਮਨੋਰੰਜਕ ਮੁਕਾਬਲੇ ਵੀ ਕਰਵਾਏ ਗਏ। ਅਧਿਆਪਕਾਂ ਨੇ ਪੂਰੇ ਉਤਸ਼ਾਹ ਨਾਲ ਇਨ੍ਹਾਂ ਗਤੀਵਿਧੀਆਂ ਵਿਚ ਭਾਗ ਲਿਆ। ਪ੍ਰਿੰਸੀਪਲ ਡਾ. ਸੰਜੀਵ ਜਿੰਦਲ ਨੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਵਾਈਸ ਪ੍ਰਿੰਸੀਪਲ ਡਾ. ਪਰਮਪ੍ਰੀਤ ਕੌਰ ਨੇ ਵੀ ਅਧਿਆਪਕਾਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਧਿਆਪਕ ਦਾ ਰਿਸ਼ਤਾ ਵਿਦਿਆਰਥੀ ਨਾਲ ਸਿਰਫ਼ ਕਲਾਸਰੂਮ ਤੱਕ ਸੀਮਿਤ ਨਹੀਂ ਹੁੰਦਾ। ਇਕ ਅਧਿਆਪਕ ਵਿਦਿਆਰਥੀ ਦੇ ਸੁਪਨਿਆਂ ਨੂੰ ਪਛਾਣਦਾ ਹੈ, ਉਸ ਦੀਆਂ ਕਾਬਲੀਅਤਾਂ ਨੂੰ ਨਿਖਾਰਦਾ ਹੈ ਅਤੇ ਉਸ ਨੂੰ ਜੀਵਨ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਕਰਦਾ ਹੈ। ਸਮਾਗਮ ਦੇ ਅੰਤ ਵਿਚ ਸਮੂਹ ਅਧਿਆਪਕਾਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਰਜਿੰਦਰ ਸਿੰਘ ਨਿਆਮੀਵਾਲਾ ਸਨਮਾਨਿਤ ਐੱਸ.ਡੀ. ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ
Ad Position 24