ਪੰਜਾਬ ਸਰਕਾਰ ਅਧਿਆਪਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰੇ : ਸੰਦੀਪ ਸਿੰਘ ਬਰਾੜ
ਫ਼ਰੀਦਕੋਟ , 6 ਸਤੰਬਰ ( ਜਸਵੰਤ ਸਿੰਘ ਪੁਰਬਾ )- ਅਧਿਆਪਕ ਦਿਵਸ ਮੌਕੇ ਜ਼ਿਲ੍ਹਾ ਪ੍ਰਧਾਨ ਭਾਜਪਾ ਫ਼ਰੀਦਕੋਟ ਸੰਦੀਪ ਸਿੰਘ ਬਰਾੜ ਨੇ ਪੰਜਾਬ ਸਰਕਾਰ ’ ਤੇ ਅਧਿਆਪਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਗਾਏ । ਉਨ੍ਹਾਂ ਕਿਹਾ ਕਿ ਅਧਿਆਪਕ ਦੇਸ਼ ਅਤੇ ਸਮਾਜ ਦੀ ਨੀਂਹ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ , ਪਰ ਪੰਜਾਬ ਸਰਕਾਰ ਵਲੋਂ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ ।
ਫ਼ਰੀਦਕੋਟ , 6 ਸਤੰਬਰ ( ਜਸਵੰਤ ਸਿੰਘ ਪੁਰਬਾ )- ਅਧਿਆਪਕ ਦਿਵਸ ਮੌਕੇ ਜ਼ਿਲ੍ਹਾ ਪ੍ਰਧਾਨ ਭਾਜਪਾ ਫ਼ਰੀਦਕੋਟ ਸੰਦੀਪ ਸਿੰਘ ਬਰਾੜ ਨੇ ਪੰਜਾਬ ਸਰਕਾਰ ’ ਤੇ ਅਧਿਆਪਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਗਾਏ । ਉਨ੍ਹਾਂ ਕਿਹਾ ਕਿ ਅਧਿਆਪਕ ਦੇਸ਼ ਅਤੇ ਸਮਾਜ ਦੀ ਨੀਂਹ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ , ਪਰ ਪੰਜਾਬ ਸਰਕਾਰ ਵਲੋਂ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਅਧਿਆਪਕਾਂ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਕਰਨ ਦੀ ਬਜਾਏ ਸਿਰਫ਼ ਇਸ਼ਤਿਹਾਰਬਾਜ਼ੀ ਅਤੇ ਦਾਅਵਿਆਂ ਤੱਕ ਹੀ ਮਾਮਲਾ ਸੀਮਿਤ ਹੈ । ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀਆਂ ਤਰੱਕੀਆਂ , ਖਾਲੀ ਅਸਾਮੀਆਂ , ਤਨਖਾਹਾਂ ਅਤੇ ਹੋਰ ਸੇਵਾ - ਸਬੰਧੀ ਮਸਲਿਆਂ ਨੂੰ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ । ਸ : ਬਰਾੜ ਨੇ ਅਧਿਆਪਕ ਦਿਵਸ ਮੌਕੇ ਸਮੂਹ ਅਧਿਆਪਕ ਵਰਗ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕਾਂ ਦਾ ਸਨਮਾਨ ਅਤੇ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ ।