ਸਰਕਾਰੀ ਕਾਲਜ ਦੀ ਜ਼ਮੀਨ ’ਤੇ ਹਾਕਮ ਧਿਰ ਦੇ ਆਗੂਆਂ ਦੀ ਨਜ਼ਰ
ਫ਼ਰੀਦਕੋਟ, 6 ਸਤੰਬਰ (-ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਸ਼ਹਿਰ ਦੇ ਕੋਟਕਪੂਰਾ ਰੋਡ ’ਤੇ ਸਰਕਾਰੀ ਕਾਲਜ ਆਫ਼ ਐਜ਼ੂਕੇਸ਼ਨ ਦੀ 11 ਏਕੜ ਕੀਮਤੀ ਜ਼ਮੀਨ ’ਤੇ ਹਾਕਮ ਧਿਰ ਦੇ ਆਗੂਆਂ ਦੀ ਨਜ਼ਰ ਦੱਸੀ ਜਾ ਰਹੀ ਹੈ ਅਤੇ ਦੋਸ਼ ਲਗਾਇਆ ਜਾ ਰਿਹਾ ਹੈ ਕਿ ਉਹ ਇਸ ਕੀਮਤੀ ਜ਼ਮੀਨ ਨੂੰ ਅੰਦਰ ਖਾਤੇ ਆਪਣੇ ਕਬਜ਼ੇ ਵਿਚ ਲੈਣਾ ਚਾਹੁੰਦੇ ਹਨ । ਚਾਰ ਦਹਾਕੇ ਪਹਿਲਾਂ ਸਿੱਖਿਆ ਵਿਭਾਗ ਵਲੋਂ ਬੀ.
ਫ਼ਰੀਦਕੋਟ, 6 ਸਤੰਬਰ (-ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਸ਼ਹਿਰ ਦੇ ਕੋਟਕਪੂਰਾ ਰੋਡ ’ਤੇ ਸਰਕਾਰੀ ਕਾਲਜ ਆਫ਼ ਐਜ਼ੂਕੇਸ਼ਨ ਦੀ 11 ਏਕੜ ਕੀਮਤੀ ਜ਼ਮੀਨ ’ਤੇ ਹਾਕਮ ਧਿਰ ਦੇ ਆਗੂਆਂ ਦੀ ਨਜ਼ਰ ਦੱਸੀ ਜਾ ਰਹੀ ਹੈ ਅਤੇ ਦੋਸ਼ ਲਗਾਇਆ ਜਾ ਰਿਹਾ ਹੈ ਕਿ ਉਹ ਇਸ ਕੀਮਤੀ ਜ਼ਮੀਨ ਨੂੰ ਅੰਦਰ ਖਾਤੇ ਆਪਣੇ ਕਬਜ਼ੇ ਵਿਚ ਲੈਣਾ ਚਾਹੁੰਦੇ ਹਨ । ਚਾਰ ਦਹਾਕੇ ਪਹਿਲਾਂ ਸਿੱਖਿਆ ਵਿਭਾਗ ਵਲੋਂ ਬੀ.ਐੱਡ ਕਾਲਜ ਦੇ ਵਿਸਥਾਰ ਲਈ ਇਹ ਜ਼ਮੀਨ ਲਈ ਸੀ । ਇਸ ਜ਼ਮੀਨ ’ਤੇ ਚਾਰਦੀਵਾਰੀ ਤੋਂ ਇਲਾਵਾ ਕੇਵਲ ਮੁੱਖ ਗੇਟ ਲਗਾਇਆ ਹੋਇਆ ਹੈ । ਇਹ ਵੀ ਜਾਣਕਾਰੀ ਮਿਲੀ ਹੈ ਕਿ ਜ਼ਿਲ੍ਹਾ ਯੋਜਨਾ ਬੋਰਡ ਨੇ ਇਸ ਜ਼ਮੀਨ ਦੀ ਸਫ਼ਾਈ ਦਾ ਮਾਮਲਾ ਉਠਾਉਂਦਿਆਂ ਖਾਲੀ ਪਈ ਇਸ ਜ਼ਮੀਨ ’ਤੇ ਖੇਡ ਗਰਾਊਂਡ ਅਤੇ ਸੈਰਗਾਹ ਬਣਾਉਣ ਦੀ ਮੰਗ ਕੀਤੀ ਸੀ । ਪਰ ਕਾਲਜ ਪ੍ਰਬੰਧਕਾਂ ਨੇ ਇਹ ਜ਼ਮੀਨ ਦੇਣ ਤੋਂ ਸਪੱਸ਼ਟ ਇਨਕਾਰ ਕਰ ਦਿੱਤਾ। ਸਿਆਸੀ ਦਬਾਅ ਤੋਂ ਬਾਅਦ ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ ਕੋਲ ਇਹ ਮਾਮਲਾ ਪਹੁੰਚਿਆ ਸੀ । ਉਸ ਤੋਂ ਬਾਅਦ ਪ੍ਰਸ਼ਾਸਨ ਨੇ ਵੀ ਕਾਲਜ ਦੀ ਇਹ ਜ਼ਮੀਨ ਸਫ਼ਾਈ ਲਈ ਅਤੇ ਹੋਰ ਮਕਸਦ ਲਈ ਮੰਗੀ ਸੀ। ਪ੍ਰੰਤੂ ਸਿੱਖਿਆ ਵਿਭਾਗ ਨੇ ਪ੍ਰਸ਼ਾਸਨ ਨੂੰ ਜਵਾਬ ਦੇ ਦਿੱਤਾ ਹੈ। ਇਸ ਮਾਮਲੇ ਵਿਚ ਪੰਜਾਬ ਸਟੂਡੈਂਟ ਯੂਨੀਅਨ ਨੇ ਸਰਗਰਮ ਹੁੰਦਿਆਂ ਜ਼ਿਲ੍ਹਾ ਪ੍ਰਧਾਨ ਹਰਵੀਰ ਕੌਰ ਗੰਧੜ ਨੇ ਕਿਹਾ ਕਿ ਇਸ ਜ਼ਮੀਨ ਉਪਰ ਡਿਗਰੀ ਕਾਲਜ ਉਸਾਰਿਆ ਜਾਣਾ ਹੈ ਜਿਸ ਵਿਚ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵੀ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਇਹ ਮੰਗ ਚੁੱਕਾ ਹੈ ਕਿ ਇਹ ਜ਼ਮੀਨ ਕਿਸੇ ਹੋਰ ਮਕਸਦ ਲਈ ਨਹੀਂ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਫ਼ਿਰ ਵੀ ਪ੍ਰਸ਼ਾਸਨ ਨੇ ਇਹ ਜ਼ਮੀਨ ਦੇਣ ਦੀ ਗੱਲ ਕੀਤੀ ਤਾਂ ਉਹ ਇਸ ਦਾ ਸਖਤ ਵਿਰੋਧ ਕਰਨਗੇ। ਕਾਲਜ ਦੇ ਪ੍ਰਿੰਸੀਪਲ ਰਾਜੇਸ਼ ਮੋਹਨ ਨੇ ਦੱਸਿਆ ਕਿ ਬੀ.ਐਡ ਕਾਲਜ ਦੀ ਥਾਂ ’ਤੇ ਪੰਜਾਬ ਸਰਕਾਰ ਦੀਆਂ ਹਿਦਾਇਤਾਂ ਅਨੁਸਾਰ ਡਿਗਰੀ ਕਾਲਜ ਇਮਾਰਤ ਬਣਾਈ ਜਾਣੀ ਹੈ। ਇਸ ਤੋਂ ਇਲਾਵਾ ਡਿਗਰੀ ਕਾਲਜ ਦੇ ਵਿਦਿਆਰਥੀਆਂ ਲਈ ਇੱਥੇ ਖੇਡ ਗਰਾਊਂਡ ਬਣਾਏ ਜਾਣੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਜ਼ਮੀਨ ਕਿਸੇ ਹੋਰ ਮਕਸਦ ਲਈ ਵਰਤਣ ਦੀ ਇਜ਼ਾਜਤ ਨਹੀਂ ਦੇ ਸਕਦੇ।