08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ-ਚੇਅਰਮੈਨ ਧਾਲੀਵਾਲ

ਫ਼ਰੀਦਕੋਟ, 7 ਸਤੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰਾਂ ਖਿਲਾਫ਼ ਚਲਾਈ ਜਾ ਰਹੀ ਸਖ਼ਤ ਮੁਹਿੰਮ ਦੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਨਸ਼ਾ ਵਿਰੋਧੀ ਮੁਹਿੰਮ ਦੇ ਮਾਲਵਾ ਜ਼ੋਨ ਇੰਚਾਰਜ ਅਤੇ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਦੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਸ਼ਲਾਘਾ ਕੀਤੀ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਜ਼ਿਲ੍ਹੇ ਵਿਚੋਂ ਨਸ਼ੇ ਦੇ ਖਾਤਮੇ ਲਈ ਮੁਹਿੰਮ ਨੂੰ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾਵੇਗਾ।

Ad Position 21
repet_subhas-goyals [Copy P29]
ਨਸ਼ਾ ਵਿਰੋਧੀ ਮੁਹਿੰਮ ਦੇ ਮਾਲਵਾ ਜ਼ੋਨ ਇੰਚਾਰਜ ਅਤੇ ਇੰਪਰੂਵਮੈਂਟ ਟਰੱਸਟ ਫ਼ਰੀਦਕੋਟ ਦੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਅਜੀਤ ਤਸਵੀਰ 08-09-2026
ਫ਼ਰੀਦਕੋਟ, 7 ਸਤੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰਾਂ ਖਿਲਾਫ਼ ਚਲਾਈ ਜਾ ਰਹੀ ਸਖ਼ਤ ਮੁਹਿੰਮ ਦੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਨਸ਼ਾ ਵਿਰੋਧੀ ਮੁਹਿੰਮ ਦੇ ਮਾਲਵਾ ਜ਼ੋਨ ਇੰਚਾਰਜ ਅਤੇ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਦੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਸ਼ਲਾਘਾ ਕੀਤੀ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਜ਼ਿਲ੍ਹੇ ਵਿਚੋਂ ਨਸ਼ੇ ਦੇ ਖਾਤਮੇ ਲਈ ਮੁਹਿੰਮ ਨੂੰ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾਵੇਗਾ। ਹਾਲ ਹੀ ਵਿਚ ਸੂਬੇ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਫ਼ਰੀਦਕੋਟ ਪਹੁੰਚ ਕੇ ਸੂਬਾ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਜਾਇਜ਼ਾ ਲਿਆ ਸੀ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਪੁਲਿਸ ਨੂੰ ਨਸ਼ਿਆਂ ਦੇ ਹੌਟਸਪੌਟਸ ਦੀ ਸ਼ਨਾਖਤ ਕਰਨ ਅਤੇ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਨ੍ਹਾਂ ਹਦਾਇਤਾਂ ’ਤੇ ਅਮਲ ਕਰਦਿਆਂ ਪੁਲਿਸ ਨੇ ਕਾਰਵਾਈ ਕਰਦਿਆਂ ਕੋਟਕਪੂਰਾ ਦੇ ਪਿੰਡ ਖਾਰਾ ਨੇੜੇ 4 ਕਿਲੋ 29 ਗ੍ਰਾਮ ਹੈਰੋਇਨ ਸਮੇਤ 4 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਨੇ ਸੀ.ਐਸ.ਓ ਆਪ੍ਰੇਸ਼ਨ ਤਹਿਤ ਗਾਂਜਾ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ ਅਤੇ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਚੇਅਰਮੈਨ ਧਾਲੀਵਾਲ ਨੇ ਕਿਹਾ ਕਿ ਕੈਬਨਿਟ ਮੰਤਰੀ ਦੀਆਂ ਹਦਾਇਤਾਂ ’ਤੇ ਚੱਲਦਿਆਂ ਜ਼ਿਲ੍ਹਾ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਮੁਹਿੰਮ ਤੇਜ਼ ਕਰ ਦਿੱਤੀ ਹੈ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਜ਼ਿਲ੍ਹੇ ਦੀਆਂ ਹੌਟਸਪੌਟ ਬਸਤੀਆਂ ’ਚ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਭਾਕਿਯੂ ਏਕਤਾ (ਉਗਰਾਹਾਂ) ਦਾ ਧਰਨਾ 9ਵੇਂ ਦਿਨ ’ਚ ਦਾਖ਼ਲ ਅਗਲੀ ਖ਼ਬਰ ਕਿਸਾਨਾਂ ਨੇ ਬਿਜਲੀ ਕੱਟਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ
Ad Position 24