08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਭਾਕਿਯੂ ਏਕਤਾ (ਉਗਰਾਹਾਂ) ਦਾ ਧਰਨਾ 9ਵੇਂ ਦਿਨ ’ਚ ਦਾਖ਼ਲ

ਸ੍ਰੀ ਮੁਕਤਸਰ ਸਾਹਿਬ, 7 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਸੂਬਾ ਕਮੇਟੀ ਦੇ ਸੱਦੇ ’ਤੇ ਕਰ ਮੁਕਤ ਡੇਅਰੀ ਫਾਰਮਿੰਗ ਸੰਬੰਧੀ ਅਮਰੀਕਾ ਨਾਲ ਚੱਲ ਰਹੀ ਸਮਝੌਤਾ ਵਾਰਤਾ, ਲੈਂਡ ਪੂਲਿੰਗ ਅਤੇ ਨਿੱਜੀਕਰਨ ਦੀਆਂ ਨੀਤੀਆਂ ਵਿਰੁੱਧ, ਕਿਸਾਨਾਂ-ਮਜ਼ਦੂਰਾਂ ਪੱਖੀ ਖੇਤੀ ਨੀਤੀ ਬਣਾਉਣ, ਕਰਜ਼ਾ ਮੁਕਤੀ ਸਮੇਤ ਵੱਖ-ਵੱਖ ਮੰਗਾਂ ਲਾਗੂ ਕਰਵਾਉਣ ਲਈ 30 ਅਗਸਤ ਤੋਂ ਜ਼ਿਲ੍ਹਾ ਹੈੱਡ ਕੁਆਰਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ ਅਣਮਿੱਥੇ ਸਮੇਂ ਦਾ ਦਿਨ-ਰਾਤ ਪੱਕਾ ਮੋਰਚਾ 9ਵੇਂ ਦਿਨ ਵੀ ਜਾਰੀ ਰਿਹਾ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਸੁਖਰਾਜ ਸਿੰਘ ਰਹੂੜਿਆਂਵਾਲੀ ਅਤੇ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਸ੍ਰੀ ਮੁਕਤਸਰ ਸਾਹਿਬ, 7 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਸੂਬਾ ਕਮੇਟੀ ਦੇ ਸੱਦੇ ’ਤੇ ਕਰ ਮੁਕਤ ਡੇਅਰੀ ਫਾਰਮਿੰਗ ਸੰਬੰਧੀ ਅਮਰੀਕਾ ਨਾਲ ਚੱਲ ਰਹੀ ਸਮਝੌਤਾ ਵਾਰਤਾ, ਲੈਂਡ ਪੂਲਿੰਗ ਅਤੇ ਨਿੱਜੀਕਰਨ ਦੀਆਂ ਨੀਤੀਆਂ ਵਿਰੁੱਧ, ਕਿਸਾਨਾਂ-ਮਜ਼ਦੂਰਾਂ ਪੱਖੀ ਖੇਤੀ ਨੀਤੀ ਬਣਾਉਣ, ਕਰਜ਼ਾ ਮੁਕਤੀ ਸਮੇਤ ਵੱਖ-ਵੱਖ ਮੰਗਾਂ ਲਾਗੂ ਕਰਵਾਉਣ ਲਈ 30 ਅਗਸਤ ਤੋਂ ਜ਼ਿਲ੍ਹਾ ਹੈੱਡ ਕੁਆਰਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ ਅਣਮਿੱਥੇ ਸਮੇਂ ਦਾ ਦਿਨ-ਰਾਤ ਪੱਕਾ ਮੋਰਚਾ 9ਵੇਂ ਦਿਨ ਵੀ ਜਾਰੀ ਰਿਹਾ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਸੁਖਰਾਜ ਸਿੰਘ ਰਹੂੜਿਆਂਵਾਲੀ ਅਤੇ ਡਾ. ਹਰਪਾਲ ਸਿੰਘ ਕਿੱਲਿਆਂਵਾਲੀ ਨੇ ਪੰਜਾਬ ਤੇ ਕੇਂਦਰ ਸਰਕਾਰ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਵਾਲੀ ਲੁਟੇਰੀ ਲੈਂਡ ਪੂਲਿੰਗ ਨੀਤੀ ਨੂੰ ਮੁੜ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਅਮਰੀਕਾ ਨਾਲ ਕਰ ਮੁਕਤ ਡੇਅਰੀ ਫਾਰਮਿੰਗ ਸੰਬੰਧੀ ਸਮਝੌਤਾ ਵਾਰਤਾ ਨੂੰ ਅੱਗੇ ਵਧਾਇਆ ਜਾ ਰਿਹਾ ਹੈ, ਜਿਸ ਨੂੰ ਸੰਘਰਸ਼ਸ਼ੀਲ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰਨਗੀਆਂ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਕਿਸਾਨਾਂ ਦੇ ਖੇਤਾਂ ਵਿਚ ਕੰਪਨੀਆਂ ਰਾਹੀਂ ਮੈਪਿੰਗ ਅਤੇ ਪੈਮਾਇਸ਼ ਲਈ ਡਰੋਨ ਚਲਾਏ ਜਾ ਰਹੇ ਹਨ। ਉਨ੍ਹਾਂ ਭਰਾਤਰੀ ਜਥੇਬੰਦੀਆਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਤੇ ਸਮੂਹ ਮਿਹਨਤਕਸ਼ ਲੋਕਾਂ ਨੂੰ ਪੱਕੇ ਮੋਰਚੇ ਵਿਚ ਵੱਡੀ ਗਿਣਤੀ ’ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਗਿੱਦੜਬਾਹਾ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਅਜੈਬ ਸਿੰਘ ਮੱਲਣ, ਜਗਰਾਜ ਸਿੰਘ ਸੁਖਨਾ, ਮਿੱਠਾ ਲਾਲ, ਨਾਹਰ ਸਿੰਘ ਦੌਲਾ, ਮੱਘਰ ਸਿੰਘ ਕੋਟਲੀ, ਜਸਵੀਰ ਸਿੰਘ ਪੱਪਲਾ, ਲੰਬੀ ਬਲਾਕ ਦੇ ਗੁਰਤੇਜ ਸਿੰਘ ਖੁੱਡੀਆਂ, ਗੁਰਸੇਵਕ ਸਿੰਘ ਲੰਬੀ, ਸ੍ਰੀ ਮੁਕਤਸਰ ਸਾਹਿਬ ਬਲਾਕ ਦੇ ਜਸਵਿੰਦਰ ਸਿੰਘ ਚੱਕ ਮਦਰੱਸਾ, ਵੱਖ-ਵੱਖ ਪਿੰਡ ਇਕਾਈਆਂ ਦੇ ਪ੍ਰਧਾਨ, ਸਕੱਤਰ, ਸਰਗਰਮ ਵਰਕਰਾਂ ਤੋਂ ਇਲਾਵਾ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਕਾਕਾ ਸਿੰਘ ਖੁੰਡੇ ਹਲਾਲ, ਜਸਵਿੰਦਰ ਸਿੰਘ ਸੰਗੂਧੌਣ ਸਮੇਤ ਵੱਡੀ ਗਿਣਤੀ ’ਚ ਕਿਸਾਨ ਤੇ ਮਜ਼ਦੂਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੁੱਚੜਖਾਨੇ ਤੇ ਆਂਡੇ/ਮੀਟ ਦੀਆਂ ਦੁਕਾਨਾਂ 15 ਨੂੰ ਬੰਦ ਰਹਿਣਗੀਆਂ ਅਗਲੀ ਖ਼ਬਰ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ-ਚੇਅਰਮੈਨ ਧਾਲੀਵਾਲ
Ad Position 24