06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਰੋਲ ਅਬਜ਼ਰਵਰ ਵਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 6 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤ ਚੋਣ ਕਮਿਸ਼ਨ ਵਲੋਂ ਚਲਾਈ ਜਾ ਰਹੀ ਸਪੈਸ਼ਲ ਐੱਸ. ਆਈ.

Ad Position 21
repet_subhas-goyals [Copy P29]
ਸੀ.ਐੱਚ.ਸੀ. ਲੰਬੀ ਵਿਖੇ ਲਗਾਏ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦਾ ਦ੍ਰਿਸ਼। ਤਸਵੀਰ: ਮੇਵਾ ਸਿੰਘ 07-09-2026
ਸ੍ਰੀ ਮੁਕਤਸਰ ਸਾਹਿਬ, 6 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤ ਚੋਣ ਕਮਿਸ਼ਨ ਵਲੋਂ ਚਲਾਈ ਜਾ ਰਹੀ ਸਪੈਸ਼ਲ ਐੱਸ.ਆਈ.ਆਰ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਨਿਯੁਕਤ ਕੀਤੇ ਗਏ ਰੋਲ ਅਬਜ਼ਰਵਰ ਕਮ ਸਕੱਤਰ ਕਾਰਪੋਰੇਸ਼ਨ (ਪੰਜਾਬ ਸਰਕਾਰ) ਰਿੱਤੂ ਅਗਰਵਾਲ ਨੇ ਅੱਜ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਅਤੇ ਜ਼ਿਲ੍ਹੇ ਦੇ ਐੱਮ.ਪੀਜ./ਐੱਮ.ਐੱਲ.ਏਜ਼. ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ, ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡੈਵੀ ਗੋਇਲ, ਐੱਸ.ਡੀ.ਐੱਮ. ਮਲੋਟ ਪੰਕਜ ਕੁਮਾਰ, ਐੱਸ.ਡੀ.ਐੱਮ. ਗਿੱਦੜਬਾਹਾ ਅਰਵਿੰਦਰ ਪਾਲ ਸਿੰਘ, ਚੋਣ ਤਹਿਸੀਲਦਾਰ ਵਿਭੂ ਜੈਨ ਵੀ ਮੌਜੂਦ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀਮਤੀ ਅਗਰਵਾਲ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵਲੋਂ ਚਲਾਈ ਜਾ ਰਹੀ ਸਪੈਸ਼ਲ ਵੋਟਰ ਸੁਧਾਈ ਦਾ ਕੰਮ ਚੋਣ ਅਮਲੇ ਵਲੋਂ ਪੂਰੀ ਇਮਾਨਦਾਰੀ ਤੇ ਪਾਰਦਰਸ਼ੀ ਢੰਗ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦਸਿਆ ਕਿ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 12 ਅਕਤੂਬਰ ਨੂੰ ਕੀਤੀ ਜਾਵੇਗੀ। ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਜੇਕਰ ਕਿਸੇ ਦੀ ਵੋਟ ਬਨਣ ਵਾਲੀ ਰਹਿ ਗਈ ਹੈ ਤਾਂ ਉਹ ਚੋਣ ਕਮਿਸ਼ਨ ਵਲੋਂ ਨਿਰਧਾਰਤ ਕੀਤੇ ਗਏ ਪਹਿਚਾਣ ਪੱਤਰ ਆਪਣੇ ਹਲਕੇ ਦੇ ਸੰਬੰਧਿਤ ਬੀ . ਐੱਲ.ਓ. ਨੂੰ ਪੇਸ਼ ਕਰਨ ਉਪਰੰਤ ਵੋਟ ਬਣਵਾਂ ਸਕਦਾ ਹੈ। ਮੀਟਿੰਗ ਦੌਰਾਨ ਉਨ੍ਹਾਂ ਜ਼ਿਲ੍ਹੇ ਦੇ ਬੀ.ਐੱਲ.ਓਜ਼. ਵਲੋਂ ਵੋਟਰਾਂ ਦੇ ਭਰੇ ਹੋਏ ਫਾਰਮਾਂ ਦਾ ਵੀ ਨਿਰੀਖਣ ਕੀਤਾ। ਆਪਣੇ ਇਸ ਦੌਰੇ ਦੌਰਾਨ ਉਨ੍ਹਾਂ ਵਿਧਾਨ ਸਭਾ ਹਲਕਾ 85-ਮਲੋਟ ਦੇ ਪਿੰਡ ਰੁਪਾਣਾ ਅਤੇ ਵਿਧਾਨ ਸਭਾ ਹਲਕਾ 84-ਗਿੱਦੜਬਾਹਾ ਦੇ ਪਿੰਡ ਦੋਦਾ ਆਦਿ ਪਿੰਡਾਂ ਵਿਚ ਬਣਾਏ ਗਏ ਪੋਲਿੰਗ ਸਟੇਸ਼ਨਾਂ ’ਤੇ ਐੱਸ.ਆਈ.ਆਰ. ਪ੍ਰਕਿਰਿਆ ਅਧੀਨ ਭਰੇ ਜਾ ਰਹੇ ਫਾਰਮਾਂ ਦਾ ਨਿਰੀਖਣ ਕੀਤਾ ਅਤੇ ਪੋਲਿੰਗ ਬੂਥਾਂ ’ਤੇ ਤਾਇਨਾਤ ਅਮਲੇ ਨਾਲ ਗੱਲਬਾਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਅਹੁਦੇਦਾਰਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਅਗਲੀ ਖ਼ਬਰ ਬਲਾਕ ਪੱਧਰੀ ‘ਅਧਿਆਪਕ ਦਿਵਸ’ ਸਨਮਾਨ ਸਮਾਰੋਹ ’ਤੇ 30 ਅਧਿਆਪਕਾਂ ਦਾ ਸਨਮਾਨ
Ad Position 24