09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਸੈਂਕੜੇ ਨੌਜਵਾਨ ‘ਆਪ’ ਵਿਚ ਹੋਏ ਸ਼ਾਮਿਲ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕੀਤਾ ਸਵਾਗਤ

ਸ੍ਰੀ ਮੁਕਤਸਰ ਸਾਹਿਬ, 7 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਲਈ ਕੰਮ ਕਰ ਰਹੇ ਨੌਜਵਾਨ ਆਗੂ ਕੁਲਦੀਪ ਸਿੰਘ ਆਪਣੇ ਸੈਂਕੜੇ ਸਾਥੀਆਂ ਨੂੰ ਨਾਲ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ, ਜਿਨ੍ਹਾਂ ਦਾ ਸਵਾਗਤ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਭਰਵੇਂ ਇਕੱਠ ਦੌਰਾਨ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਕੌਂਸਲਰਾਂ ਤੋਂ ਇਲਾਵਾ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।

Ad Position 21
repet_subhas-goyals [Copy P29]
ਸ੍ਰੀ ਮੁਕਤਸਰ ਸਾਹਿਬ ਦੇ ਗੋਨਿਆਣਾ ਰੋਡ ਵਿਖੇ ਨੌਜਵਾਨਾਂ ਨੂੰ ਪਾਰਟੀ ਵਿਚ ਸ਼ਾਮਿਲ ਕਰਦੇ ਹੋਏ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ। ਅਜੀਤ ਤਸਵੀਰ 08-09-2026
ਸ੍ਰੀ ਮੁਕਤਸਰ ਸਾਹਿਬ, 7 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਲਈ ਕੰਮ ਕਰ ਰਹੇ ਨੌਜਵਾਨ ਆਗੂ ਕੁਲਦੀਪ ਸਿੰਘ ਆਪਣੇ ਸੈਂਕੜੇ ਸਾਥੀਆਂ ਨੂੰ ਨਾਲ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ, ਜਿਨ੍ਹਾਂ ਦਾ ਸਵਾਗਤ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਭਰਵੇਂ ਇਕੱਠ ਦੌਰਾਨ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਕੌਂਸਲਰਾਂ ਤੋਂ ਇਲਾਵਾ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ 2027 ਦੀਆਂ ਚੋਣਾਂ ਨੂੰ ਲੈ ਕੇ ਜਿੱਥੇ ਸੂਬੇ ਭਰ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ, ਉੱਥੇ ਹੀ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਹਰ ਵਰਗ ਦੀ ਭਲਾਈ ਲਈ ਜੋ ਕੰਮ ਕੀਤੇ ਜਾ ਰਹੇ ਹਨ, ਉਹ ਬੇਹੱਦ ਹੀ ਸ਼ਲਾਘਾਯੋਗ ਕੰਮ ਹਨ। ਵਿਧਾਇਕ ਕਾਕਾ ਬਰਾੜ ਨੇ ਆਖਿਆ ਕਿ ਸ਼ਹਿਰ ਵਿਚ ਵੀ ਵਿਕਾਸ ਕਾਰਜ ਜ਼ੋਰਾਂ ’ਤੇ ਚੱਲ ਰਹੇ ਹਨ। ਉਨ੍ਹਾਂ ਕੁਲਦੀਪ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਹਲਕੇ ਵਿਚ ਹੋਰ ਮਜ਼ਬੂਤੀ ਮਿਲੇਗੀ। ਇਸ ਦੌਰਾਨ ਯੂਥ ਆਗੂ ਕੁਲਦੀਪ ਸਿੰਘ, ਰਾਕੇਸ਼ ਕੁਮਾਰ ਖਿੱਚੀ, ਸੁਦੇਸ਼ ਕੁਮਾਰ, ਵਿਜੈ ਕੁਮਾਰ, ਗੁਰਜੀਤ ਸਿੰਘ, ਮੰਦਰ ਆਦਿ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੰਜਾਬ ਪ੍ਰਤੀ ਇਮਾਨਦਾਰ ਯਤਨਾਂ ਤੇ ਆਮ ਲੋਕਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਪਾਰਟੀ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ‘ਆਪ’ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ ਕਾਲਾ, ਮੀਤ ਪ੍ਰਧਾਨ ਗੁਰਪਿੰਦਰ ਸਿੰਘ ਸ਼ੈਲੀ, ਕੌਂਸਲਰ ਰਾਮ ਸਿੰਘ ਪੱਪੀ, ਡਾ. ਬਲਜਿੰਦਰ ਸਿੰਘ, ਕੌਂਸਲਰ ਗੁਰਪ੍ਰੀਤ ਸਿੰਘ, ਰਾਮਗੜ੍ਹੀਆ ਵੈੱਲਫ਼ੇਅਰ ਬੋਰਡ ਦੇ ਚੇਅਰਮੈਨ ਜੀਤ ਸਿੰਘ ਸੰਧੂ, ਸੁਖਮੰਦਰ ਸਿੰਘ, ਬਲਵਿੰਦਰ ਗਰੋਵਰ, ਸੋਨੂੰ ਛਾਬੜਾ, ਕੌਂਸਲਰ ਜਸਪਾਲ ਸ਼ਰਮਾ, ਐਡਵੋਕੇਟ ਅਭੈਜੀਤ ਸਿੰਘ ਸੰਗਰਾਣਾ, ਸੁਖਦੇਵ ਸਿੰਘ ਬੇਦੀ, ਸੰਦੀਪ ਕੁਮਾਰ, ਜਤਿੰਦਰ ਕੁਮਾਰ ਵਾਰਡ ਇੰਚਾਰਜ, ਨੰਦ ਕਿਸ਼ੋਰ ਆਦਿ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਗ੍ਰੰਥੀ ਸਭਾ ਮਲੋਟ ਦੀ ਮੀਟਿੰਗ ਹੋਈ ਅਗਲੀ ਖ਼ਬਰ ਅੰਤਰ ਜ਼ਿਲ੍ਹਾ ਵਨ ਡੇਅ ਕ੍ਰਿਕਟ ਟੂਰਨਾਮੈਂਟ ’ਚ ਸ੍ਰੀ ਮੁਕਤਸਰ ਸਾਹਿਬ ਨੇ ਫ਼ਿਰੋਜ਼ਪੁਰ ਨੂੰ ਹਰਾਇਆ
Ad Position 24