06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸੀ.ਐੱਚ.ਸੀ. ਲੰਬੀ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਲੰਬੀ, 6 ਸਤੰਬਰ (ਮੇਵਾ ਸਿੰਘ)-ਐੱਸ. ਐੱਮ.

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਲੰਬੀ, 6 ਸਤੰਬਰ (ਮੇਵਾ ਸਿੰਘ)-ਐੱਸ.ਐੱਮ.ਓ. ਡਾ. ਹਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਦੇਣ ਲਈ ਸੀ.ਐੱਚ.ਸੀ. ਲੰਬੀ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਡਾ. ਜੈਦੀਪ ਸਿੰਘ ਬਰਾੜ ਸਹਾਇਕ ਸਿਵਲ ਸਰਜਨ ਵਲੋਂ ਵਿਸ਼ੇਸ਼ ਤੌਰ ’ਤੇ ਕੈਂਪ ਵਿਚ ਸ਼ਿਰਕਤ ਕੀਤੀ। ਇਸ ਕੈਂਪ ਤਹਿਤ ਅੱਖਾਂ ਦੇ ਮਾਹਿਰ ਡਾਕਟਰ ਹਰਸਪ੍ਰੀਤ ਕੌਰ ਸ੍ਰੀ ਮੁਕਤਸਰ ਸਾਹਿਬ ਅਤੇ ਮੈਡਮ ਮੰਜੂ ਅਪਥਾਲਮਿਕ ਅਫ਼ਸਰ ਵਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਕੇ ਮੋਤੀਆਬਿੰਦ ਦੇ ਮਰੀਜ਼ਾਂ ਦੀ ਪਛਾਣ ਕੀਤੀ ਗਈ ਅਤੇ ਮੁਫ਼ਤ ਐਨਕਾਂ ਵੰਡੀਆਂ ਗਈਆਂ। ਇਸ ਸੰਬੰਧ ਵਿਚ ਜਾਣਕਾਰੀ ਦਿੰਦੇ ਹੋਏ ਪ੍ਰਿਤਪਾਲ ਸਿੰਘ ਤੂਰ ਐੱਸ . ਆਈ. ਨੇ ਦੱਸਿਆ ਕਿ ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਇਨ੍ਹਾਂ ਸੁਵਿਧਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ। ਇਸ ਮੌਕੇ ਡਾ. ਸਕਤੀਪਾਲ, ਰਾਜੇਸ਼ ਰਿਸ਼ੀ, ਸੁਖਮੀਤ ਕੌਰ, ਅੰਜੂ ਬਾਲਾ, ਰਮਨਦੀਪ ਸਿੰਘ, ਤਰਸੇਮ ਸਿੰਘ, ਜਸਵਿੰਦਰ ਸਿੰਘ, ਮਨਜੀਤ ਸਿੰਘ ਅਤੇ ਬਹੁਤ ਸਾਰੇ ਲੋਕ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਬਾਦਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਅਧਿਆਪਕ ਸਮਾਜ ਦਾ ਸੱਚਾ ਮਾਰਗਦਰਸ਼ਕ ਹੁੰਦਾ : ਕੁਲਜੀਤ ਸਿੰਘ ਵਾਲੀਆ
Ad Position 24